ਬੁੱਧਵਾਰ, ਜੁਲਾਈ 22, 2026 04:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ; ਯੋਗ ਲਾਭਪਾਤਰੀ ਔਰਤਾਂ ਨੂੰ ਪਹਿਲੀ ਜੁਲਾਈ ਤੋਂ ਮਿਲੇਗੀ ਵਿੱਤੀ ਸਹਾਇਤਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਸੂਬੇ ਭਰ ਦੀਆਂ ਯੋਗ ਲਾਭਪਾਤਰੀ ਔਰਤਾਂ ਨੂੰ ਪਹਿਲੀ ਜੁਲਾਈ ਤੋਂ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਜਾਵੇਗੀ।

by Pro Punjab Tv
ਜੂਨ 6, 2026
in Featured News, ਪੰਜਾਬ
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਸੂਬੇ ਭਰ ਦੀਆਂ ਯੋਗ ਲਾਭਪਾਤਰੀ ਔਰਤਾਂ ਨੂੰ ਪਹਿਲੀ ਜੁਲਾਈ ਤੋਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਜਾਵੇਗੀ। ਇਸ ਪ੍ਰਮੁੱਖ ਸਕੀਮ ਨੂੰ ਲਾਗੂਕਰਨ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਔਰਤਾਂ ਦੀ ਆਰਥਿਕ ਸੁਤੰਤਰਤਾ ਨੂੰ ਮਜ਼ਬੂਤ ਕਰਨਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਉਹ ਸਵੈ-ਮਾਣ ਨਾਲ ਆਪਣਾ ਜੀਵਨ ਬਸਰ ਕਰਨ।

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਪੰਜਾਬ ਦੀ ਹਰ ਯੋਗ ਲਾਭਪਾਤਰੀ ਔਰਤ ਨੂੰ 1,000 ਰੁਪਏ ਪ੍ਰਤੀ ਮਹੀਨਾ, ਜਦੋਂ ਕਿ ਅਨੁਸੂਚਿਤ ਜਾਤੀ (ਐਸ.ਸੀ.) ਸ਼੍ਰੇਣੀ ਨਾਲ ਸਬੰਧਤ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲਣਗੇ। ਉਨ੍ਹਾਂ ਕਿਹਾ, “ਫ਼ੰਡ ਸਿੱਧੇ ਤੌਰ ‘ਤੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਜਾਣਗੇ ਅਤੇ ਜੋ ਔਰਤਾਂ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨਾਂ ਪ੍ਰਾਪਤ ਕਰ ਰਹੀਆਂ ਹਨ, ਉਹ ਵੀ ਇਸ ਸਕੀਮ ਤਹਿਤ ਯੋਗ ਹੋਣਗੀਆਂ। ਪੰਜਾਬ ਦੀਆਂ ਲਗਪਗ 97 ਫ਼ੀਸਦੀ ਔਰਤਾਂ ਨੂੰ ਇਸ ਪਹਿਲਕਦਮੀ ਦਾ ਲਾਭ ਮਿਲਣ ਦੀ ਉਮੀਦ ਹੈ ਅਤੇ ਪੰਜਾਬ ਸਰਕਾਰ ਨੇ ਇਸ ਸਕੀਮ ਨੂੰ ਲਾਗੂ ਕਰਨ ਲਈ ਬਜਟ ਵਿੱਚ 9,300 ਕਰੋੜ ਰੁਪਏ ਅਲਾਟ ਕੀਤੇ ਹਨ।”

 

ਇਸ ਸਕੀਮ ਦੇ ਵੱਡੇ ਸਮਾਜਿਕ ਮਹੱਤਵ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਹ ਵਿੱਤੀ ਸਹਾਇਤਾ ਔਰਤਾਂ ਨੂੰ ਅਮੀਰ ਨਾ ਬਣਾਵੇ, ਪਰ ਇਹ ਉਨ੍ਹਾਂ ਨੂੰ ਸਵੈ-ਮਾਣ ਜ਼ਰੂਰ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ, “ਔਰਤਾਂ ਸਭ ਤੋਂ ਵੱਧ ਸਤਿਕਾਰ ਦੀਆਂ ਹੱਕਦਾਰ ਹਨ ਕਿਉਂਕਿ ਉਹ ਖ਼ੁਦ ਜੀਵਨ ਦਾ ਸਰੋਤ ਹਨ। ਮਾਵਾਂ ਅਤੇ ਭੈਣਾਂ ਦੀਆਂ ਅਸੀਸਾਂ ਦੁਨੀਆ ਦੀ ਹਰ ਚੁਣੌਤੀ ਨੂੰ ਪਾਰ ਕਰਨ ਵਿੱਚ ਮਦਦ ਕਰ ਸਕਦੀਆਂ ਹਨ। ਪਰਿਵਾਰਕ ਭਲਾਈ ਨੂੰ ਸੁਧਾਰਨ, ਲਿੰਗ ਬਰਾਬਰੀ ਨੂੰ ਉਤਸ਼ਾਹਿਤ ਕਰਨ ਅਤੇ ਸਮਾਜਿਕ ਤੇ ਆਰਥਿਕ ਫੈਸਲਿਆਂ ਵਿੱਚ ਔਰਤਾਂ ਦੀ ਭਾਗੀਦਾਰੀ ਨੂੰ ਵਧਾਉਣ ਲਈ ਔਰਤਾਂ ਦੀ ਵਿੱਤੀ ਖ਼ੁਦਮੁਖਤਿਆਰੀ ਨੂੰ ਮਜ਼ਬੂਤ ਕਰਨਾ ਬਹੁਤ ਜ਼ਰੂਰੀ ਹੈ।”

