ਮੰਗਲਵਾਰ, ਜੁਲਾਈ 8, 2025 04:12 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪਠਾਨਕੋਟ ਨੂੰ ਵਿਸੇਸ ਸਨਅਤੀ ਅਤੇ ਵਪਾਰਕ ਪੈਕੇਜ ਦੇਣ ਦੀ ਸੰਭਾਵਨਾ ਲੱਭਾਂਗੇ ਮੁੱਖ ਮੰਤਰੀ

by Gurjeet Kaur
ਫਰਵਰੀ 26, 2024
in ਪੰਜਾਬ
0
ਪਠਾਨਕੋਟ ਨੂੰ ਵਿਸੇਸ ਸਨਅਤੀ ਅਤੇ ਵਪਾਰਕ ਪੈਕੇਜ ਦੇਣ ਦੀ ਸੰਭਾਵਨਾ ਲੱਭਾਂਗੇ ਮੁੱਖ ਮੰਤਰੀ

 

* ਸਰਹੱਦੀ ਕਸਬੇ ਵਿੱਚ ਉਡਾਣਾਂ ਸੁਰੂ ਕਰਨ ਅਤੇ ਸੈਰ-ਸਪਾਟੇ ਨੂੰ ਹੁਲਾਰਾ ਦੇਣ ਲਈ ਯਤਨ ਕਰਨ ਦਾ ਐਲਾਨ
* ਸੰਨੀ ਦਿਓਲ ਦੇ ਸੰਸਦ ‘ਚ ਨਾ ਜਾਣ ਅਤੇ ਇਲਾਕੇ ਦੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਨ ਦੀ ਨਿਖੇਧੀ
* ਪੰਜਾਬ ਵਿੱਚ ਦੂਜੀ ਸਰਕਾਰ-ਵਪਾਰ ਮਿਲਣੀ ਕਰਵਾਈ
* ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਉਣ ਦਾ ਲਿਆ ਅਹਿਦ

 

 

ਪਠਾਨਕੋਟ ਜ਼ਿਲ੍ਹੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਦਾ ਐਲਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਰਹੱਦੀ ਕਸਬੇ ਨੂੰ ਵਿਸੇਸ ਉਦਯੋਗਿਕ ਅਤੇ ਵਪਾਰਕ ਪੈਕੇਜ ਦੇਣ ਦੀ ਸੰਭਾਵਨਾ ਤਲਾਸੇਗੀ।

 

ਮੁੱਖ ਮੰਤਰੀ ਨੇ ਦੂਜੀ ਸਰਕਾਰ-ਵਪਾਰ ਮਿਲਣੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਪਠਾਨਕੋਟ ਹਵਾਈ ਅੱਡੇ ਤੋਂ ਦਿੱਲੀ ਲਈ ਉਡਾਣਾਂ ਸੁਰੂ ਕਰਨ ਦਾ ਮੁੱਦਾ ਨਿੱਜੀ ਤੌਰ ‘ਤੇ ਭਾਰਤ ਸਰਕਾਰ ਕੋਲ ਉਠਾਉਣਗੇ। ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਸੈਰ-ਸਪਾਟਾ ਸਨਅਤ ਨੂੰ ਹੁਲਾਰਾ ਦੇਣ ਲਈ ਪਹਿਲਾਂ ਹੀ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ ਕਿਉਂਕਿ ਇਹ ਕੁਦਰਤੀ ਸੁੰਦਰਤਾ ਨਾਲ ਭਰਪੂਰ ਹੈ ਅਤੇ ਇਹ ਉਦਯੋਗ ਨੂੰ ਵੱਡਾ ਹੁਲਾਰਾ ਦੇ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਖੇਤਰ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਵਿਸੇਸ ਪੈਕੇਜ ਦੇਣ ਦੀ ਸੰਭਾਵਨਾ ਵੀ ਤਲਾਸੇਗੀ।

 

