ਬੁੱਧਵਾਰ, ਜੁਲਾਈ 22, 2026 04:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਮੁੱਖ ਮੰਤਰੀ ਵੱਲੋਂ ਸਿਹਤ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ; ਕਿਹਾ, ਸਿਹਤ ਸੰਭਾਲ ਯੋਜਨਾ ਪੰਜਾਬ ਲਈ ਵਰਦਾਨ ਬਣ ਕੇ ਉੱਭਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁੱਖ ਮੰਤਰੀ ਸਿਹਤ ਯੋਜਨਾ (ਐਮ.ਐਮ.ਐਸ.ਵਾਈ.) ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਕਿਹਾ ਕਿ ਇਹ ਪ੍ਰਮੁੱਖ ਸਿਹਤ ਸੰਭਾਲ ਪਹਿਲਕਦਮੀ ਸੂਬੇ ਭਰ ਦੇ ਲੋਕਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ।

by Pro Punjab Tv
ਜੂਨ 6, 2026
in Featured News, ਪੰਜਾਬ
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁੱਖ ਮੰਤਰੀ ਸਿਹਤ ਯੋਜਨਾ (ਐਮ.ਐਮ.ਐਸ.ਵਾਈ.) ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਕਿਹਾ ਕਿ ਇਹ ਪ੍ਰਮੁੱਖ ਸਿਹਤ ਸੰਭਾਲ ਪਹਿਲਕਦਮੀ ਸੂਬੇ ਭਰ ਦੇ ਲੋਕਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਇਸ ਯੋਜਨਾ ਤਹਿਤ 3.79 ਲੱਖ ਮਰੀਜ਼ ਪਹਿਲਾਂ ਹੀ 654 ਕਰੋੜ ਰੁਪਏ ਦਾ ਨਕਦੀ ਰਹਿਤ ਇਲਾਜ ਪ੍ਰਾਪਤ ਕਰ ਚੁੱਕੇ ਹਨ।

ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਪਰਿਵਾਰ ਲਈ ਗੁਣਵੱਤਾ ਅਤੇ ਕਿਫ਼ਾਇਤੀ ਸਿਹਤ ਸੰਭਾਲ ਸੇਵਾਵਾਂ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਇਹ ਪੰਜਾਬ ਭਰ ਵਿੱਚ ਸਰਵ-ਵਿਆਪਕ ਸਿਹਤ ਸੰਭਾਲ ਕਵਰੇਜ ਵੱਲ ਕ੍ਰਾਂਤੀਕਾਰੀ ਕਦਮ ਵਜੋਂ ਉੱਭਰ ਰਹੀ ਹੈ।

ਪ੍ਰੋਗਰਾਮ ਦੀ ਪਹੁੰਚ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਹੁਣ ਤੱਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 47.27 ਲੱਖ ਸਿਹਤ ਕਾਰਡ ਜਾਰੀ ਕੀਤੇ ਗਏ ਹਨ, ਜਿਸ ਵਿੱਚ ਪੰਜਾਬ ਭਰ ਦੇ 23.01 ਲੱਖ ਪਰਿਵਾਰ ਕਵਰ ਹਨ। ਇਨ੍ਹਾਂ ਕਾਰਡ-ਧਾਰਕਾਂ ਵਿੱਚੋਂ 48.5 ਪ੍ਰਤੀਸ਼ਤ ਪੁਰਸ਼ ਅਤੇ 51.5 ਪ੍ਰਤੀਸ਼ਤ ਔਰਤਾਂ ਹਨ। ਸ਼ਹਿਰੀ ਖੇਤਰਾਂ ਵਿੱਚ ਲਗਪਗ 31 ਪ੍ਰਤੀਸ਼ਤ ਕਾਰਡ ਜਾਰੀ ਕੀਤੇ ਗਏ ਹਨ, ਜਦੋਂ ਕਿ ਪੇਂਡੂ ਖੇਤਰਾਂ ਵਿੱਚ 69 ਪ੍ਰਤੀਸ਼ਤ ਕਾਰਡ ਜਾਰੀ ਕੀਤੇ ਗਏ ਹਨ।”

