ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਰ ‘ਵਾਰਿਸ ਪੰਜਾਬ ਦੇ’ ਦੇ ਮੁੱਖੀ ਅੰਮ੍ਰਿਤਪਾਲ ਨੂੰ ਫਿਰ ਤੋਂ ਨਿਸ਼ਾਨਾ ‘ਤੇ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਪਮਾਨ ਹੋਣ ਤੋਂ ਬਚਾਅ ਲਿਆ ਹੈ। ਭਾਵੇਂ ਉਨ੍ਹਾਂ ਦੇ ਸੱਟਾਂ ਵੱਜੀਆਂ ਹਨ। ਉਨ੍ਹਾਂ ਪੰਜਾਬ ਪੁਲਿਸ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਆੜ ਵਿੱਚ ਥਾਣੇ ਉਤੇ ਹਮਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਕੱਲ੍ਹ ਕੋਈ ਹੋਰ ਵੀ ਪ੍ਰਦਰਸ਼ਨ ਕਰਨ ਵਾਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਲਿਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਖਾਲਿਸਤਾਨ ਦੇ ਨਾਅਰੇ ਲਗਾਉਣ ਨੂੰ ਲੈ ਕੇ ਕਿਹਾ ਕਿ ਕੁਝ ਲੋਕ ਹਨ, ਜਿੰਨਾਂ ਨੂੰ ਪੰਜਾਬ ਨਹੀਂ ਮੰਨਿਆ ਜਾ ਸਕਦਾ। ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਵਿਦੇਸ਼ਾਂ ਵਿੱਚੋਂ ਫੰਡਿੰਗ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਤੋਂ ਫੰਡਿੰਗ ਹੁੰਦੀ ਹੈ। ਉਨ੍ਹਾਂ ਕਿਹਾ ਕਿ ਫੰਡਿੰਗ ਦੇ ਸਹਾਰੇ ਦੁਕਾਨਾਂ ਚੱਲਦੀਆਂ ਹਨ। ਉਨ੍ਹਾਂ ਕਿਹਾ ਕਿ ਕਾਨੂੰਨ ਤੋਂ ਕੋਈ ਵੱਡੀ ਗੱਲ ਨਹੀਂ ਹੈ।
ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਵੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ, ‘ਸ਼ਬਦ ਗੁਰੂ ਸ਼ੀੑ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ਥਾਣਿਆਂ ਤੱਕ ਲੈ ਕੇ ਜਾਣ ਵਾਲੇ ਕਿਸੇ ਵੀ ਪੱਖ ਤੋਂ ਪੰਜਾਬ ਅਤੇ ਪੰਜਾਬੀਅਤ ਦੇ “ ਵਾਰਿਸ ” ਅਖਵਾਉਣ ਦੇ ਕਾਬਿਲ ਨਹੀਂ ਹੋ ਸਕਦੇ।‘
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h