ਮੰਗਲਵਾਰ, ਜੂਨ 9, 2026 11:52 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੁੱਖ ਸਕੱਤਰ ਵੱਲੋਂ ਸਾਰੇ ਬੱਚਿਆਂ ਦੇ ਆਧਾਰ ਕਾਰਡ ਬਣਾਉਣ ਦੇ ਨਿਰਦੇਸ਼, ਪੰਜਾਬ ਆਧਾਰ ਐਨਰੋਲਮੈਂਟ ਵਿੱਚ 6ਵੇਂ ਸਥਾਨ ’ਤੇ

ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਦੱਸਿਆ ਕਿ ਪੰਜਾਬ ਆਧਾਰ ਕਵਰੇਜ ਵਿੱਚ ਭਾਰਤ ਵਿੱਚੋਂ ਛੇਵੇਂ ਸਥਾਨ ’ਤੇ ਹੈ। ਹੁਣ ਧਿਆਨ ਬੱਚਿਆਂ ਦੀ ਕਵਰੇਜ਼ ’ਤੇ ਕੇਂਦਰਿਤ ਹੈ ਜਿੱਥੇ ਕਵਰੇਜ਼ ਮਹਿਜ਼ 52 ਫੀਸਦ ਹੈ।

by Gurjeet Kaur
ਦਸੰਬਰ 3, 2022
in ਪੰਜਾਬ
0

Aadhaar card project in Punjab: ਪੰਜਾਬ ‘ਚ ਆਧਾਰ ਕਾਰਡ ਪ੍ਰਾਜੈਕਟ ਅਧੀਨ ਵੱਖ-ਵੱਖ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਦੀ ਪ੍ਰਧਾਨਗੀ ਵਿੱਚ ਯੂ.ਆਈ.ਡੀ. ਲਾਗੂ ਕਰਨ ਸਬੰਧੀ ਕਮੇਟੀ ਦੀ ਮੀਟਿੰਗ ਹੋਈ।

ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਦੱਸਿਆ ਕਿ ਪੰਜਾਬ ਆਧਾਰ ਕਵਰੇਜ ਵਿੱਚ ਭਾਰਤ ਵਿੱਚੋਂ ਛੇਵੇਂ ਸਥਾਨ ’ਤੇ ਹੈ। ਹੁਣ ਧਿਆਨ ਬੱਚਿਆਂ ਦੀ ਕਵਰੇਜ਼ ’ਤੇ ਕੇਂਦਰਿਤ ਹੈ ਜਿੱਥੇ ਕਵਰੇਜ਼ ਮਹਿਜ਼ 52 ਫੀਸਦ ਹੈ।

ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਡਾਇਰੈਕਟਰ– ਕਮ- ਰਜਿਸਟਰਾਰ, ਯੂ.ਆਈ.ਡੀ., ਪੰਜਾਬ ਘਨਸ਼ਿਆਮ ਥੋਰੀ ਨੇ ਕਮੇਟੀ ਨੂੰ ਪੇਸ਼ਕਾਰੀ ਦਿੱਤੀ। ਇਸ ਦੌਰਾਨ ਦੱਸਿਆ ਗਿਆ ਕਿ ਸੇਵਾ ਕੇਂਦਰਾਂ, ਸਕੂਲਾਂ ਅਤੇ ਆਂਗਣਵਾੜੀਆਂ ਵਿੱਚ ਆਧਾਰ ਐਨਰੋਲਮੈਂਟ ਸਬੰਧੀ ਗਤੀਵਿਧੀਆਂ ਚੱਲ ਰਹੀਆਂ ਹਨ। ਇਹ ਵੀ ਦੱਸਿਆ ਗਿਆ ਕਿ ਪਿਛਲੇ ਤਿੰਨ ਮਹੀਨਿਆਂ ਦੌਰਾਨ ਮਿੱਥੇ ਟੀਚੇ ਦੀ ਪ੍ਰਾਪਤੀ ਲਈ ਵਿੱਢੀ ਮੁਹਿੰਮ ਤਹਿਤ ਸਕੂਲਾਂ ਅਤੇ ਆਂਗਣਵਾੜੀਆਂ ਵਿੱਚ ਲਗਭਗ 80 ਹਜ਼ਾਰ ਬੱਚਿਆਂ ਦੇ ਨਾਮ ਆਧਾਰ ਕਾਰਡ ਲਈ ਦਰਜ ਕੀਤੇ ਗਏ ਹਨ। ਭਵਿੱਖ ਵਿੱਚ ਬੱਚਿਆਂ ਦੇ ਨਾਮਾਂਕਨ ਦੇ ਬੈਕਲਾਗ ਨੂੰ ਘੱਟ ਕਰਨ ਲਈ ਰਾਜ ਵਿੱਚ ਆਧਾਰ-ਲਿੰਕਡ ਜਨਮ ਰਜਿਸਟਰੇਸ਼ਨ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ।