ਪ੍ਰੋਗਰਾਮ ਦੀ ਪਹੁੰਚ ਬਾਰੇ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ, “ਹੁਣ ਤੱਕ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 47.27 ਲੱਖ ਸਿਹਤ ਕਾਰਡ ਜਾਰੀ ਕੀਤੇ ਗਏ ਹਨ, ਜਿਸ ਵਿੱਚ ਪੰਜਾਬ ਭਰ ਦੇ 23.01 ਲੱਖ ਪਰਿਵਾਰਾਂ ਨੂੰ ਕਵਰ ਕੀਤਾ ਗਿਆ ਹੈ। ਇਨ੍ਹਾਂ ਕਾਰਡਧਾਰਕਾਂ ਵਿੱਚੋਂ 48.5 ਪ੍ਰਤੀਸ਼ਤ ਪੁਰਸ਼ ਅਤੇ 51.5 ਪ੍ਰਤੀਸ਼ਤ ਔਰਤਾਂ ਹਨ। ਸ਼ਹਿਰੀ ਖੇਤਰਾਂ ਵਿੱਚ ਲਗਪਗ 31 ਪ੍ਰਤੀਸ਼ਤ ਕਾਰਡ ਜਾਰੀ ਕੀਤੇ ਗਏ ਹਨ, ਜਦੋਂ ਕਿ ਪੇਂਡੂ ਖੇਤਰਾਂ ਵਿੱਚ 69 ਪ੍ਰਤੀਸ਼ਤ ਕਾਰਡ ਜਾਰੀ ਕੀਤੇ ਗਏ ਹਨ।”

ਉਨ੍ਹਾਂ ਦੱਸਿਆ ਕਿ ਇਸ ਯੋਜਨਾ ਨੂੰ ਹੋਰ ਪਹੁੰਚਯੋਗ ਅਤੇ ਉਪਭੋਗਤਾ-ਅਨੁਕੂਲ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ, “ਲੋਕਾਂ ਨੂੰ ਸਿਹਤ ਕਾਰਡ ਡਾਊਨਲੋਡ ਕਰਨ ਵਿੱਚ ਆ ਰਹੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਇੱਕ ਸਮਰਪਿਤ ਵਟਸਐਪ-ਅਧਾਰਤ ਸਹੂਲਤ ਅਤੇ ਇੱਕ ਵੈੱਬਸਾਈਟ ਪੇਜ ਬਣਾਇਆ ਜਾ ਰਿਹਾ ਹੈ ਤਾਂ ਜੋ ਲਾਭਪਾਤਰੀ ਆਪਣੇ ਈ-ਕਾਰਡ ਆਸਾਨੀ ਨਾਲ ਡਾਊਨਲੋਡ ਕਰ ਸਕਣ। ਇਸੇ ਤਰ੍ਹਾਂ ਇੱਕ ਨਵੀਂ ਮੋਬਾਈਲ ਐਪ-ਅਧਾਰਤ ਰਜਿਸਟ੍ਰੇਸ਼ਨ ਪ੍ਰਣਾਲੀ ’ਤੇ ਵੀ ਕੰਮ ਚੱਲ ਰਿਹਾ ਹੈ ਅਤੇ ਜਲਦੀ ਹੀ ਇਹ ਕੰਮ ਪੂਰਾ ਕਰ ਲਿਆ ਜਾਵੇਗਾ।”

ਇਸ ਸਕੀਮ ਤਹਿਤ ਦਿੱਤੇ ਜਾਣ ਵਾਲੇ ਇਲਾਜ ਬਾਰੇ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹੁਣ ਤੱਕ 3.79 ਲੱਖ ਮਰੀਜ਼ਾਂ ਨੇ ਸਰਕਾਰੀ ਅਤੇ ਪ੍ਰਾਈਵੇਟ ਦੋਵਾਂ ਹਸਪਤਾਲਾਂ ਵਿੱਚ ਇਸ ਸਕੀਮ ਤਹਿਤ 654 ਕਰੋੜ ਰੁਪਏ ਦਾ ਮੁਫ਼ਤ ਇਲਾਜ ਪ੍ਰਾਪਤ ਕੀਤਾ ਹੈ।” ਉਨ੍ਹਾਂ ਅੱਗੇ ਦੱਸਿਆ ਕਿ ਇਸ ਸਕੀਮ ਤਹਿਤ 835 ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 223 ਸਰਕਾਰੀ ਹਸਪਤਾਲ ਅਤੇ 612 ਪ੍ਰਾਈਵੇਟ ਹਸਪਤਾਲ ਸ਼ਾਮਲ ਹਨ, ਜੋ ਇਹ ਯਕੀਨੀ ਬਣਾਉਂਦੇ ਹਨ ਕਿ ਲਾਭਪਾਤਰੀਆਂ ਨੂੰ ਸੂਬੇ ਭਰ ਵਿੱਚ ਮਿਆਰੀ ਸਿਹਤ ਸੰਭਾਲ ਸੇਵਾਵਾਂ ਉਪਲਬਧ ਹੋਣ।

