ਐਤਵਾਰ, ਜਨਵਰੀ 11, 2026 10:15 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੁੱਖ ਮੰਤਰੀ ਨੇ 6 ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਯੂਥ ਐਵਾਰਡ ਨਾਲ ਸਨਮਾਨਿਆ

ਨੌਜਵਾਨਾਂ ਨੂੰ ਸਮਾਜ ਦੀ ਨਿਰਸਵਾਰਥ ਸੇਵਾ ਲਈ ਉਤਸ਼ਾਹਤ ਕਰਨ ਦੇ ਉਦੇਸ਼ ਨਾਲ ਇਕ ਮਿਸਾਲੀ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਛੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਯੂਥ ਐਵਾਰਡ ਪ੍ਰਦਾਨ ਕੀਤੇ।

by Bharat Thapa
ਮਾਰਚ 23, 2023
in ਪੰਜਾਬ
0

ਹੁਸੈਨੀਵਾਲਾ (ਫ਼ਿਰੋਜ਼ਪੁਰ): ਨੌਜਵਾਨਾਂ ਨੂੰ ਸਮਾਜ ਦੀ ਨਿਰਸਵਾਰਥ ਸੇਵਾ ਲਈ ਉਤਸ਼ਾਹਤ ਕਰਨ ਦੇ ਉਦੇਸ਼ ਨਾਲ ਇਕ ਮਿਸਾਲੀ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਛੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਯੂਥ ਐਵਾਰਡ ਪ੍ਰਦਾਨ ਕੀਤੇ।
ਮੁੱਖ ਮੰਤਰੀ ਨੇ ਨਵਜੋਤ ਕੌਰ (ਬਰਨਾਲਾ), ਮਨੋਜ ਕੁਮਾਰ (ਮਾਨਸਾ), ਬੇਅੰਤ ਕੌਰ (ਬਠਿੰਡਾ), ਓਮਕਾਰ ਮੋਹਨ ਸਿੰਘ (ਰੂਪਨਗਰ), ਗੁਰਜੋਤ ਸਿੰਘ ਕਲੇਰ (ਮੋਹਾਲੀ) ਅਤੇ ਸੁਖਦੀਪ ਕੌਰ (ਬਠਿੰਡਾ) ਸਣੇ ਛੇ ਨੌਜਵਾਨਾਂ ਨੂੰ ਇਹ ਐਵਾਰਡ ਦਿੱਤਾ। ਇਨ੍ਹਾਂ ਨੌਜਵਾਨਾਂ ਦੀ ਸ਼ਲਾਘਾ ਕਰਦਿਆਂ ਭਗਵੰਤ ਮਾਨ ਨੇ ਉਮੀਦ ਜਤਾਈ ਕਿ ਇਹ ਨੌਜਵਾਨ ਸਮਾਜ ਦੀ ਭਲਾਈ ਲਈ ਅਗਾਂਹ ਵੀ ਉਸਾਰੂ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਐਵਾਰਡਾਂ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ਉਤੇ ਰੱਖਿਆ ਗਿਆ ਹੈ, ਜਿਨ੍ਹਾਂ ਦਾ ਦੇਸ਼ ਲਈ ਦਿੱਤਾ ਮਹਾਨ ਬਲੀਦਾਨ ਹਮੇਸ਼ਾ ਨੌਜਵਾਨਾਂ ਨੂੰ ਪ੍ਰੇਰਦਾ ਰਿਹਾ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਾਡੀ ਸਰਕਾਰ ਨੇ ਸ਼ਹੀਦ ਭਗਤ ਸਿੰਘ ਯੁਵਾ ਐਵਾਰਡ ਮੁੜ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ, ਜਿਹੜੇ ਅੱਜ ਨੌਜਵਾਨਾਂ ਨੂੰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਐਵਾਰਡ ਹਰ ਸਾਲ ਵੱਖ-ਵੱਖ ਖੇਤਰਾਂ ਵਿੱਚ ਲਾਮਿਸਾਲ ਯੋਗਦਾਨ ਪਾਉਣ ਵਾਲੇ ਨੌਜਵਾਨਾਂ ਨੂੰ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਇਹ ਐਵਾਰਡ ਸੱਤ ਸਾਲ ਪਹਿਲਾਂ ਬੰਦ ਕਰ ਦਿੱਤਾ ਗਿਆ ਸੀ ਪਰ ਹੁਣ ਸਰਕਾਰ ਨੇ ਇਸ ਨੂੰ ਮੁੜ ਸ਼ੁਰੂ ਕੀਤਾ ਹੈ
ਮੁੱਖ ਮੰਤਰੀ ਨੇ ਦੁਹਰਾਇਆ ਕਿ ਸ਼ਹੀਦ ਭਗਤ ਸਿੰਘ ਨੇ ਛੋਟੀ ਉਮਰ ਵਿੱਚ ਹੀ ਕੌਮੀ ਸੁਤੰਤਰਤਾ ਸੰਗਰਾਮ ਵਿੱਚ ਸ਼ਾਮਲ ਹੋ ਕੇ ਦੇਸ਼ ਨੂੰ ਗੁਲਾਮੀ ਦੀਆਂ ਜੰਜ਼ੀਰਾਂ ਵਿੱਚੋਂ ਆਜ਼ਾਦ ਕਰਵਾਉਣ ਲਈ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਦੇਸ਼ ਦੀ ਬਿਨਾਂ ਸਵਾਰਥ ਸੇਵਾ ਕਰਨ ਲਈ ਸ਼ਹੀਦ-ਏ-ਆਜ਼ਮ ਹਮੇਸ਼ਾ ਨੌਜਵਾਨਾਂ ਵਾਸਤੇ ਪ੍ਰੇਰਨਾ ਦਾ ਸਰੋਤ ਰਹਿਣਗੇ। ਭਗਵੰਤ ਮਾਨ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਮੁਲਕ ਨੂੰ ਪ੍ਰਗਤੀਸ਼ੀਲ ਤੇ ਖ਼ੁਸ਼ਹਾਲੀ ਵੱਲ ਲੈ ਕੇ ਜਾਣ ਲਈ ਸ਼ਹੀਦ ਭਗਤ ਸਿੰਘ ਦੇ ਨਕਸ਼ੇ-ਕਦਮ ਉਤੇ ਚੱਲਣ।

