ਸ਼ੁੱਕਰਵਾਰ, ਸਤੰਬਰ 11, 2026 11:30 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ*

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕੇਂਦਰ ਨੇ ਸਰਹੱਦੀ ਕੰਡਿਆਲੀ ਤਾਰ ਨੂੰ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਤਬਦੀਲ ਕਰਨ ਦਾ ਹੁਕਮ ਜਾਰੀ ਕੀਤਾ ਹੈ।

by Pro Punjab Tv
ਅਪ੍ਰੈਲ 13, 2026
in Featured News, ਪੰਜਾਬ
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕੇਂਦਰ ਨੇ ਸਰਹੱਦੀ ਕੰਡਿਆਲੀ ਤਾਰ ਨੂੰ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਤਬਦੀਲ ਕਰਨ ਦਾ ਹੁਕਮ ਜਾਰੀ ਕੀਤਾ ਹੈ। ਇਸ ਫੈਸਲੇ ਨਾਲ ਉਨ੍ਹਾਂ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ, ਜੋ ਲੰਬੇ ਸਮੇਂ ਤੋਂ ਬੀਐਸਐਫ ਦੀਆਂ ਸਖ਼ਤ ਪਾਬੰਦੀਆਂ ਤਹਿਤ ਖੇਤੀ ਕਰਨ ਲਈ ਮਜਬੂਰ ਸਨ।

ਸਰਹੱਦੀ ਜ਼ਿਲ੍ਹਿਆਂ ਵਿੱਚ ਸਰਵੇਖਣ ਦੇ ਆਦੇਸ਼ ਦਿੱਤੇ ਗਏ ਹਨ, ਇਸ ਕਦਮ ਨਾਲ ਲੱਖਾਂ ਏਕੜ ਜ਼ਮੀਨ ਤਾਰ ਤੋਂ ਅੰਦਰ ਆ ਜਾਵੇਗੀ, ਜਿਸ ਨਾਲ ਕਿਸਾਨਾਂ ਨੂੰ ਵਧੇਰੇ ਪਹੁੰਚ, ਮਨਪਸੰਦ ਫਸਲਾਂ ਦੀ ਚੋਣ ਅਤੇ ਖੇਤੀ ਲਈ ਸੀਮਤ ਘੰਟਿਆਂ ਅਤੇ ਵਾਰ-ਵਾਰ ਸੁਰੱਖਿਆ ਜਾਂਚਾਂ ਤੋਂ ਰਾਹਤ ਮਿਲੇਗੀ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਇਹ ਮੁੱਦਾ ਕਈ ਵਾਰ ਕੇਂਦਰੀ ਗ੍ਰਹਿ ਮੰਤਰੀ ਕੋਲ ਉਠਾਇਆ ਕਿ ਸਰਹੱਦ ਨੇੜੇ ਵਸਦੇ ਕਿਸਾਨਾਂ ਲਈ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਵਾੜ ਭਾਰਤੀ ਖੇਤਰ ਵਿੱਚ ਤਿੰਨ ਤੋਂ ਚਾਰ ਕਿਲੋਮੀਟਰ ਅੰਦਰ ਰੱਖੀ ਜਾਂਦੀ ਹੈ। ਨਤੀਜੇ ਵਜੋਂ ਉਨ੍ਹਾਂ ਦੇ ਖੇਤ ਵਾੜ ਤੋਂ ਪਰੇ ਰਹਿ ਜਾਂਦੇ ਹਨ।”