ਭਾਜਪਾ ਆਗੂ ਅਤੇ ਸਥਾਨਕ ਸੰਸਦ ਮੈਂਬਰ ਸੰਨੀ ਦਿਓਲ ਉਤੇ ਨਿਸਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇੱਥੋਂ ਚੁਣੇ ਜਾਣ ਦੇ ਬਾਵਜੂਦ ਉਹ ਪਠਾਨਕੋਟ ਦੀ ਭੂਗੋਲਿਕਤਾ ਤੋਂ ਅਣਜਾਣ ਹੈ ਅਤੇ ਉਹ ਸਰਤ ਲਾ ਸਕਦੇ ਹਨ ਕਿ ਸੰਨੀ ਦਿਓਲ ਨੂੰ ਇਹ ਪਤਾ ਨਹੀਂ ਹੋਣਾ ਕਿ ਪਠਾਨਕੋਟ ਜ਼ਿਲ੍ਹੇ ਵਿੱਚ ਧਾਰ ਕਲਾਂ ਜਾਂ ਚਮਰੌੜ ਕਿੱਥੇ ਹੈ। ਉਨ੍ਹਾਂ ਕਿਹਾ ਕਿ ਪਠਾਨਕੋਟ ਦੇ ਲੋਕਾਂ ਨੇ ਇਸ ਬਾਲੀਵੁੱਡ ਸਟਾਰ ਨੂੰ ਚੁਣ ਕੇ ਗਲਤੀ ਕੀਤੀ ਹੈ, ਜਿਸ ਦਾ ਲੋਕਾਂ ਅਤੇ ਇਲਾਕੇ ਨਾਲ ਕੋਈ ਸਬੰਧ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਇਲਾਕੇ ਦੇ ਵਿਕਾਸ ਨੂੰ ਖਤਰਾ ਪੈਦਾ ਹੋਇਆ ਹੈ ਪਰ ਸੂਬਾ ਸਰਕਾਰ ਇਲਾਕੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

 

ਮੁੱਖ ਮੰਤਰੀ ਨੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੰਨੀ ਦਿਓਲ ਨੂੰ ਚੇਤੇ ਕਰਵਾਇਆ ਕਿ ਸਿਆਸਤ ਕੋਈ ਸਵੇਰੇ ਨੌਂ ਤੋਂ ਸਾਮੀਂ ਪੰਜ ਵਜੇ ਦਾ ਕੰਮ ਨਹੀਂ ਹੈ, ਸਗੋਂ ਸਿਆਸਤਦਾਨ ਨੂੰ ਹਮੇਸਾ ਲੋਕਾਂ ਲਈ ਉਪਲਬਧ ਹੋਣਾ ਚਾਹੀਦਾ ਹੈ। ਉਨ੍ਹਾਂ ਅਫਸੋਸ ਜਤਾਇਆ ਕਿ ਲੋਕਾਂ ਦਾ ਚੁਣਿਆ ਨੁਮਾਇੰਦਾ ਸੰਨੀ ਦਿਓਲ ਨਾ ਤਾਂ ਸੰਸਦ ਵਿਚ ਗਿਆ ਅਤੇ ਨਾ ਹੀ ਕਦੇ ਆਪਣੇ ਹਲਕੇ ਦਾ ਦੌਰਾ ਕੀਤਾ। ਭਗਵੰਤ ਸਿੰਘ ਮਾਨ ਨੇ ਵਿਅੰਗ ਕਸਦਿਆਂ ਕਿਹਾ ਕਿ ਫਿਲਮੀ ਦੁਨੀਆ ਦਾ ਚਮਕਦਾ ਸਿਤਾਰਾ ਸਰਹੱਦਾਂ ਤੋਂ ਪਾਰ ਤੱਕ ਗਿਆ ਪਰ ਉਸ ਨੇ ਕਦੇ ਵੀ ਇਸ ਸਰਹੱਦੀ ਖੇਤਰ ਦੇ ਲੋਕਾਂ ਦਾ ਹਾਲ-ਚਾਲ ਨਹੀਂ ਪੁੱਛਿਆ, ਜਿਨ੍ਹਾਂ ਨੇ ਉਸ ਨੂੰ ਚੁਣਿਆ ਹੈ।

 

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸੂਝਵਾਨ ਲੋਕਾਂ ਨੂੰ ਸੂਬੇ ਤੋਂ ਬਾਹਰੋਂ ਕਿਸੇ ਵੱਡੇ ਨਾਮ ਨੂੰ ਚੁਣਨ ਦੀ ਬਜਾਏ ਅਜਿਹੇ ਵਿਅਕਤੀ ਨੂੰ ਵੋਟ ਪਾਉਣੀ ਚਾਹੀਦੀ ਹੈ, ਜੋ ਸਥਾਨਕ ਹੋਵੇ ਅਤੇ ਲੋਕਾਂ ਲਈ ਹਮੇਸਾ ਉਪਲਬਧ ਹੋਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਬਹੁਤ ਸਾਰੇ ਸਮਰਪਿਤ ਆਗੂ ਹਨ, ਜੋ ਸੂਬੇ ਦੀ ਸੇਵਾ ਪੂਰੀ ਲਗਨ ਅਤੇ ਤਨਦੇਹੀ ਨਾਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਬਾਹਰੋਂ ਆਏ ਪੈਰਾਸੂਟ ਲੀਡਰਾਂ ਨੂੰ ਚੁਣਨ ਦੀ ਬਜਾਏ ਇਨ੍ਹਾਂ ਆਗੂਆਂ ਨੂੰ ਹੀ ਵੋਟਾਂ ਪਾਉਣ।

