Punjab Floods: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਹੜ੍ਹਾਂ ਦੀ ਮੁਸ਼ਕਲ ਘੜੀ ‘ਚ ਆਪਣੇ ਲੋਕਾਂ ਨਾਲ ਖੜੀ ਹੈ ਅਤੇ ਸੂਬਾ ਵਾਸੀਆਂ ਦੇ ਨੁਕਸਾਨ ਦੀ ਪੂਰੀ ਪੂਰਤੀ ਕਰਨ ਲਈ ਵਚਨਬੱਧ ਹੈ। ਇਹ ਗੱਲ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਉਚ ਅਧਿਕਾਰੀਆਂ ਨੂੰ ਨਾਲ ਲੈ ਕੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਵੀਡਿਓ ਕਾਨਫਰਸਿੰਗ ਦੌਰਾਨ ਕਹੀ।
ਮੁੱਖ ਸਕੱਤਰ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਵੱਲੋਂ 15 ਅਗਸਤ ਤੱਕ ਵਿਸ਼ੇਸ਼ ਗਿਰਦਾਵਰੀ ਦੇ ਦਿੱਤੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਇਹ ਕੰਮ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਉਨਾਂ ਕਿਹਾ ਕਿ ਫੀਲਡ ਵਿੱਚ ਗਿਰਦਾਵਰੀ ਦਾ ਕੰਮ ਪੂਰੀ ਨਿਰਪੱਖਤਾ ਤੇ ਪਾਰਦਰਸ਼ਤਾ ਨਾਲ ਹੋਣਾ ਚਾਹੀਦਾ ਹੈ ਅਤੇ ਕੋਈ ਵੀ ਅਸਲ ਪੀੜਤ ਵਾਂਝਾ ਨਹੀਂ ਰਹਿਣਾ ਚਾਹੀਦਾ।
ਡਿਪਟੀ ਕਮਿਸ਼ਨਰ ਇਹ ਵੀ ਯਕੀਨੀ ਬਣਾਉਣ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਗਿਰਦਾਵਰੀ ਦਾ ਕੰਮ ਅਸਲ ਨੁਕਸਾਨ ਵਾਲੀ ਥਾਂ ਉਤੇ ਜਾ ਕੇ ਮੌਕੇ ’ਤੇ ਕੀਤਾ ਜਾਵੇ। ਡਿਪਟੀ ਕਮਿਸ਼ਨਰ ਤੇ ਐਸ.ਡੀ.ਐਮ. ਖੁਦ ਫੀਲਡ ਦਾ ਦੌਰਾ ਕਰਨ। ਇਸ ਤੋਂ ਇਲਾਵਾ ਲੋਕਾਂ ਦੇ ਜਾਨੀ ਤੇ ਮਾਲੀ ਨੁਕਸਾਨ ਦਾ ਮੁਆਵਜ਼ਾ ਤੁਰੰਤ ਦਿੱਤਾ ਜਾਵੇ। ਉਨ੍ਹਾਂ ਜ਼ਿਲਾ ਵਾਰ ਡਿਪਟੀ ਕਮਿਸ਼ਨਰਾਂ ਤੋਂ ਮੁਆਵਜ਼ੇ ਅਤੇ ਗਿਰਦਾਵਰੀ ਦੇ ਕੰਮ ਦੀ ਰਿਪੋਰਟ ਲੈਂਦਿਆਂ ਪੈਂਡਿੰਗ ਮੁਆਵਜ਼ੇ ਦੇ ਕੇਸਾਂ ਨੂੰ ਤੁਰੰਤ ਨਿਪਟਾਉਣ ਲਈ ਕਿਹਾ।
State Govt stands with its people in difficult times caused by floods and is committed to fully compensate them for losses suffered. @CsPunjab Anurag Verma instructed all DCs to complete this work on time by following the orders given by CM regarding Special Girdawari by Aug 15. pic.twitter.com/qiK13uO97i
— Government of Punjab (@PunjabGovtIndia) August 2, 2023
ਅਨੁਰਾਗ ਵਰਮਾ ਨੇ ਕਿਹਾ ਕਿ ਹੜ੍ਹਾਂ ਕਾਰਨ ਨੁਕਸਾਨਗ੍ਰਸਤ ਹੋਈ ਝੋਨੇ ਦੀ ਫਸਲ ਵਾਲੇ ਕਿਸਾਨਾਂ ਨੂੰ ਸੂਬਾ ਸਰਕਾਰ ਵੱਲੋਂ ਮੁਫਤ ਪਨੀਰੀ ਦਿੱਤੀ ਜਾ ਰਹੀ ਹੈ। ਉਨਾਂ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਕਿ ਜਿੱਥੇ ਕਿਤੇ ਵੀ ਪਨੀਰੀ ਦੀ ਉਪਲੱਬਧਤਾ ਵਿੱਚ ਦਿੱਕਤ ਆਉਦੀ ਹੈ ਤਾਂ ਤੁਰੰਤ ਖੇਤੀਬਾੜੀ ਵਿਭਾਗ ਨਾਲ ਰਾਬਤਾ ਕਾਇਮ ਕੀਤਾ ਜਾਵੇ। ਇਸ ਸਬੰਧੀ ਸਕੱਤਰ ਖੇਤੀਬਾੜੀ ਅਰਸ਼ਦੀਪ ਸਿੰਘ ਥਿੰਦ ਨੋਡਲ ਅਫਸਰ ਹਨ। ਉਨ੍ਹਾਂ ਸਾਰੇ ਜ਼ਿਲਿਆਂ ਨੂੰ ਗਿਰਦਾਵਰੀ, ਮੁਆਵਜ਼ੇ ਅਤੇ ਨੁਕਸਾਨ ਦੀਆਂ ਪ੍ਰਗਤੀ ਰਿਪੋਰਟਾਂ ਰੋਜ਼ਾਨਾ ਹੈਡਕੁਆਟਰ ‘ਤੇ ਭੇਜਣ ਨੂੰ ਕਿਹਾ।
ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਮਾਲ ਕੇ.ਏ.ਪੀ.ਸਿਨਹਾ, ਪ੍ਰਮੁੱਖ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਡੀ.ਕੇ.ਤਿਵਾੜੀ, ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵੀ.ਪੀ.ਸਿੰਘ, ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ, ਸਕੱਤਰ ਲੋਕ ਨਿਰਮਾਣ ਨੀਲ ਕੰਠ ਅਵਧ, ਸਕੱਤਰ ਸੂਚਨਾ ਤੇ ਲੋਕ ਸੰਪਰਕ ਮਾਲਵਿੰਦਰ ਸਿੰਘ ਜੱਗੀ, ਸਕੱਤਰ ਖੇਤੀਬਾੜੀ ਅਰਸ਼ਦੀਪ ਸਿੰਘ ਥਿੰਦ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਨੇ ਬੁਬਲਾਨੀ, ਪੀ.ਐਸ.ਪੀ.ਸੀ.ਐਲ. ਦੇ ਸੀ.ਐਮ.ਡੀ. ਇੰਜਨੀਅਰ ਬਲਦੇਵ ਸਿੰਘ ਸਰਾਂ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h