ਸ਼ੁੱਕਰਵਾਰ, ਜੂਨ 26, 2026 12:01 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

10ਵੀਂ ਜਮਾਤ ਵਿੱਚ Top ਕਰਨ ਵਾਲੇ ਵਿਦਿਆਥੀਆਂ ਦਾ ਮੁੱਖ ਮੰਤਰੀ ਵੱਲੋਂ ਸਨਮਾਨ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਵਿੱਚ ਜ਼ਿਲ੍ਹਾ ਫ਼ਰੀਦਕੋਟ ਦੇ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਦੀ ਹੋਣਹਾਰ ਵਿਦਿਆਰਥਣ ਹਰਲੀਨ ਸ਼ਰਮਾ

by Pro Punjab Tv
ਮਈ 12, 2026
in Featured, Featured News, ਸਿੱਖਿਆ, ਪੰਜਾਬ
0

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਵਿੱਚ ਜ਼ਿਲ੍ਹਾ ਫ਼ਰੀਦਕੋਟ ਦੇ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਦੀ ਹੋਣਹਾਰ ਵਿਦਿਆਰਥਣ ਹਰਲੀਨ ਸ਼ਰਮਾ ਵਾਸੀ ਪਿੰਡ ਚੈਨਾ ( ਜੈਤੋ) ਨੇ 650 ਵਿੱਚੋਂ 646 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਹਰਲੀਨ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਜ਼ਿਲ੍ਹਾ ਫ਼ਰੀਦਕੋਟ, ਜੈਤੋ ਸ਼ਹਿਰ ਅਤੇ ਸਕੂਲ ਦਾ ਨਾਮ ਪੂਰੇ ਪੰਜਾਬ ਵਿੱਚ ਰੌਸ਼ਨ ਹੋਇਆ ਹੈ।

ਇਸ ਮੌਕੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨੇ ਨਿਵੇਕਲੀ ਪਹਿਲ ਕਰਦਿਆਂ ਹਰਲੀਨ ਸ਼ਰਮਾ ਨੂੰ ਤੁਰੰਤ ਪ੍ਰਭਾਵ ਨਾਲ ਸਨਮਾਨਿਤ ਕੀਤਾ ਅਤੇ ਉਸ ਨੂੰ 50 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਭੇਟ ਕੀਤੀ। ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਉੱਤਮ ਦਰਜੇ ਦਾ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਉਤਸ਼ਾਹਤ ਕਰਨ ਲਈ ਵਚਨਬੱਧ ਹੈ ਅਤੇ ਹੋਣਹਾਰ ਬੱਚਿਆਂ ਨੂੰ ਹਰ ਸੰਭਵ ਮੌਕਾ ਮੁਹੱਈਆ ਕਰਵਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਵਿਦਿਆਰਥਣ ਹਰਲੀਨ ਸ਼ਰਮਾ ਦੀ ਇਹ ਪ੍ਰਾਪਤੀ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਸਰੋਤ ਬਣੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਲਗਾਤਾਰ ਮਿਹਨਤ ਅਤੇ ਲਗਨ ਨਾਲ ਪੰਜਾਬ ਦਾ ਨਾਮ ਦੇਸ਼ ਭਰ ਵਿੱਚ ਰੌਸ਼ਨ ਕਰ ਰਹੇ ਹਨ ਜੋ ਕਿ ਮਾਣ ਵਾਲੀ ਗੱਲ ਹੈ। ਇਸ ਮੌਕੇ ਹਰਲੀਨ ਸ਼ਰਮਾ ਦੀ ਮਾਤਾ ਰੇਣੂ ਬਾਲਾ ਤੇ ਪਿਤਾ ਜਸਵਿੰਦਰ ਕੁਮਾਰ ਸ਼ਰਮਾ ਵੀ ਮੌਜੂਦ ਸਨ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਹਰਲੀਨ ਸ਼ਰਮਾ ਅਤੇ ਉਸਦੇ ਪਰਿਵਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਪਲਬਧੀ ਜ਼ਿਲ੍ਹਾ ਫ਼ਰੀਦਕੋਟ ਲਈ ਮਾਣ ਵਾਲਾ ਪਲ ਹੈ। ਉਨ੍ਹਾਂ ਕਿਹਾ ਕਿ ਮਾਪਿਆਂ, ਅਧਿਆਪਕਾਂ ਅਤੇ ਸਕੂਲ ਪ੍ਰਬੰਧਨ ਦੀ ਮਿਹਨਤ ਅਤੇ ਰਹਿਨੁਮਾਈ ਸਦਕਾ ਹੀ ਵਿਦਿਆਰਥੀ ਅਜਿਹੀਆਂ ਉੱਚਾਈਆਂ ਹਾਸਲ ਕਰਦੇ ਹਨ। ਉਨ੍ਹਾਂ ਹਰਲੀਨ ਸ਼ਰਮਾ ਨਾਲ ਫੋਨ ਤੇ ਗੱਲ ਕਰਕੇ ਉਸਨੂੰ ਤੇ ਉਸਦੇ ਮਾਤਾ ਪਿਤਾ ਨੂੰ ਵੀ ਵਧਾਈ ਦਿੱਤੀ।