 

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ-ਵਪਾਰ ਮਿਲਣੀਆਂ ਦਾ ਉਦੇਸ ਸੂਬੇ ਵਿੱਚ ਵਪਾਰੀ ਭਾਈਚਾਰੇ ਨੂੰ ਦਰਪੇਸ ਸਾਰੇ ਮੁੱਦਿਆਂ ਨੂੰ ਹੱਲ ਕਰਨਾ ਹੈ। ਉਨ੍ਹਾਂ ਕਿਹਾ ਕਿ ਵਪਾਰੀ ਸੂਬੇ ਦੀ ਤਰੱਕੀ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ, ਜਿਸ ਕਾਰਨ ਸੂਬਾ ਸਰਕਾਰ ਨੇ ਵਪਾਰੀਆਂ ਨੂੰ ਦਰਪੇਸ ਸਮੱਸਿਆਵਾਂ ਦੇ ਹੱਲ ਲਈ ਇਹ ਇਤਿਹਾਸਕ ਪਹਿਲਕਦਮੀ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਦਾ ਮੰਤਵ ਵਪਾਰੀਆਂ ਨੂੰ ਬਰਾਬਰ ਦਾ ਭਾਈਵਾਲ ਬਣਾ ਕੇ ਖੇਤਰ ਵਿੱਚ ਵਪਾਰ ਅਤੇ ਉਦਯੋਗ ਨੂੰ ਹੁਲਾਰਾ ਦੇਣਾ ਹੈ।

 

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਇਕ ਹੋਰ ਇਤਿਹਾਸਕ ਪਹਿਲਕਦਮੀ ਕਰਦਿਆਂ ‘ਆਪ ਦੀ ਸਰਕਾਰ, ਆਪ ਦੇ ਦੁਆਰ‘ ਸਕੀਮ ਸੁਰੂ ਕੀਤੀ ਹੈ, ਜਿਸ ਦਾ ਉਦੇਸ ਸਰਕਾਰ ਨੂੰ ਲੋਕਾਂ ਦੇ ਬੂਹੇ ‘ਤੇ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰਾਂ ਚੰਡੀਗੜ੍ਹ ਤੋਂ ਚਲਦੀਆਂ ਸਨ ਪਰ ਹੁਣ ਪਿੰਡਾਂ ਤੋਂ ਚਲਾਈਆਂ ਜਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰੀ ਦਫਤਰਾਂ ਵਿੱਚ ਕੰਮ ਲਈ ਲੋਕਾਂ ਨੂੰ ਇਕ ਤੋਂ ਦੂਜੀ ਥਾਂ ਘੁੰਮਾਉਣ ਦੇ ਪੁਰਾਣੇ ਰੁਝਾਨ ਦੀ ਬਜਾਏ ਅਫਸਰਾਂ ਨੂੰ ਫੀਲਡ ਵਿੱਚ ਭੇਜ ਕੇ ਲੋਕਾਂ ਨੂੰ ਅਖਤਿਆਰ ਦਿੱਤਾ ਗਿਆ ਹੈ।

 