ਕਮੇਟੀ ਨੇ ਜ਼ਿਲ੍ਹਾ ਅਤੇ ਬਲਾਕ ਪੱਧਰ ’ਤੇ ਸਰਕਾਰੀ ਹਸਪਤਾਲਾਂ ਵਿੱਚ ਆਧਾਰ ਨਾਮਾਂਕਣ ਸ਼ੁਰੂ ਕਰਨ ਲਈ ਨਵੀਆਂ ਟੈਬਲੇਟਾਂ ਦੀ ਖਰੀਦ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤੋਂ ਇਲਾਵਾ ਆਧਾਰ ਨਾਮਾਂਕਨ ਲਈ ਵਧਦੀ ਗਿਣਤੀ ਦੇ ਮੱਦੇਨਜ਼ਰ ਸੇਵਾ ਕੇਂਦਰਾਂ ਲਈ 350 ਕਿੱਟਾਂ ਵੀ ਖਰੀਦੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ : Big Breaking : ਗੈਂਗਸਟਰ ਗੋਲਡੀ ਬਰਾੜ ਗ੍ਰਿਫ਼ਤਾਰ !

UIDAI ਖੇਤਰੀ ਦਫ਼ਤਰ ਚੰਡੀਗੜ੍ਹ ਦੀ ਡੀਡੀਜੀ ਭਾਵਨਾ ਗਰਗ ਨੇ ਦੱਸਿਆ ਕਿ ਦੇਸ਼ ਦੀ ਬਾਲਗ ਆਬਾਦੀ ਪਹਿਲਾਂ ਹੀ ਕਵਰ ਕੀਤੀ ਜਾ ਚੁੱਕੀ ਹੈ। ਹੁਣ ਯੂਆਈਡੀਏਆਈ ਦਾ ਇਰਾਦਾ ਨਵੇਂ ਨਾਮਾਂਕਣਾਂ ਨੂੰ ਸੀਮਤ ਕਰਨ ’ਤੇ ਹੈ। ਇਸ ਤਰ੍ਹਾਂ ਇੱਕ ਉਪਾਅ ਵਜੋਂ ਬਾਲਗਾਂ ਲਈ ਨਵੀਆਂ ਸੁਵਿਧਾਵਾਂ ਨੂੰ ਸਿਰਫ 10 ਫੀਸਦ ਸਥਾਨਾਂ ਤੱਕ ਸੀਮਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਆਧਾਰ ਲਈ ਨਿਵਾਸੀ ਦੀ ਯੋਗਤਾ ਦੀ ਪੁਸ਼ਟੀ ਕਰਨ ਵਾਸਤੇ ਤਸਦੀਕ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਕਮੇਟੀ ਨੇ ਇਹ ਵੀ ਫੈਸਲਾ ਕੀਤਾ ਕਿ ਜ਼ਿਲ੍ਹਾ ਹੈੱਡਕੁਆਰਟਰਾਂ ਅਤੇ ਸਬ-ਡਵੀਜ਼ਨਾਂ ਦੇ ਸੇਵਾ ਕੇਂਦਰਾਂ ਸਮੇਤ ਘੱਟੋ-ਘੱਟ 100 ਸੇਵਾ ਕੇਂਦਰਾਂ ਵਿੱਚ ਨਵੀਂ ਨਾਮਾਂਕਣ ਸਹੂਲਤ ਉਪਲਬਧ ਕਰਵਾਈ ਜਾਵੇਗੀ।