ਇਸ ਮੌਕੇ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਜੈਤੋ ਸ. ਅਮੋਲਕ ਸਿੰਘ, ਸਕੱਤਰ ਸਕੂਲ ਸਿੱਖਿਆ ਪੰਜਾਬ ਮੈਡਮ ਸੋਨਾਲੀ ਗਿਰੀ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅੰਜਨਾ ਕੌਂਸਲ ਅਤੇ ਪ੍ਰਿੰਸੀਪਲ ਕੁਸਮ ਕਾਲੜਾ ਵੱਲੋਂ ਵੀ ਹਰਲੀਨ ਸ਼ਰਮਾ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਵਧਾਈ ਦਿੱਤੀ ਗਈ ਅਤੇ ਉਸਦੇ ਰੋਸ਼ਨ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

Tags: 10th PSEB toppers 2026Chief Minister honors students who topped in 10th classlatest newspro punjab tv
Share200Tweet125Share50

Related Posts

ਵਿਆਹ ਦੇ ਕਾਰਡਾਂ ‘ਤੇ ਲਿਖੀ ਜਾਵੇਗੀ ”ਲਾੜੇ ਲਾੜੀ” ਦੀ ਜਨਮ ਮਿਤੀ: ਸਰਕਾਰ ਦਾ ਇੱਕ ਵੱਡਾ ਕਦਮ

ਜੂਨ 25, 2026

ਗਾਇਕ ਗੁਰੂ ਰੰਧਾਵਾ ਦੇ ਜਿੰਮ ‘ਚ ਹੋਈ ਗੋਲੀਬਾਰੀ ਘਟਨਾ ‘ਚ ਕਾਰਵਾਈ; ਦਿੱਲੀ ਪੁਲਿਸ ਨੇ ਐਨਕਾਊਂਟਰ ਮਗਰੋਂ ਲਾਰੈਂਸ ਗੈਂਗ ਦੇ ਦੋ ਸ਼ੂਟਰ ਗ੍ਰਿਫ਼ਤਾਰ

ਜੂਨ 25, 2026

ਮਹਿਰੌਲੀ ‘ਚ ਢਾਹੁਣ ਦੀ ਮੁਹਿੰਮ ਦੌਰਾਨ ਢਹਿ ਢੇਰੀ ਹੋਈ 300 ਵਰਗ ਗਜ਼ ਦੀ ਇਮਾਰਤ; ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

ਜੂਨ 25, 2026

Weather update: ਚਾਰ ਦਿਨਾਂ ਲਈ ਤੇਜ਼ ਤੂਫ਼ਾਨ ਤੇ ਮੀਂਹ ਦੀ ਚੇਤਾਵਨੀ; ਅੱਜ 17 ਰਾਜਾਂ ਲਈ ਆਰੇਂਜ ਤੇ ਯੈਲੋ ਅਲਰਟ ਜਾਰੀ

ਜੂਨ 25, 2026

ਵੈਨੇਜ਼ੁਏਲਾ ‘ਚ ਭੂਚਾਲ ਦੇ ਤੇਜ਼ ਝਟਕੇ; 7.1 ਤੇ 7.5 ਤੀਬਰਤਾ ਦੇ ਭੂਚਾਲਾਂ ਨੇ ਮਚਾਈ ਭਾਰੀ ਤਬਾਹੀ

ਜੂਨ 25, 2026

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 25, 2026
Load More

Recent News

ਵਿਆਹ ਦੇ ਕਾਰਡਾਂ ‘ਤੇ ਲਿਖੀ ਜਾਵੇਗੀ ”ਲਾੜੇ ਲਾੜੀ” ਦੀ ਜਨਮ ਮਿਤੀ: ਸਰਕਾਰ ਦਾ ਇੱਕ ਵੱਡਾ ਕਦਮ

ਜੂਨ 25, 2026

ਗਾਇਕ ਗੁਰੂ ਰੰਧਾਵਾ ਦੇ ਜਿੰਮ ‘ਚ ਹੋਈ ਗੋਲੀਬਾਰੀ ਘਟਨਾ ‘ਚ ਕਾਰਵਾਈ; ਦਿੱਲੀ ਪੁਲਿਸ ਨੇ ਐਨਕਾਊਂਟਰ ਮਗਰੋਂ ਲਾਰੈਂਸ ਗੈਂਗ ਦੇ ਦੋ ਸ਼ੂਟਰ ਗ੍ਰਿਫ਼ਤਾਰ

ਜੂਨ 25, 2026

ਮਹਿਰੌਲੀ ‘ਚ ਢਾਹੁਣ ਦੀ ਮੁਹਿੰਮ ਦੌਰਾਨ ਢਹਿ ਢੇਰੀ ਹੋਈ 300 ਵਰਗ ਗਜ਼ ਦੀ ਇਮਾਰਤ; ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

ਜੂਨ 25, 2026

Weather update: ਚਾਰ ਦਿਨਾਂ ਲਈ ਤੇਜ਼ ਤੂਫ਼ਾਨ ਤੇ ਮੀਂਹ ਦੀ ਚੇਤਾਵਨੀ; ਅੱਜ 17 ਰਾਜਾਂ ਲਈ ਆਰੇਂਜ ਤੇ ਯੈਲੋ ਅਲਰਟ ਜਾਰੀ

ਜੂਨ 25, 2026

ਵੈਨੇਜ਼ੁਏਲਾ ‘ਚ ਭੂਚਾਲ ਦੇ ਤੇਜ਼ ਝਟਕੇ; 7.1 ਤੇ 7.5 ਤੀਬਰਤਾ ਦੇ ਭੂਚਾਲਾਂ ਨੇ ਮਚਾਈ ਭਾਰੀ ਤਬਾਹੀ

ਜੂਨ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.