ਵੀਰਵਾਰ, ਜੂਨ 18, 2026 01:34 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਦੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਨਚੇਤ ਦੌਰਾ, ਸਹੂਲਤਾਂ ਅਤੇ ਮਰੀਜ਼ਾਂ ਦੀ ਦੇਖਭਾਲ ਦਾ ਜਾਇਜ਼ਾ ਲਿਆ

ਪੰਜਾਬ ਵਿੱਚ ਕੈਂਸਰ ਦੇਖਭਾਲ ਨੂੰ ਅਪਗ੍ਰੇਡ ਕਰਨ ਲਈ ਫੈਸਲਾਕੁੰਨ ਯਤਨ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (ਬੀ.ਐਫ.ਯੂ.ਐਚ.ਐਸ.) ਵਿਖੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਾਨਕ ਨਿਰੀਖਣ ਕੀਤਾ

by Pro Punjab Tv
ਅਪ੍ਰੈਲ 6, 2026
in Featured News, ਪੰਜਾਬ
0

ਪੰਜਾਬ ਵਿੱਚ ਕੈਂਸਰ ਦੇਖਭਾਲ ਨੂੰ ਅਪਗ੍ਰੇਡ ਕਰਨ ਲਈ ਫੈਸਲਾਕੁੰਨ ਯਤਨ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (ਬੀ.ਐਫ.ਯੂ.ਐਚ.ਐਸ.) ਵਿਖੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਾਨਕ ਨਿਰੀਖਣ ਕੀਤਾ ਅਤੇ ਉਨ੍ਹਾਂ ਬੁਨਿਆਦੀ ਢਾਂਚੇ, ਤਕਨਾਲੋਜੀ ਤੇ ਮਨੁੱਖੀ ਸ਼ਕਤੀ ਦੇ ਵਿਆਪਕ ਸੁਧਾਰ ਦੇ ਆਦੇਸ਼ ਦਿੱਤੇ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਇਲਾਜ ਦੇ ਮਿਆਰਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।

ਤਬਦੀਲੀ ਲਈ ਸਪੱਸ਼ਟ ਦਿਸ਼ਾ ਨਿਰਧਾਰਤ ਕਰਦੇ ਹੋਏ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੰਸਥਾ ਨੂੰ ਵਿਸ਼ਵ ਪੱਧਰੀ ਸਿਹਤ ਸੰਭਾਲ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ, ਜਿਸ ਵਿੱਚ ਰੋਬੋਟਿਕ ਸਰਜਰੀ ਸਮੇਤ ਉੱਨਤ ਸਹੂਲਤਾਂ ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਸਟਾਫ ਦੀ ਭਰਤੀ ਨੂੰ ਮਜ਼ਬੂਤ ​​ਕਰਨ ਲਈ ਤੁਰੰਤ ਕਦਮ ਚੁੱਕੇ ਜਾਣਗੇ, ਜਿਸ ਦਾ ਮੰਤਵ ਮਾਲਵਾ ਖੇਤਰ ਵਿੱਚ ਮਰੀਜ਼ਾਂ ਦੀ ਦੇਖਭਾਲ ਨੂੰ ਮਹੱਤਵਪੂਰਨ ਢੰਗ ਨਾਲ ਵਧਾਉਣਾ ਹੈ।

ਹਸਪਤਾਲ ਦੇ ਅਚਾਨਕ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਸਥਾ ਦੇ ਕੰਮਕਾਜ ਦਾ ਜਾਇਜ਼ਾ ਲਿਆ ਅਤੇ ਜ਼ਮੀਨੀ ਹਕੀਕਤਾਂ ਦਾ ਮੁਲਾਂਕਣ ਕਰਨ ਅਤੇ ਤੁਰੰਤ ਧਿਆਨ ਦੇਣ ਦੀ ਲੋੜ ਵਾਲੇ ਖੇਤਰਾਂ ਦੀ ਪਛਾਣ ਕਰਨ ਲਈ ਮੁੱਖ ਭਾਈਵਾਲਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ, “ਇਸ ਦੌਰੇ ਦਾ ਉਦੇਸ਼ ਸੰਸਥਾ ਨੂੰ ਸਮਰਥਨ ਦੇਣਾ ਅਤੇ ਮਜ਼ਬੂਤ ​​ਕਰਨਾ ਹੈ, ਨਾ ਕਿ ਕਮੀਆਂ ਲੱਭਣਾ। ਦੌਰੇ ਦਾ ਵਿਆਪਕ ਉਦੇਸ਼ ਇਸ ਨੂੰ ਪੂਰੇ ਸੂਬੇ ਲਈ ਪ੍ਰਮੁੱਖ ਸਿਹਤ ਸੰਭਾਲ ਕੇਂਦਰ ਵਿੱਚ ਬਦਲਣਾ ਹੈ।”

