Punjab DL and RC Department: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਵਿਭਾਗ ਨੂੰ ਰਜਿਸਟ੍ਰੇਸ਼ਨ ਸਰਟੀਫਿਕੇਟ (ਆਰਸੀ) ਤੇ ਡਰਾਈਵਿੰਗ ਲਾਇਸੈਂਸ (ਡੀਐਲ) ਦੇ ਕਾਰਨ ਆਮ ਲੋਕਾਂ ਦੀ ਹੋ ਰਹੀ ਬੇਲੋੜੀ ਖੱਜਲ-ਖੁਆਰੀ ਤੋਂ ਬਚਾਉਣ ਦੇ ਨਿਰਦੇਸ਼ ਦਿੱਤੇ ਹਨ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਡਰਾਈਵਿੰਗ ਲਾਇਸੈਂਸਾਂ ਅਤੇ ਵਾਹਨ ਰਜਿਸਟ੍ਰੇਸ਼ਨ ਸਰਟੀਫਿਕੇਟ ਲਈ ਸਮਾਰਟ ਚਿਪ ਬਣਨ ਵਿੱਚ ਭਾਰੀ ਕਮੀ ਕਾਰਨ ਆਮ ਲੋਕਾਂ ਨੂੰ ਕਾਫੀ ਦਿੱਕਤਾਂ ਪੇਸ਼ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਸਮੱਸਿਆ ਦਾ ਜਲਦ ਤੋਂ ਜਲਦ ਨਿਪਟਾਰਾ ਕਰਨ ਲਈ ਪੁਖਤਾ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਲੋੜੀਂਦੀਆਂ ਸੋਧਾਂ ਕਰਕੇ ਸਾਰੀ ਪ੍ਰਕਿਰਿਆ ਨੂੰ ਸੁਚਾਰੂ ਤੇ ਦਰੁਸਤ ਕੀਤਾ ਜਾਵੇ ਤਾਂ ਜੋ ਛੇਤੀ ਤੋਂ ਛੇਤੀ ਡਰਾਈਵਿੰਗ ਲਾਇਸੈਂਸ ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟਾਂ ਦੀ ਛਪਾਈ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਤੋਂ ਪਹਿਲਾਂ ਸਥਿਤੀ ਹੋਰ ਵਿਗੜੇ , ਉਨਾਂ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ, ਜਿਨਾਂ ਨੇ ਇਸ ਤੋਂ ਪਹਿਲਾਂ ਸੁਧਾਰ ਲਈ ਕੋਈ ਕਦਮ ਨਹੀਂ ਚੁੱਕੇ। ਉਨ੍ਹਾਂ ਅਧਿਕਾਰੀਆਂ ਨੂੰ ਮਾਮਲੇ ਦੀ ਸਮਾਂਬੱਧ ਢੰਗ ਨਾਲ ਜਾਂਚ ਕਰਕੇ ਉਨ੍ਹਾਂ ਨੂੰ ਰਿਪੋਰਟ ਸੌਂਪਣ ਲਈ ਵੀ ਕਿਹਾ ਤਾਂ ਜੋ ਦੋਸ਼ੀਆਂ ਖਿਲਾਫ਼ ਕਾਰਵਾਈ ਕੀਤੀ ਜਾ ਸਕੇ।
ਭਗਵੰਤ ਮਾਨ ਨੇ ਕਿਹਾ ਕਿ ਇਹ ਸਮਝਣ ਦੀ ਲੋੜ ਹੈ ਕਿ ਨਵੇਂ ਡਰਾਈਵਿੰਗ ਲਾਇਸੈਂਸ ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ ਜਾਰੀ ਕਰਨ ਵਿੱਚ ਦੇਰੀ ਦੇਸ਼ ਤੋਂ ਬਾਹਰੋਂ ਮੰਗਵਾਈਆਂ ਗਈਆਂ ਚਿਪਾਂ ਦੀ ਘਾਟ ਕਾਰਨ ਹੋਈ ਹੈ। ਮਾਨ ਨੇ ਕਿਹਾ ਕਿ ਸਥਿਤੀ ਦਾ ਪੂਰਵ ਅਨੁਮਾਨ ਲਗਾਇਆ ਜਾ ਸਕਦਾ ਸੀ ਅਤੇ ਇਸ ਦਾ ਵਿਵਹਾਰਕ ਹੱਲ ਪਹਿਲਾਂ ਹੀ ਕੀਤਾ ਜਾ ਸਕਦਾ ਸੀ।
ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ…ਪੰਜਾਬ ‘ਚ RC ਤੇ DL ਸੰਬੰਧੀ ਆ ਰਹੀਆਂ ਮੁਸ਼ਕਲਾਂ ਨੂੰ ਲੈਕੇ ਚਰਚਾ ਹੋਈ.
ਬਾਹਰੋਂ ਆਉਣ ਵਾਲੀ ਚਿੱਪ ਦੀ ਕਮੀ ਕਰਕੇ ਦੇਰੀ ਹੋ ਰਹੀ ਹੈ…ਪੁਲਿਸ ਵਿਭਾਗ ਨੂੰ ਵੀ ਨਿਰਦੇਸ਼ ਦਿੱਤੇ ਨੇ ਲੋਕਾਂ ਨੂੰ RC ਤੇ DL ਲਈ ਖੱਜਲ-ਖੁਆਰ ਨਹੀਂ ਕੀਤਾ ਜਾਵੇਗਾ…ਬਹੁਤ ਜਲਦ ਮਸਲੇ ਦਾ ਹੱਲ ਕਰ ਲਿਆ ਜਾਵੇਗਾ.. pic.twitter.com/4fLF8lnZWy
— Bhagwant Mann (@BhagwantMann) April 1, 2023
ਉਨ੍ਹਾਂ ਕਿਹਾ ਕਿ ਸਾਰੇ ਪ੍ਰਵਾਨਿਤ ਲਾਇਸੈਂਸ ਤੇ ਆਰਸੀ ‘ ਸਾਰਥੀ ਅਤੇ ਵਾਹਨ ਪੋਰਟਲ’ ‘ਤੇ ਉਪਲਬਧ ਹਨ ਅਤੇ ਉਨ੍ਹਾਂ ਨੂੰ ਡਿਜੀਲਾਕਰ ਜਾਂ ਕਿਸੇ ਵੀ ਡਿਵਾਈਸ ‘ਤੇ ਡਾਊਨਲੋਡ ਕੀਤਾ ਜਾ ਸਕਦਾ ਹੈ ਅਤੇ ਪ੍ਰਿੰਟ ਵੀ ਲਿਆ ਜਾ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਡਿਜੀਲਾਕਰ ਜਾਂ ਐਮ. ਪਰਿਵਾਹਨ ਐਪ ਤੋਂ ਡਾਊਨਲੋਡ ਕੀਤੇ ਆਰਸੀ/ਡੀਐਲ ਨੂੰ ਪੁਲਿਸ ਵੱਲੋਂ ਪ੍ਰਮਾਣਿਕ ਦਸਤਾਵੇਜ ਮੰਨਿਆ ਜਾਵੇ ਅਤੇ ਇਹ ਆਨਲਾਈਨ ਦਸਤਾਵੇਜ਼ ਦਿਖਾਉਣ ਵਾਲੇ ਯਾਤਰੀਆਂ ਦਾ ਚਲਾਨ ਨਹੀਂ ਕੀਤਾ ਜਾਣਾ ਚਾਹੀਦਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h