ਖ਼ੁਰਾਕ ਸਪਲਾਈ ਵਿਭਾਗ ਦੇ ਡਾਇਰੈਕਟਰ ਨੂੰ ਸੂਬੇ ਵਿੱਚ ਆਧਾਰ ਤਸਦੀਕ ਪ੍ਰਕਿਰਿਆ ਲਈ ਸਟੇਟ ਨੋਡਲ ਅਫ਼ਸਰ ਵਜੋਂ ਨਿਯੁਕਤ ਕੀਤਾ ਗਿਆ ਹੈ। ਜ਼ਿਲ੍ਹਾ ਪੱਧਰ ’ਤੇ ਆਧਾਰ ਪ੍ਰਾਜੈਕਟ ਦੀਆਂ ਗਤੀਵਿਧੀਆਂ ਦੀ ਨਿਗਰਾਨੀ ਕਰਨ ਲਈ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਨਿਗਰਾਨ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ।

ਇਹ ਵੀ ਦੱਸਿਆ ਗਿਆ ਕਿ ਯੂ.ਆਈ.ਡੀ.ਏ.ਆਈ. ਨੇ ਹਾਲ ਹੀ ਵਿੱਚ ਨੋਟੀਫਾਈ ਕੀਤਾ ਹੈ ਕਿ ਜਿਨ੍ਹਾਂ ਵਸਨੀਕਾਂ ਨੇ ਪਿਛਲੇ 10 ਸਾਲਾਂ ਵਿੱਚ ਆਪਣਾ ਆਧਾਰ ਅੱਪਡੇਟ ਨਹੀਂ ਕੀਤਾ ਹੈ, ਉਨ੍ਹਾਂ ਨੂੰ ਆਪਣੇ ਦਸਤਾਵੇਜ਼ ਨੇੜਲੇ ਆਧਾਰ ਨਾਮਾਂਕਣ ਕੇਂਦਰਾਂ ਵਿੱਚ ਜਮ੍ਹਾਂ ਕਰਾਉਣ ਦੀ ਲੋੜ ਹੈ। ਸੂਬਾ ਸਰਕਾਰ ਇਸ ਸਬੰਧੀ ਜਾਗਰੂਕਤਾ ਮੁਹਿੰਮ ਸ਼ੁਰੂ ਕਰੇਗੀ।

ਯੂ.ਆਈ.ਡੀ.ਏ.ਆਈ. ਦੇ ਡੀਡੀਜੀ ਨੇ ਅੱਗੇ ਦੱਸਿਆ ਕਿ ਵਿਭਾਗਾਂ ਵੱਲੋਂ ਸਰਕਾਰੀ ਸੇਵਾਵਾਂ ਲਈ ਨਾਗਰਿਕਾਂ ਤੋਂ ਆਧਾਰ ਸਵੀਕਾਰ ਕਰਦੇ ਸਮੇਂ ਆਨਲਾਈਨ ਆਧਾਰ ਪ੍ਰਮਾਣਿਕਤਾ ਕੀਤੀ ਜਾਵੇਗੀ। ਜੇਕਰ ਆਨਲਾਈਨ ਤਸਦੀਕ ਸੰਭਵ ਨਹੀਂ ਹੈ, ਤਾਂ ਆਧਾਰ ਕਾਰਡ ਜਾਂ ਆਧਾਰ ਪੱਤਰ ’ਤੇ ਪ੍ਰਿੰਟ ਹੋਏ ਸੁਰੱਖਿਅਤ ਕਿਊ.ਆਰ. ਕੋਡ ਦੀ ਵਰਤੋਂ ਕਰਕੇ ਆਫਲਾਈਨ ਤਸਦੀਕ ਕੀਤੀ ਜਾਵੇਗੀ। ਆਧਾਰ ਦੀ ਆਨਲਾਈਨ ਪ੍ਰਮਾਣਿਕਤਾ ਅਤੇ ਆਫਲਾਈਨ ਤਸਦੀਕ ਧੋਖਾਧੜੀ ਨੂੰ ਰੋਕਣ ਅਤੇ ਲੋਕਾਂ ਦੇ ਨਾਲ-ਨਾਲ ਸਰਕਾਰੀ ਅਥਾਰਟੀਆਂ ਅਤੇ ਵਿੱਤੀ ਸੰਸਥਾਵਾਂ ਨੂੰ ਵਾਧੂ ਮੁਸੀਬਤਾਂ ਤੋਂ ਬਚਾਉਣ ਵਿੱਚ ਮਦਦ ਕਰੇਗਾ। ਕਮੇਟੀ ਨੇ ਵਿਭਾਗਾਂ ਨੂੰ ਸਰਕਾਰੀ ਕੰਮਾਂ ਲਈ ਨਾਗਰਿਕਾਂ ਤੋਂ ਆਧਾਰ ਸਵੀਕਾਰ ਕਰਦੇ ਸਮੇਂ ਆਨਲਾਈਨ ਪ੍ਰਮਾਣਿਕਤਾ ਅਤੇ ਆਫਲਾਈਨ ਵੈਰੀਫਿਕੇਸ਼ਨ ਦੀ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Aadhaar card project in Punjabpunjab governmentpunjabi news
Share324Tweet203Share81