ਇਸ ਪਹਿਲਕਦਮੀ ਦੇ ਪੈਮਾਨੇ ਅਤੇ ਮਹੱਤਵ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ਗਈ ਹੈ। ਇਸ ਪ੍ਰਮੁੱਖ ਸਕੀਮ ਤਹਿਤ ਹਰ ਪਰਿਵਾਰ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦਾ ਹੱਕਦਾਰ ਹੈ।”

ਇਸ ਸਕੀਮ ਨੂੰ ਸੂਬੇ ਵਿੱਚ ਸਿਹਤ ਸੰਭਾਲ ਵਿੱਚ ਨਵਾਂ ਮੀਲ ਪੱਥਰ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ, “ਇਹ ਪਹਿਲ ਲੋਕਾਂ ਲਈ ਵਰਦਾਨ ਸਾਬਤ ਹੋਈ ਹੈ ਕਿਉਂਕਿ ਪਹਿਲਾਂ ਉਨ੍ਹਾਂ ਨੂੰ ਡਾਕਟਰੀ ਇਲਾਜ ’ਤੇ ਵੱਡੀ ਰਕਮ ਖਰਚ ਕਰਨੀ ਪੈਂਦੀ ਸੀ। ਪਰ ਇਹ ਸਕੀਮ ਇਹ ਯਕੀਨੀ ਬਣਾ ਰਹੀ ਹੈ ਕਿ ਕੋਈ ਵੀ ਪਰਿਵਾਰ ਆਰਥਿਕ ਤੰਗੀਆਂ ਕਾਰਨ ਮਿਆਰੀ ਸਿਹਤ ਸੰਭਾਲ ਤੋਂ ਵਾਂਝਾ ਨਾ ਰਹੇ।”

ਮੀਟਿੰਗ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Tags: latest newslatest Updatepro punjab tvpropunjabtvpunjabpunjab governmentpunjab newspunjabi news
Share199Tweet124Share50

Related Posts

‘DBT ਨੇ ਵਿਚੋਲਿਆਂ ਦੀ ਭੂਮਿਕਾ ਖਤਮ ਕਰਕੇ ਅਤੇ ਲੀਕੇਜ ਤੇ ਭ੍ਰਿਸ਼ਟਾਚਾਰ ‘ਤੇ ਰੋਕ ਲਗਾ ਕੇ ਭਲਾਈ ਸਕੀਮਾਂ ਦੇ ਲਾਭ ਪਹੁੰਚਾਉਣ ਦੇ ਤਰੀਕੇ ਨੂੰ ਬਦਲ ਦਿੱਤਾ ਹੈ’: ਸੰਸਦ ਮੈਂਬਰ ਸਤਨਾਮ ਸੰਧੂ

ਜੁਲਾਈ 21, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ, ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਜਤਿੰਦਰ ਸਿੰਘ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026

ਪੰਜਾਬ ‘ਚ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਨੂੰ ਲੈ ਕੇ Orange ਅਲਰਟ ਜਾਰੀ

ਜੁਲਾਈ 21, 2026
Load More

Recent News

‘DBT ਨੇ ਵਿਚੋਲਿਆਂ ਦੀ ਭੂਮਿਕਾ ਖਤਮ ਕਰਕੇ ਅਤੇ ਲੀਕੇਜ ਤੇ ਭ੍ਰਿਸ਼ਟਾਚਾਰ ‘ਤੇ ਰੋਕ ਲਗਾ ਕੇ ਭਲਾਈ ਸਕੀਮਾਂ ਦੇ ਲਾਭ ਪਹੁੰਚਾਉਣ ਦੇ ਤਰੀਕੇ ਨੂੰ ਬਦਲ ਦਿੱਤਾ ਹੈ’: ਸੰਸਦ ਮੈਂਬਰ ਸਤਨਾਮ ਸੰਧੂ

ਜੁਲਾਈ 21, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ, ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਜਤਿੰਦਰ ਸਿੰਘ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.