ਮੁੱਖ ਮੰਤਰੀ ਨੇ ਕਿਹਾ ਕਿ ਇਸ ਤਹਿਤ ਸੂਬਾ ਸਰਕਾਰ ਨੇ ਦਸੰਬਰ 2023 ਵਿੱਚ ਨਾਗਰਿਕਾਂ ਨੂੰ 43 ਮਹੱਤਵਪੂਰਨ ਸੇਵਾਵਾਂ ਮੁਹੱਈਆ ਕਰਨ ਦੀ ਸੁਰੂਆਤ ਕਰ ਕੇ ਵੱਡੀਆਂ ਸਰਕਾਰੀ ਸੇਵਾਵਾਂ ਘਰ-ਘਰ ਪਹੁੰਚਾਉਣ ਲਈ ਫਲੈਗਸ਼ਿਪ ਸਕੀਮ ਸੁਰੂ ਕੀਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਕੀਮ ਤਹਿਤ ਨਾਗਰਿਕ 1076 ਨੰਬਰ ‘ਤੇ ਕਾਲ ਕਰ ਕੇ ਲੋਕ ਕੰਮ ਲਈ ਆਪਣੀ ਸਹੂਲਤ ਅਨੁਸਾਰ ਸਰਕਾਰੀ ਮੁਲਾਜਮਾਂ ਨੂੰ ਬੁਲਾ ਸਕਦੇ ਹਨ ਅਤੇ ਅਪਲਾਈ ਕਰ ਸਕਦੇ ਹਨ। ਇਸ ਤਹਿਤ ਨਾਗਰਿਕਾਂ ਨੂੰ ਸਬੰਧਤ ਕੰਮ ਦਾ ਸਰਟੀਫਿਕੇਟ ਵੀ ਘਰੇ ਮਿਲੇਗਾ। ਉਨ੍ਹਾਂ ਕਿਹਾ ਕਿ ਹੁਣ ਇਸ ਤੋਂ ਅੱਗੇ ਜਾ ਕੇ ਸੂਬਾ ਸਰਕਾਰ ਨੇ ਇਕ ਹੋਰ ਅਹਿਮ ਪਹਿਲਕਦਮੀ ‘ਆਪ ਕੀ ਸਰਕਾਰ, ਆਪ ਕੇ ਦੁਆਰ‘ ਤਹਿਤ ਸੂਬੇ ਭਰ ਵਿੱਚ ਕੈਂਪ ਲਾ ਕੇ ਨਾਗਰਿਕਾਂ ਤੱਕ ਪਹੁੰਚ ਕੀਤੀ ਹੈ ਅਤੇ ਸੂਬੇ ਦੀ ਹਰ ਤਹਿਸੀਲ ਵਿੱਚ ਰੋਜਾਨਾ ਚਾਰ ਕੈਂਪ ਲਗਾਏ ਜਾਣਗੇ।

 

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਸਮਝੌਤਿਆਂ ਦੀ ਉਲੰਘਣਾ ਕਰਨ ਵਾਲੇ ਟੋਲ ਪਲਾਜ਼ਿਆਂ ਨੂੰ ਬੰਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੀ ਹੈ ਕਿਉਂਕਿ ਉਨ੍ਹਾਂ ਨੂੰ ਇਨ੍ਹਾਂ ਟੋਲ ਪਲਾਜ਼ਿਆਂ ‘ਤੇ ਭਾਰੀ ਪੈਸਾ ਦੇਣਾ ਪੈਂਦਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਇੱਕੋ-ਇੱਕ ਉਦੇਸ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਵਿੱਚ ਆਉਣ-ਜਾਣ ਸਮੇਂ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

 

ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਨੇ ਵੱਖ-ਵੱਖ ਰੰਗਾਂ ਵਾਲੇ ਸਟੈਂਪ ਪੇਪਰਾਂ ਦੀ ਸੁਰੂਆਤ ਕਰ ਕੇ ਨਿਵੇਕਲੀ ਪਹਿਲਕਦਮੀ ਕੀਤੀ ਹੈ, ਜੋ ਸੂਬੇ ਵਿੱਚ ਉਦਯੋਗਿਕ ਕ੍ਰਾਂਤੀ ਦੇ ਨਵੇਂ ਯੁੱਗ ਦੀ ਸੁਰੂਆਤ ਕਰਨ ਵੱਲ ਇੱਕ ਕਦਮ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਅਜਿਹਾ ਪਹਿਲਾ ਸੂਬਾ ਹੈ, ਜਿਸ ਨੇ ਉੱਦਮੀਆਂ ਨੂੰ ਆਪਣੇ ਯੂਨਿਟ ਸਥਾਪਤ ਕਰਨ ਲਈ ਹਰੇ ਰੰਗ ਦੇ ਸਟੈਂਪ ਪੇਪਰ ਜਾਰੀ ਕੀਤੇ ਹਨ, ਜਿਸ ਨਾਲ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਲੋੜੀਂਦਾ ਹੁਲਾਰਾ ਮਿਲੇਗਾ। ਉਨ੍ਹਾਂ ਨੇ ਇਸ ਨੂੰ ਕ੍ਰਾਂਤੀਕਾਰੀ ਕਦਮ ਦੱਸਿਆ, ਜਿਸ ਦਾ ਉਦੇਸ ਸੂਬੇ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰਨ ਦੇ ਚਾਹਵਾਨ ਉੱਦਮੀਆਂ ਲਈ ਕਾਰੋਬਾਰ ਕਰਨ ਦੀ ਸੌਖ ਯਕੀਨੀ ਬਣਾਉਣਾ ਹੈ।