ਮੁੱਖ ਮੰਤਰੀ ਨੇ ਪੁਸ਼ਟੀ ਕੀਤੀ, “ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (ਬੀ.ਐਫ.ਯੂ.ਐਚ.ਐਸ.) ਵਿਖੇ ਐਡਵਾਂਸਡ ਕੈਂਸਰ ਇੰਸਟੀਚਿਊਟ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਹੋਵੇਗਾ। ਇਹ ਹਸਪਤਾਲ ਪਹਿਲਾਂ ਹੀ ਮਾਲਵਾ ਖੇਤਰ ਦੇ ਮਰੀਜ਼ਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰ ਰਿਹਾ ਹੈ ਅਤੇ ਸਾਡੀ ਕੋਸ਼ਿਸ਼ ਹੈ ਕਿ ਇਸ ਨੂੰ ਪੰਜਾਬ ਭਰ ਵਿੱਚ ਮੋਹਰੀ ਸਿਹਤ ਸੰਭਾਲ ਕੇਂਦਰ ਵਜੋਂ ਹੋਰ ਮਜ਼ਬੂਤ ​​ਕੀਤਾ ਜਾਵੇ।”

ਲਗਾਤਾਰ ਅਪਗ੍ਰੇਡੇਸ਼ਨ ਦੀ ਲੋੜ ‘ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਦੌਰੇ ਦਾ ਉਦੇਸ਼ ਨੁਕਸ ਲੱਭਣਾ ਨਹੀਂ ਹੈ, ਸਗੋਂ ਇਸ ਸੰਸਥਾ ਨੂੰ ਸੂਬੇ ਭਰ ਵਿੱਚ ਪ੍ਰਮੁੱਖ ਸਿਹਤ ਸੰਭਾਲ ਕੇਂਦਰ ਵਜੋਂ ਵਿਕਸਤ ਕਰਨਾ ਹੈ। ਦੌਰੇ ਦੌਰਾਨ ਮੈਂ ਇਸ ਅਹਿਮ ਸੰਸਥਾ ਦੀਆਂ ਜ਼ਮੀਨੀ ਹਕੀਕਤਾਂ ਅਤੇ ਜ਼ਰੂਰਤਾਂ ਤੋਂ ਜਾਣੂ ਕਰਵਾਉਣ ਲਈ ਸਾਰੇ ਮੁੱਖ ਭਾਈਵਾਲਾਂ ਨਾਲ ਗੱਲਬਾਤ ਕੀਤੀ।”

ਮਰੀਜ਼ਾਂ ਦੇ ਇਲਾਜ ਨੂੰ ਬਿਹਤਰ ਬਣਾਉਣ ‘ਤੇ ਧਿਆਨ ਕੇਂਦਰਿਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਸੰਸਥਾ ਵਿੱਚ ਕਈ ਲੋੜੀਂਦੀਆਂ ਸਹੂਲਤਾਂ ਸ਼ੁਰੂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ, “ਕਈ ਸਹੂਲਤਾਂ ਸ਼ੁਰੂ ਕਰਕੇ ਮਰੀਜ਼ਾਂ ਦੀ ਤੰਦਰੁਸਤੀ ਯਕੀਨੀ ਬਣਾਉਣ ਲਈ ਠੋਸ ਯਤਨ ਕੀਤੇ ਜਾਣਗੇ। ਇਸ ਹਸਪਤਾਲ ਵਿੱਚ ਰੋਬੋਟਿਕ ਸਰਜਰੀ ਵੀ ਸ਼ੁਰੂ ਕੀਤੀ ਜਾਵੇਗੀ ਤਾਂ ਜੋ ਮਰੀਜ਼ਾਂ ਨੂੰ ਵੱਡੇ ਪੱਧਰ ‘ਤੇ ਲਾਭ ਪਹੁੰਚ ਸਕੇ।”

ਇਲਾਜ ਦੇ ਤਰੀਕਿਆਂ ਨੂੰ ਆਧੁਨਿਕ ਬਣਾਉਣ ਦੀ ਜ਼ਰੂਰਤ ‘ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਅੱਗੇ ਕਿਹਾ, “ਇਸ ਹਸਪਤਾਲ ਵਿੱਚ ਰੋਬੋਟਿਕ ਸਰਜਰੀ ਸ਼ੁਰੂ ਕਰਨ ਲਈ ਜਲਦੀ ਤੋਂ ਜਲਦੀ ਜ਼ਰੂਰੀ ਕਦਮ ਚੁੱਕੇ ਜਾਣਗੇ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।”