ਕਿਸਾਨਾਂ ਨੂੰ ਦਰਪੇਸ਼ ਚੁਣੌਤੀਆਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ, “ਕਿਸਾਨਾਂ ਨੂੰ ਬੀਐਸਐਫ ਵੱਲੋਂ ਨਿਰਧਾਰਤ ਸਮੇਂ ‘ਤੇ ਹੀ ਖੇਤੀ ਲਈ ਵਾੜ ਤੋਂ ਪਾਰ ਜਾਣ ਦੀ ਇਜਾਜ਼ਤ ਹੈ। ਉਹ ਸਵੇਰੇ 9 ਵਜੇ ਤੋਂ ਪਹਿਲਾਂ ਨਹੀਂ ਜਾ ਸਕਦੇ। ਉਨ੍ਹਾਂ ਦੀ ਤਲਾਸ਼ੀ ਲਈ ਜਾਂਦੀ ਹੈ ਅਤੇ ਉਨ੍ਹਾਂ ਦੇ ਨਾਲ ਸੁਰੱਖਿਆ ਬਲ ਵੀ ਹੁੰਦੇ ਹਨ ਤਾਂ ਕਿ ਕੋਈ ਵੀ ਤਸਕਰੀ ਵਾਲਾ ਸਮਾਨ ਜਾਂ ਹਥਿਆਰ ਵਾਪਸ ਨਾ ਲਿਆਂਦੇ ਜਾਣ। ਸ਼ਾਮ 4 ਵਜੇ ਤੋਂ ਬਾਅਦ ਉਹ ਖੇਤਾਂ ਵਿੱਚ ਨਹੀਂ ਰਹਿ ਸਕਦੇ ਅਤੇ ਵਾਪਸ ਆਉਂਦੇ ਸਮੇਂ ਉਨ੍ਹਾਂ ਦੀ ਦੁਬਾਰਾ ਤਲਾਸ਼ੀ ਲਈ ਜਾਂਦੀ ਹੈ। ਸੁਰੱਖਿਆ ਬਲਾਂ ਦਾ ਕਾਫ਼ੀ ਸਮਾਂ ਸਾਡੇ ਆਪਣੇ ਨਾਗਰਿਕਾਂ ਦੀ ਜਾਂਚ ਕਰਨ ਵਿੱਚ ਲੱਗ ਜਾਂਦਾ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਇਸ ਮੁੱਦੇ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਸੀ ਅਤੇ ਕੇਂਦਰੀ ਗ੍ਰਹਿ ਮੰਤਰੀ ਨੇ ਭਰੋਸਾ ਦਿੱਤਾ ਸੀ ਕਿ ਇਸ ਦਾ ਜਲਦ ਹੀ ਹੱਲ ਕੀਤਾ ਜਾਵੇਗਾ। ਕਿਸਾਨਾਂ ਨੂੰ ਲੰਬੇ ਸਮੇਂ ਤੋਂ ਆਪਣੇ ਖੇਤਾਂ ਤੱਕ ਪਹੁੰਚਣ ਲਈ ਸ਼ਨਾਖਤੀ ਕਾਰਡਾਂ ਅਤੇ ਬੀਐਸਐਫ ਦੀ ਸੁਰੱਖਿਆ ਹੇਠ ਵਾੜ ਪਾਰ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ, ਜਿਸ ਨਾਲ ਉਨ੍ਹਾਂ ਨੂੰ 532 ਕਿਲੋਮੀਟਰ ਭਾਰਤ ਪਾਕਿਸਤਾਨ ਸਰਹੱਦ ‘ਤੇ ਰੋਜ਼ਾਨਾ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।”

ਉਨ੍ਹਾਂ ਅੱਗੇ ਕਿਹਾ, “ਹੁਣ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਫਾਜ਼ਿਲਕਾ ਅਤੇ ਫਿਰੋਜ਼ਪੁਰ ਸਮੇਤ ਸਰਹੱਦੀ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ (ਡੀਸੀ) ਨੂੰ ਸਰਵੇਖਣ ਕਰਨ ਅਤੇ ਇਸ ਬਾਰੇ ਮੁਲਾਂਕਣ ਕਰਨ ਲਈ ਪੱਤਰ ਜਾਰੀ ਕੀਤੇ ਗਏ ਹਨ ਕਿ ਨਿਯਮਾਂ ਅਨੁਸਾਰ ਵਾੜ ਨੂੰ ਅੰਤਰਰਾਸ਼ਟਰੀ ਸਰਹੱਦ ਦੇ ਕਿੰਨੇ ਨੇੜੇ ਲਿਜਾਇਆ ਜਾ ਸਕਦਾ ਹੈ। ਐਸਡੀਐਮਜ਼ ਨੂੰ ਸਰਵੇਖਣ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਇਸ ਫੈਸਲੇ ਨੂੰ ਸਮੇਂ ਸਿਰ ਲਾਗੂ ਕਰਨ ਲਈ 300 ਮੀਟਰ ਖੇਤਰ ਦੀ ਚੰਗੀ ਤਰ੍ਹਾਂ ਨਿਸ਼ਾਨਦੇਹੀ ਕੀਤੀ ਜਾ ਸਕੇ।”