 

ਮੁੱਖ ਮੰਤਰੀ ਨੇ ਕਿਹਾ ਕਿ ਵਪਾਰੀ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਨੌਕਰੀਆਂ ਮੁਹੱਈਆ ਕਰਦੇ ਹਨ, ਜਿਸ ਕਾਰਨ ਉਹ ਸੂਬੇ ਦੀ ਤਰੱਕੀ ਅਤੇ ਖੁਸਹਾਲੀ ਵਿੱਚ ਸਰਗਰਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਪਾਰੀਆਂ ਦੀ ਸਹੂਲਤ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ, ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਪਾਰੀਆਂ ਵੱਲੋਂ ਸੂਬੇ ਨੂੰ ਟੈਕਸ ਵਜੋਂ ਦਿੱਤੇ ਪੈਸੇ ਦੀ ਲੋਕਾਂ ਦੀ ਭਲਾਈ ਲਈ ਯੋਗ ਵਰਤੋਂ ਕੀਤੀ ਜਾਵੇਗੀ।

 

ਮੁੱਖ ਮੰਤਰੀ ਨੇ ਕਿਹਾ ਕਿ ਆਪਣੀ ਕਿਸਮ ਦੀ ਇਸ ਪਲੇਠੀ ਪਹਿਲਕਦਮੀ ਦਾ ਮੰਤਵ ਵਪਾਰੀ ਭਾਈਚਾਰੇ ਦੀ ਭਲਾਈ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇ ਕੇ ਸੂਬੇ ਦੀ ਪੁਰਾਤਨ ਸਾਨ ਬਹਾਲ ਕਰਨ ਵੱਲ ਇਕ ਕਦਮ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦਯੋਗ ਅਤੇ ਵਪਾਰ ਹਰ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ, ਜਿਸ ਕਾਰਨ ਇਸ ਨੂੰ ਜਰੂਰ ਹੁਲਾਰਾ ਦੇਣਾ ਚਾਹੀਦਾ ਹੈ।

 

ਮੁੱਖ ਮੰਤਰੀ ਨੇ ਦੁਹਰਾਇਆ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਉਹ ਇੱਕ ਆਮ ਪਰਿਵਾਰ ਨਾਲ ਸਬੰਧਤ ਹਨ ਅਤੇ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਹਮੇਸਾ ਇਹ ਵਿਸਵਾਸ ਰਿਹਾ ਕਿ ਉਨ੍ਹਾਂ ਕੋਲ ਰਾਜ ਕਰਨ ਦਾ ਦੈਵੀ ਅਧਿਕਾਰ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਗੱਲ ਹਜਮ ਨਹੀਂ ਹੋ ਰਹੀ ਕਿ ਇਕ ਆਮ ਆਦਮੀ ਸੂਬੇ ਨੂੰ ਸਫਲਤਾ ਨਾਲ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਇਆ ਪਰ ਹੁਣ ਲੋਕ ਇਨ੍ਹਾਂ ਦੇ ਗੁਮਰਾਹਕੁਨ ਪ੍ਰਚਾਰ ਵਿੱਚ ਨਹੀਂ ਆਉਣਗੇ।

 

ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਉਣ ਲਈ ਵੱਡੇ ਪੱਧਰ ‘ਤੇ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਸੂਬੇ ਦੇ 90 ਫੀਸਦੀ ਘਰਾਂ ਨੂੰ ਬਿਜਲੀ ਮੁਫਤ ਮਿਲ ਰਹੀ ਹੈ, 40 ਹਜਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ, 664 ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਦਾ ਮੁਫਤ ਇਲਾਜ ਕੀਤਾ ਜਾ ਰਿਹਾ ਹੈ, ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸਕੂਲ ਆਫ ਐਮੀਨੈਂਸ ਖੋਲ੍ਹੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਿਲਸਿਲਾ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰੱਖਿਆ ਜਾਵੇਗਾ ਤਾਂ ਜੋ ਸੂਬੇ ਦੇ ਹਰੇਕ ਵਸਨੀਕ ਨੂੰ ਇਸ ਦਾ ਲਾਭ ਮਿਲ ਸਕੇ।
Tags: cm bhagwant mannਪਠਾਨਕੋਟ
Share206Tweet129Share51

