ਬੁੱਧਵਾਰ, ਸਤੰਬਰ 23, 2026 02:14 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਕਰੀਬ ਚਾਰ ਦਹਾਕਿਆਂ ਬਾਅਦ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦਾ ਜਲੰਧਰ ਵਾਪਸ ਆਉਣਾ ਪੰਜਾਬ ਦੀ ਖੇਡ ਸੁਰਜੀਤੀ ਨੂੰ ਦਰਸਾਉਂਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Pro Punjab Tv
ਜੁਲਾਈ 19, 2026
in Featured, Featured News, ਖੇਡ, ਪੰਜਾਬ, ਰਾਜਨੀਤੀ
0
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਤਿਹਾਸਕ ਰਾਏਜ਼ਾਦਾ ਹੰਸਰਾਜ ਸਟੇਡੀਅਮ ਵਿਖੇ ਅਤਿ-ਆਧੁਨਿਕ ਇੰਡੋਰ ਬੈਡਮਿੰਟਨ ਹਾਲ ਲਈ 2.14 ਕਰੋੜ ਰੁਪਏ ਦੇਣ ਦਾ ਐਲਾਨ
  • ਰਾਏਜ਼ਾਦਾ ਹੰਸਰਾਜ ਸਟੇਡੀਅਮ 10 ਇੰਡੋਰ ਬੈਡਮਿੰਟਨ ਕੋਰਟਾਂ ਵਾਲਾ ਪੰਜਾਬ ਦਾ ਪਹਿਲਾ ਖੇਡ ਮੈਦਾਨ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਸਾਡੀ ਸਰਕਾਰ ਵਿਸ਼ਵ ਪੱਧਰੀ ਖੇਡ ਬੁਨਿਆਦੀ ਢਾਂਚਾ ਤਿਆਰ ਕਰਨ ਅਤੇ ਨੌਜਵਾਨ ਪ੍ਰਤਿਭਾ ਨੂੰ ਨਿਖਾਰਨ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਲੰਧਰ, 19 ਜੁਲਾਈ, 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਸਾਲ ਦਸੰਬਰ ਮਹੀਨੇ ਜਲੰਧਰ ਦੇ ਇਤਿਹਾਸਕ ਰਾਏਜ਼ਾਦਾ ਹੰਸਰਾਜ ਸਟੇਡੀਅਮ ਵਿਖੇ ਹੋਣ ਵਾਲੀ ਸਬ-ਜੂਨੀਅਰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਆਪਣੇ ਦੌਰੇ ਦੌਰਾਨ ਮੁੱਖ ਮੰਤਰੀ ਨੇ ਇੱਕ ਅਤਿ-ਆਧੁਨਿਕ ਇੰਡੋਰ ਬੈਡਮਿੰਟਨ ਹਾਲ ਦੇ ਨਿਰਮਾਣ ਲਈ 2.14 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦੇਣ ਦਾ ਐਲਾਨ ਕੀਤਾ, ਜਿਸ ਨਾਲ ਸੂਬੇ ਭਰ ਵਿੱਚ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਖੇਡਾਂ ਵਿੱਚ ਸਫ਼ਲਤਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਮੁੜ ਦੁਹਰਾਇਆ ਗਿਆ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਰੀਬ 44 ਸਾਲਾਂ ਬਾਅਦ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਇਤਿਹਾਸਕ ਰਾਏਜ਼ਾਦਾ ਹੰਸਰਾਜ ਸਟੇਡੀਅਮ ਵਿੱਚ ਵਾਪਸ ਆ ਰਹੀ ਹੈ। ਉਨ੍ਹਾਂ ਕਿਹਾ, “ਅੰਡਰ-13 ਕੈਟਾਗਰੀ ਦੀ ਇਹ ਚੈਂਪੀਅਨਸ਼ਿਪ ਪੰਜਾਬ ਵਿੱਚ ਬੈਡਮਿੰਟਨ ਨੂੰ ਵੱਡਾ ਹੁਲਾਰਾ ਦੇਵੇਗੀ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰੇਗੀ। ਪੰਜਾਬ ਸਰਕਾਰ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਗਾਉਣ ਲਈ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ।”