ਸਟਾਫ ਦੀਆਂ ਚਿੰਤਾਵਾਂ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਸਪਤਾਲ ਇਸ ਸਮੇਂ ਸਟਾਫ ਦੀ ਘਾਟ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਤੁਰੰਤ ਕਾਰਵਾਈ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ, “ਮੈਨੂੰ ਪਤਾ ਲੱਗਾ ਹੈ ਕਿ ਹਸਪਤਾਲ ਵਿੱਚ ਸਟਾਫ ਦੀ ਘਾਟ ਹੈ, ਇਸ ਲਈ ਵੱਡੇ ਜਨਤਕ ਹਿੱਤ ਵਿੱਚ ਹੋਰ ਸਟਾਫ ਦੀ ਭਰਤੀ ਲਈ ਜ਼ਰੂਰੀ ਕਦਮ ਚੁੱਕੇ ਜਾਣਗੇ।”

ਪੰਜਾਬ ਸਰਕਾਰ ਦੀ ਪਹੁੰਚਯੋਗ ਸਿਹਤ ਸੰਭਾਲ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਯੂਸ਼ਮਾਨ ਕਾਰਡ ਧਾਰਕ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਭਪਾਤਰੀ ਇਸ ਸਰਵੋਤਮ ਕੈਂਸਰ ਕੇਅਰ ਹਸਪਤਾਲ ਵਿੱਚ ਇਲਾਜ ਦੇ ਹੱਕਦਾਰ ਹਨ। ਪੰਜਾਬ ਸਰਕਾਰ ਸੂਬੇ ਦੇ ਸਾਰੇ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।”

Tags: latest UpdatePunjab CMpunjab governmentpunjab newspunjabi news
Share199Tweet125Share50

Related Posts

ਅਮਰੀਕਾ-ਈਰਾਨ ਜੰਗ ਖਤਮ; ਟਰੰਪ ਨੇ ਉੱਚੀ ਆਵਾਜ਼ ਵਿੱਚ ਸਮਝੌਤੇ ‘ਤੇ ਦਸਤਖਤ ਕੀਤੇ ਜਾਣ ਦਾ ਕੀਤਾ ਐਲਾਨ

ਜੂਨ 18, 2026

ਚੰਬਾ ‘ਚ ਵਾਪਰਿਆ ਹਾਦਸਾ, ਖੱਡ ‘ਚ ਡਿੱਗੀ ਕਾਰ; ਇੱਕੋ ਪਰਿਵਾਰ ਦੇ 6 ਮੈਂਬਰਾਂ ਦੀ ਮੌਤ

ਜੂਨ 18, 2026

ਚੰਡੀਗੜ੍ਹ ਕੈਸ਼ੀਅਰ ਕਤਲ ਕੇਸ ਦੇ ਮੁਲਜ਼ਮਾਂ ਨੂੰ ਮੁਕਾਬਲੇ ਦੌਰਾਨ ਲੱਤ ‘ਚ ਲੱਗੀ ਗੋਲੀ ; ਭੱਜਣ ਦੀ ਕਰ ਰਹੇ ਸਨ ਕੋਸ਼ਿਸ਼

ਜੂਨ 18, 2026

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਜੂਨ 18, 2026

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਜੂਨ 18, 2026

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ ਹੈ ਸਹੂਲਤ

ਜੂਨ 18, 2026
Load More

Recent News

ਅਮਰੀਕਾ-ਈਰਾਨ ਜੰਗ ਖਤਮ; ਟਰੰਪ ਨੇ ਉੱਚੀ ਆਵਾਜ਼ ਵਿੱਚ ਸਮਝੌਤੇ ‘ਤੇ ਦਸਤਖਤ ਕੀਤੇ ਜਾਣ ਦਾ ਕੀਤਾ ਐਲਾਨ

ਜੂਨ 18, 2026

ਚੰਬਾ ‘ਚ ਵਾਪਰਿਆ ਹਾਦਸਾ, ਖੱਡ ‘ਚ ਡਿੱਗੀ ਕਾਰ; ਇੱਕੋ ਪਰਿਵਾਰ ਦੇ 6 ਮੈਂਬਰਾਂ ਦੀ ਮੌਤ

ਜੂਨ 18, 2026

ਚੰਡੀਗੜ੍ਹ ਕੈਸ਼ੀਅਰ ਕਤਲ ਕੇਸ ਦੇ ਮੁਲਜ਼ਮਾਂ ਨੂੰ ਮੁਕਾਬਲੇ ਦੌਰਾਨ ਲੱਤ ‘ਚ ਲੱਗੀ ਗੋਲੀ ; ਭੱਜਣ ਦੀ ਕਰ ਰਹੇ ਸਨ ਕੋਸ਼ਿਸ਼

ਜੂਨ 18, 2026

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਜੂਨ 18, 2026

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਜੂਨ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.