 

ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ ਰਜਿਸਟ੍ਰੇਸ਼ਨ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ ਅਤੇ ਹਰ ਰੋਜ਼ ਲੱਖਾਂ ਔਰਤਾਂ ਦੇ ਨਾਂ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ, “ਅਨੁਸੂਚਿਤ ਜਾਤੀ ਸ਼੍ਰੇਣੀ ਨਾਲ ਸਬੰਧਤ ਔਰਤਾਂ ਨੂੰ ਇਸ ਸਕੀਮ ਤਹਿਤ 1,500 ਰੁਪਏ ਪ੍ਰਤੀ ਮਹੀਨਾ ਮਿਲਣਗੇ। ਯੋਗ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਕਰਨ ਦੀ ਜ਼ਿੰਮੇਵਾਰੀ ਲਗਪਗ ਦੋ ਲੱਖ ‘ਮਹਿਲਾ ਸਤਿਕਾਰ ਸਖੀਆਂ’ ਨੂੰ ਸੌਂਪੀ ਗਈ ਹੈ।”

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਦੱਸਿਆ ਕਿ ਇਹ ਰਜਿਸਟ੍ਰੇਸ਼ਨਾਂ ਆਂਗਣਵਾੜੀ ਕੇਂਦਰਾਂ, ਸੇਵਾ ਕੇਂਦਰਾਂ ਅਤੇ ਸਬੰਧਤ ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰਾਂ ਵੱਲੋਂ ਵਿਸ਼ੇਸ਼ ਤੌਰ ‘ਤੇ ਨਿਰਧਾਰਤ ਕੀਤੇ ਗਏ ਹੋਰ ਸਥਾਨਾਂ ਰਾਹੀਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ, “ਇਹ ਪਹਿਲਕਦਮੀ ਪੰਜਾਬ ਭਰ ਵਿੱਚ ਔਰਤਾਂ ਨੂੰ ਸਮਰੱਥ ਬਣਾਉਣ ਅਤੇ ਇਹ ਯਕੀਨੀ ਬਣਾਉਣ ਵਿੱਚ ਬਹੁਤ ਸਹਾਈ ਸਿੱਧ ਹੋਵੇਗੀ ਕਿ ਉਹ ਮਾਣ ਅਤੇ ਆਤਮ-ਵਿਸ਼ਵਾਸ ਨਾਲ ਆਪਣਾ ਜੀਵਨ ਬਸਰ ਕਰ ਸਕਣ।”

Tags: latest newslatest Updatepro punjab tvpropunjabtvpunjabpunjab governmentpunjab newspunjabi news
Share199Tweet124Share50

Related Posts

‘DBT ਨੇ ਵਿਚੋਲਿਆਂ ਦੀ ਭੂਮਿਕਾ ਖਤਮ ਕਰਕੇ ਅਤੇ ਲੀਕੇਜ ਤੇ ਭ੍ਰਿਸ਼ਟਾਚਾਰ ‘ਤੇ ਰੋਕ ਲਗਾ ਕੇ ਭਲਾਈ ਸਕੀਮਾਂ ਦੇ ਲਾਭ ਪਹੁੰਚਾਉਣ ਦੇ ਤਰੀਕੇ ਨੂੰ ਬਦਲ ਦਿੱਤਾ ਹੈ’: ਸੰਸਦ ਮੈਂਬਰ ਸਤਨਾਮ ਸੰਧੂ

ਜੁਲਾਈ 21, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ, ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਜਤਿੰਦਰ ਸਿੰਘ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026

ਪੰਜਾਬ ‘ਚ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਨੂੰ ਲੈ ਕੇ Orange ਅਲਰਟ ਜਾਰੀ

ਜੁਲਾਈ 21, 2026
Load More

Recent News

‘DBT ਨੇ ਵਿਚੋਲਿਆਂ ਦੀ ਭੂਮਿਕਾ ਖਤਮ ਕਰਕੇ ਅਤੇ ਲੀਕੇਜ ਤੇ ਭ੍ਰਿਸ਼ਟਾਚਾਰ ‘ਤੇ ਰੋਕ ਲਗਾ ਕੇ ਭਲਾਈ ਸਕੀਮਾਂ ਦੇ ਲਾਭ ਪਹੁੰਚਾਉਣ ਦੇ ਤਰੀਕੇ ਨੂੰ ਬਦਲ ਦਿੱਤਾ ਹੈ’: ਸੰਸਦ ਮੈਂਬਰ ਸਤਨਾਮ ਸੰਧੂ

ਜੁਲਾਈ 21, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ, ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਜਤਿੰਦਰ ਸਿੰਘ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.