ਮੁੱਖ ਮੰਤਰੀ ਨੇ ਨਵੇਂ ਇੰਡੋਰ ਬੈਡਮਿੰਟਨ ਹਾਲ ਦੇ ਨਿਰਮਾਣ ਲਈ ਡਿਪਟੀ ਕਮਿਸ਼ਨਰ ਜਲੰਧਰ ਵਰਜੀਤ ਸਿੰਘ ਵਾਲੀਆ ਅਤੇ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਦੇ ਸਕੱਤਰ ਰਿਤਿਨ ਖੰਨਾ ਨੂੰ 2.14 ਕਰੋੜ ਰੁਪਏ ਦਾ ਚੈੱਕ ਸੌਂਪਿਆ। ਉਨ੍ਹਾਂ ਜ਼ਿਕਰ ਕੀਤਾ, “ਲਗਪਗ ਛੇ ਦਹਾਕਿਆਂ ਵਿੱਚ ਇਹ ਪਹਿਲੀ ਵਾਰ ਹੈ ਕਿ ਕਿਸੇ ਮੌਜੂਦਾ ਮੁੱਖ ਮੰਤਰੀ ਨੇ ਇਸ ਇਤਿਹਾਸਕ ਸਟੇਡੀਅਮ ਦਾ ਦੌਰਾ ਕੀਤਾ ਹੈ, ਜਿਸ ਨੇ ਕਈ ਸ਼ਾਨਦਾਰ ਬੈਡਮਿੰਟਨ ਖਿਡਾਰੀ ਪੈਦਾ ਕੀਤੇ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ, “ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਇਸ ਪ੍ਰਾਜੈਕਟ ਨੂੰ ਨੇਪਰੇ ਚਾੜ੍ਹੇਗਾ ਅਤੇ ਟੈਂਡਰ ਪ੍ਰਕਿਰਿਆ ਜਲਦੀ ਹੀ ਸ਼ੁਰੂ ਹੋ ਜਾਵੇਗੀ। ਨਿਰਮਾਣ ਕਾਰਜ ਅਗਸਤ ਵਿੱਚ ਸ਼ੁਰੂ ਹੋਣ ਦੀ ਉਮੀਦ ਹੈ। ਮੌਜੂਦਾ ਚਾਰ ਆਊਟਡੋਰ ਮਲਟੀਪਰਪਜ਼ ਕੋਰਟਾਂ ਨੂੰ ਅੰਤਰਰਾਸ਼ਟਰੀ ਪੱਧਰ ਦੇ ਬੁਨਿਆਦੀ ਢਾਂਚੇ ਨਾਲ ਲੈਸ ਵਿਸ਼ਵ ਪੱਧਰੀ ਇੰਡੋਰ ਬੈਡਮਿੰਟਨ ਸਹੂਲਤ ਵਿੱਚ ਤਬਦੀਲ ਕੀਤਾ ਜਾਵੇਗਾ।”

ਮੁੱਖ ਮੰਤਰੀ ਨੇ ਕਿਹਾ ਕਿ ਮੁਕੰਮਲ ਹੋਣ ਤੋਂ ਬਾਅਦ ਰਾਏਜ਼ਾਦਾ ਹੰਸਰਾਜ ਸਟੇਡੀਅਮ ਵਿੱਚ ਕੁੱਲ 10 ਇੰਡੋਰ ਬੈਡਮਿੰਟਨ ਕੋਰਟ ਹੋਣਗੇ, ਜਿਸ ਨਾਲ ਇਹ ਪੰਜਾਬ ਦਾ ਇੱਕੋ-ਇੱਕ ਅਜਿਹਾ ਖੇਡ ਮੈਦਾਨ ਬਣ ਜਾਵੇਗਾ, ਜਿੱਥੇ ਇੰਨਾ ਵੱਡਾ ਇੰਡੋਰ ਬੈਡਮਿੰਟਨ ਕੰਪਲੈਕਸ ਹੋਵੇਗਾ ਅਤੇ ਇਹ ਉੱਤਰ ਭਾਰਤ ਦੇ ਪ੍ਰਮੁੱਖ ਬੈਡਮਿੰਟਨ ਕੇਂਦਰਾਂ ਵਿੱਚੋਂ ਇੱਕ ਬਣ ਜਾਵੇਗਾ।