Related Posts

ਅਬੋਹਰ ਦੇ ਮਸ਼ਹੂਰ ਕੁੜਤੇ ਪਜਾਮੇ ਦੇ ਸ਼ੋਅ ਰੂਮ ਮਾਲਕ ਦਾ ਗੋਲੀਆਂ ਮਾਰ ਕੇ ਕਤਲ

ਜੁਲਾਈ 7, 2025

ਸ੍ਰੀ ਹਰਿਮੰਦਰ ਸਾਹਿਬ ‘ਚ ਬੱਚੇ ਨੂੰ ਇਕੱਲਾ ਛੱਡ ਚਲੇ ਗਏ ਮਾਪੇ, CCTV ‘ਚ ਤਸਵੀਰਾਂ ਕੈਦ

ਜੁਲਾਈ 7, 2025

ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਨੂੰ ਮਿਲਣ ਪਹੁੰਚੇ ਸਿਹਤ ਮੰਤਰੀ ਡਾ. ਬਲਬੀਰ ਸਿੰਘ

ਜੁਲਾਈ 6, 2025

ਕਾਂਗਰਸ ਨੇ ਸਿਰਫ਼ ਨਹਿਰੂ ਦੀ ਕੁਰਸੀ ਲਈ ਪੰਜਾਬ ਦੀ ਜ਼ਮੀਨ, ਪਾਣੀ ਅਤੇ ਸ਼ਾਨ ਸੌਂਪ ਦਿੱਤੀ: ਤਲਵੰਡੀ

ਜੁਲਾਈ 6, 2025

ਬਿਕਰਮ ਮਜੀਠੀਆ ਮਾਮਲੇ ਚ ਹਾਈਕੋਰਟ ਦਾ ਵੱਡਾ ਫ਼ੈਸਲਾ!

ਜੁਲਾਈ 6, 2025

CRPF ਦੇ ਰਿਟਾਇਰਡ DSP ਨੇ ਅੰਮ੍ਰਿਤਸਰ ‘ਚ ਠਾਣੇ ਬਾਹਰ ਪਤਨੀ ਤੇ ਪੁੱਤ ਨੂੰ ਮਾਰੀ ਗੋਲੀ

ਜੁਲਾਈ 4, 2025
Load More

Recent News

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਅਸ਼ਵਨੀ ਕੁਮਾਰ ਸ਼ਰਮਾ ਨੂੰ ਭਾਜਪਾ ਸੂਬਾ ਕਾਰਜਕਾਰੀ ਪ੍ਰਧਾਨ ਨਿਯੁਕਤ ਕਰਨ ਦੇ ਕੇਂਦਰੀ ਲੀਡਰਸ਼ਿਪ ਦੇ ਫੈਸਲੇ ਦਾ ਸਵਾਗਤ ਕੀਤਾ

ਜੁਲਾਈ 7, 2025

Skin Care Tips: ਚਿਹਰੇ ਦੇ ਦਾਗ ਹੋ ਜਾਣਗੇ ਸਾਫ਼, ਅਪਣਾਓ ਇਹ ਘਰੇਲੂ ਨੁਸਖ਼ੇ

ਜੁਲਾਈ 7, 2025

ਅਬੋਹਰ ਦੇ ਮਸ਼ਹੂਰ ਕੁੜਤੇ ਪਜਾਮੇ ਦੇ ਸ਼ੋਅ ਰੂਮ ਮਾਲਕ ਦਾ ਗੋਲੀਆਂ ਮਾਰ ਕੇ ਕਤਲ

ਜੁਲਾਈ 7, 2025

ਇਜ਼ਰਾਈਲ PM ਕਰਨਗੇ ਅਮਰੀਕਾ ਦੌਰਾ, ਟਰੰਪ ਤੇ ਨੇਤਨਯਾਹੂ ਦੀ ਮੁਲਾਕਾਤ ਕੀ ਲੈ ਕੇ ਆਏਗੀ ਨਵਾਂ ਫ਼ੈਸਲਾ

ਜੁਲਾਈ 7, 2025

ਅੰਤਰਾਸ਼ਟਰੀ ਨਿਊਜ਼ ਏਜੰਸੀ Reuters ਦਾ X ਅਕਾਊਂਟ 24 ਘੰਟਿਆਂ ਬਾਅਦ ਭਾਰਤ ‘ਚ ਫ਼ਿਰ ਹੋਇਆ ਚਾਲੂ

ਜੁਲਾਈ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.