ਮੁੱਖ ਮੰਤਰੀ ਨੇ ਹਰੇਕ ਪਿੰਡ ਵਿੱਚ ਸਟੇਡੀਅਮ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਦਮ ਵਾਲੀ ਨਵੀਂ ਤੇ ਨਿਵੇਕਲੀ ਸਕੀਮ ‘ਖੇਡ ਮੈਦਾਨ, ਹਰ ਪਿੰਡ ਦੀ ਪਛਾਣ’ ਦੀ ਵੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਨੌਜਵਾਨਾਂ ਦੀ ਅਥਾਹ ਤਾਕਤ ਨੂੰ ਉਸਾਰੂ ਪਾਸੇ ਲਾਉਣ ਵਿੱਚ ਮਦਦ ਮਿਲੇਗੀ। ਭਗਵੰਤ ਮਾਨ ਨੇ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਨੌਜਵਾਨਾਂ ਦਾ ਸਮੁੱਚਾ ਵਿਕਾਸ ਯਕੀਨੀ ਬਣਾਉਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਵੀ ਦੁਹਰਾਈ। ਇਸ ਸਮੇਂ ਮੁੱਖ ਮੰਤਰੀ ਨਾਲ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਹੋਰ ਹਾਜ਼ਰ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Chief Ministerhonored 6 youthpropunjabtvShaheed Bhagat SinghYouth Award
Share210Tweet132Share53

Related Posts

9.12 ਕਰੋੜ ਦੀ ਲਾਗਤ ਨਾਲ ਤਿਆਰ “ਸਤਿਕਾਰ ਘਰ” ਕੈਬਨਿਟ ਮੰਤਰੀ ਬਲਜੀਤ ਕੌਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ

ਜਨਵਰੀ 10, 2026

ਲਾਲ ਚੰਦ ਕਟਾਰੂਚੱਕ ਅਨਾਜ ਭਵਨ ਵਿਖੇ ਲੋਹੜੀ ਦੇ ਜਸ਼ਨ ਵਿੱਚ ਸ਼ਾਮਲ ਹੋਏ

ਜਨਵਰੀ 10, 2026

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ : 22 IPS ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਜਨਵਰੀ 10, 2026

ਆਨਲਾਈਨ ਟਰੈਫਿਕ ਚਲਾਨ ਬਾਰੇ ਟਰੈਫਿਕ ਪੁਲਿਸ ਵੱਲੋਂ ਜਨਤਾ ਨੂੰ ਜਾਗਰੂਕਤਾ

ਜਨਵਰੀ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਠਿੰਡਾ ਨੂੰ ਦਿੱਤਾ 90 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦਾ ਤੋਹਫ਼ਾ

ਜਨਵਰੀ 10, 2026

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਲੋਕ-ਪੱਖੀ ਫੈਸਲਿਆਂ ਨੂੰ ਦਿੱਤੀ ਹਰੀ ਝੰਡੀ, ਪੜ੍ਹੋ ਪੂਰਾ ਵੇਰਵਾ

ਜਨਵਰੀ 10, 2026
Load More

Recent News

9.12 ਕਰੋੜ ਦੀ ਲਾਗਤ ਨਾਲ ਤਿਆਰ “ਸਤਿਕਾਰ ਘਰ” ਕੈਬਨਿਟ ਮੰਤਰੀ ਬਲਜੀਤ ਕੌਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ

ਜਨਵਰੀ 10, 2026

ਲਾਲ ਚੰਦ ਕਟਾਰੂਚੱਕ ਅਨਾਜ ਭਵਨ ਵਿਖੇ ਲੋਹੜੀ ਦੇ ਜਸ਼ਨ ਵਿੱਚ ਸ਼ਾਮਲ ਹੋਏ

ਜਨਵਰੀ 10, 2026

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ : 22 IPS ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਜਨਵਰੀ 10, 2026

ਆਨਲਾਈਨ ਟਰੈਫਿਕ ਚਲਾਨ ਬਾਰੇ ਟਰੈਫਿਕ ਪੁਲਿਸ ਵੱਲੋਂ ਜਨਤਾ ਨੂੰ ਜਾਗਰੂਕਤਾ

ਜਨਵਰੀ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਠਿੰਡਾ ਨੂੰ ਦਿੱਤਾ 90 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦਾ ਤੋਹਫ਼ਾ

ਜਨਵਰੀ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.