ਉਨ੍ਹਾਂ ਕਿਹਾ, “ਇਹ ਅਪਗ੍ਰੇਡ ਕੀਤਾ ਗਿਆ ਬੁਨਿਆਦੀ ਢਾਂਚਾ ਵੱਕਾਰੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਬੈਡਮਿੰਟਨ ਟੂਰਨਾਮੈਂਟਾਂ ਦੀ ਮੇਜ਼ਬਾਨੀ ਕਰਨ ਲਈ ਪੰਜਾਬ ਦੀ ਸਮਰੱਥਾ ਨੂੰ ਮਹੱਤਵਪੂਰਨ ਤੌਰ ‘ਤੇ ਮਜ਼ਬੂਤ ਕਰੇਗਾ। ਇਸ ਸਟੇਡੀਅਮ ਨੂੰ ਇਸ ਸਾਲ ਦਸੰਬਰ ਵਿੱਚ ਸਬ-ਜੂਨੀਅਰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਲਈ ਚੁਣਿਆ ਗਿਆ ਹੈ, ਜੋ ਕਰੀਬ ਚਾਰ ਦਹਾਕਿਆਂ ਵਿੱਚ ਇੱਥੇ ਹੋਣ ਵਾਲੀ ਪਹਿਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਹੋਵੇਗੀ।”

ਆਪਣੇ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖਿਡਾਰੀਆਂ, ਕੋਚਾਂ ਅਤੇ ਖੇਡ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਸਟੇਡੀਅਮ ਵਿੱਚ ਮੌਜੂਦਾ ਖੇਡ ਬੁਨਿਆਦੀ ਢਾਂਚੇ ਦਾ ਜਾਇਜ਼ਾ ਲਿਆ। ਉਨ੍ਹਾਂ ਬੈਡਮਿੰਟਨ ਜਗਤ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਚੈਂਪੀਅਨਸ਼ਿਪ ਦੇ ਸਫ਼ਲ ਪ੍ਰਬੰਧ ਲਈ ਹਰ ਸੰਭਵ ਸਹਿਯੋਗ ਦੇਵੇਗੀ ਅਤੇ ਸੂਬੇ ਭਰ ਵਿੱਚ ਖੇਡ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਨਿਵੇਸ਼ ਕਰਨਾ ਜਾਰੀ ਰੱਖੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਕਈ ਮਹਾਨ ਖਿਡਾਰੀ ਪੈਦਾ ਕੀਤੇ ਹਨ ਅਤੇ ਸਦੀਆਂ ਤੋਂ ਖੇਡਾਂ ਨਾਲ ਇਸ ਦਾ ਡੂੰਘਾ ਸਬੰਧ ਰਿਹਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੇ ਪੂਜਨੀਕ ਸਿੱਖ ਗੁਰੂਆਂ ਨੇ ਖੇਡਾਂ ਰਾਹੀਂ ਨਾ ਸਿਰਫ਼ ਅਧਿਆਤਮਿਕਤਾ ਸਗੋਂ ਸਰੀਰਕ ਤੰਦਰੁਸਤੀ ਨੂੰ ਵੀ ਉਤਸ਼ਾਹਿਤ ਕੀਤਾ। ਸ੍ਰੀ ਗੁਰੂ ਅੰਗਦ ਦੇਵ ਜੀ ਨੇ ਖਡੂਰ ਸਾਹਿਬ ਵਿਖੇ ‘ਮੱਲ ਅਖਾੜਾ’ ਸਥਾਪਿਤ ਕੀਤਾ ਅਤੇ ਖੁਦ ਕੁਸ਼ਤੀ ਅਤੇ ਸਰੀਰਕ ਸਿਖਲਾਈ ਦੀ ਨਿਗਰਾਨੀ ਕੀਤੀ, ਜਦੋਂ ਕਿ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਨੌਜਵਾਨਾਂ ਨੂੰ ਘੋੜ ਸਵਾਰੀ ਅਤੇ ਤੀਰਅੰਦਾਜ਼ੀ ਦੀ ਸਿਖਲਾਈ ਦਿੱਤੀ। ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਆਪਣੇ ਸਮੇਂ ਦੀ ਹਰ ਖੇਡ ਅਤੇ ਯੁੱਧ ਕਲਾ (ਮਾਰਸ਼ਲ ਆਰਟ) ਵਿੱਚ ਮਾਹਰ ਸਨ। ਅੱਜ ਵੀ ਪੰਜਾਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਦੌਰਾਨ ਕੀਤੀਆਂ ਜਾਣ ਵਾਲੀਆਂ ਰਵਾਇਤੀ ਖੇਡਾਂ ਰਾਹੀਂ ਆਪਣੀਆਂ ਅਮੀਰ ਖੇਡ ਪਰੰਪਰਾਵਾਂ ਦਾ ਮਾਣ ਨਾਲ ਪ੍ਰਦਰਸ਼ਨ ਕਰਦਾ ਹੈ।”