ਇਸ ਫੈਸਲੇ ਨਾਲ ਹੋਣ ਵਾਲੇ ਲਾਭਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ, “ਲੱਖਾਂ ਏਕੜ ਜ਼ਮੀਨ ਵਾੜ ਵਾਲੇ ਖੇਤਰ ਦੇ ਅੰਦਰ ਆ ਜਾਵੇਗੀ, ਜਿਸ ਨਾਲ ਕਿਸਾਨ ਖੁੱਲ੍ਹ ਕੇ ਖੇਤੀ ਕਰ ਸਕਣਗੇ।”

ਸੁਰੱਖਿਆ ਅਤੇ ਰਾਹਤ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ, “ਇਸ ਨਾਲ ਬੀਐਸਐਫ ਲਈ ਵੀ ਆਸਾਨ ਹੋ ਜਾਵੇਗਾ ਕਿਉਂਕਿ ਸਰਹੱਦ ਦੇ ਨੇੜੇ ਹੋਣ ਨਾਲ ਚੌਕਸੀ ਵਿੱਚ ਵਾਧਾ ਹੋਵੇਗਾ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਵਿੱਚ ਮਦਦ ਮਿਲੇਗੀ। ਮੈਂ ਇਸ ਪਵਿੱਤਰ ਮੌਕੇ ‘ਤੇ ਐਲਾਨ ਕਰਨਾ ਚਾਹੁੰਦਾ ਹਾਂ ਕਿ ਇਸ ਫੈਸਲੇ ਨਾਲ ਲੱਖਾਂ ਕਿਸਾਨਾਂ ਨੂੰ ਲਾਭ ਹੋਵੇਗਾ।”

 

Tags: latest newslatest Updatepro punjab tvpropunjabtvpunjabpunjab governmentpunjab newspunjabi news
Share200Tweet125Share50

Related Posts

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026

ਵਿਜੀਲੈਂਸ ਦੀ ਵੱਡੀ ਕਾਰਵਾਈ, ਸੇਵਾ ਕੇਂਦਰ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

ਸਤੰਬਰ 10, 2026

ਅਮਨ ਅਰੋੜਾ ਨੇ ਵਿਸ਼ਵਵਿਆਪੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ 100-125 ਪ੍ਰਤੀਸ਼ਤ FCI ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਨਾਲ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਸਤੰਬਰ 10, 2026

‘ਆਪ’ ਮੰਤਰੀ ਮਹਿੰਦਰ ਭਗਤ ਦੇ ਪਿਤਾ ਦਾ 94 ਸਾਲ ਦੀ ਉਮਰ ਵਿੱਚ ਦੇਹਾਂਤ; ਸ਼ਾਮ 5 ਵਜੇ ਹੋਵੇਗਾ ਅੰਤਿਮ ਸੰਸਕਾਰ

ਸਤੰਬਰ 10, 2026
Load More

Recent News

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026

ਵਿਜੀਲੈਂਸ ਦੀ ਵੱਡੀ ਕਾਰਵਾਈ, ਸੇਵਾ ਕੇਂਦਰ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

ਸਤੰਬਰ 10, 2026

ਅਮਨ ਅਰੋੜਾ ਨੇ ਵਿਸ਼ਵਵਿਆਪੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ 100-125 ਪ੍ਰਤੀਸ਼ਤ FCI ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਨਾਲ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਸਤੰਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.