ਮੁੱਖ ਮੰਤਰੀ ਨੇ ਕਿਹਾ, “ਖੇਡ ਬੁਨਿਆਦੀ ਢਾਂਚੇ ਅਤੇ ਅਥਲੀਟਾਂ ਦੇ ਵਿਕਾਸ ਵਿੱਚ ਪੰਜਾਬ ਸਰਕਾਰ ਦੇ ਨਿਰੰਤਰ ਨਿਵੇਸ਼ ਨੇ ਪਹਿਲਾਂ ਹੀ ਉਤਸ਼ਾਹਜਨਕ ਨਤੀਜੇ ਦੇਣੇ ਸ਼ੁਰੂ ਕਰ ਦਿੱਤੇ ਹਨ, ਜਿਸ ਨਾਲ ਸੂਬੇ ਦੇ ਕਈ ਖਿਡਾਰੀਆਂ ਨੇ ਉੱਚ ਪੱਧਰੀ ਮੁਕਾਬਲਿਆਂ ਵਿੱਚ ਆਪਣੀ ਜਗ੍ਹਾ ਬਣਾਈ ਹੈ।” ਉਨ੍ਹਾਂ ਦੁਹਰਾਇਆ ਕਿ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ ਦੇ ਨੌਜਵਾਨਾਂ ਲਈ ਵਿਸ਼ਵ ਪੱਧਰੀ ਸਹੂਲਤਾਂ ਸਿਰਜਣ ਲਈ ਹਰ ਸੰਭਵ ਯਤਨ ਜਾਰੀ ਰੱਖੇਗੀ।

Tags: cm bhagwant mannlatest newspunjab news
Share207Tweet129Share52

Related Posts

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰ

ਸਤੰਬਰ 21, 2026

ਹਲਕਾ ਸ਼੍ਰੀ ਅਨੰਦਪੁਰ ਸਾਹਿਬ ਚ’ ਗੂੰਜਿਆ ਭਗਵੰਤ ਮਾਨ ਦੁਬਾਰਾ ਦਾ ਨਾਅਰਾ

ਸਤੰਬਰ 21, 2026
Load More

Recent News

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰ

ਸਤੰਬਰ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.