Related Posts

ਜਲੰਧਰ-ਲੁਧਿਆਣਾ ਰਾਸ਼ਟਰੀ ਰਾਜਮਾਰਗ ‘ਤੇ ਲਾਡੋਵਾਲ ਟੋਲ ਪਲਾਜ਼ਾ ਅੱਜ ਦੋ ਘੰਟੇ ਲਈ ਰਹੇਗਾ ਫ੍ਰੀ, ਜਾਣੋ ਕਾਰਨ

ਜੂਨ 9, 2026

ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 9, 2026

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ

ਜੂਨ 9, 2026

ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਜੂਨ 9, 2026

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, ਪੰਜਾਬ ਵਿੱਚ ਸਰਕਾਰੀ ਨੌਕਰੀਆਂ ਲਈ ਸਿਰਫ਼ ਯੋਗਤਾ ਹੀ ਇੱਕੋ-ਇੱਕ ਮਾਪਦੰਡ

ਜੂਨ 9, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਮਾਸਟਰਸ਼ੈਫ ਇੰਡੀਆ ਦੀ ਪ੍ਰਤੀਯੋਗੀ ਹਰਮਨਪ੍ਰੀਤ ਕੌਰ ਨੂੰ ਸਾਲਾਂ ਪੁਰਾਣੀ ਬੀਮਾਰੀ ਅਤੇ ਇਲਾਜ ਦੇ ਵਧ ਰਹੇ ਖਰਚਿਆਂ ਤੋਂ ਦਿੱਤੀ ਰਾਹਤ

ਜੂਨ 8, 2026
Load More

Recent News

ਜਲੰਧਰ-ਲੁਧਿਆਣਾ ਰਾਸ਼ਟਰੀ ਰਾਜਮਾਰਗ ‘ਤੇ ਲਾਡੋਵਾਲ ਟੋਲ ਪਲਾਜ਼ਾ ਅੱਜ ਦੋ ਘੰਟੇ ਲਈ ਰਹੇਗਾ ਫ੍ਰੀ, ਜਾਣੋ ਕਾਰਨ

ਜੂਨ 9, 2026

LPG ਗੈਸ ਸਿਲੰਡਰ ਦੀਆਂ ਨਵੀਆਂ ਕੀਮਤਾਂ ਜਾਰੀ; ਆਪਣੇ ਸ਼ਹਿਰ ‘ਚ ਅੱਜ ਦੀਆਂ ਬੁਕਿੰਗ ਦਰਾਂ ਦੀ ਕਰੋ ਜਾਂਚ

ਜੂਨ 9, 2026

ਬਾਰਾਬੰਕੀ ਹਾਈਵੇਅ ‘ਤੇ ਭਿਆਨਕ ਹਾਦਸਾ: ਟਰੱਕ-ਟ੍ਰੇਲਰ ਦੀ ਟੱਕਰ ਤੋਂ ਬਾਅਦ ਜ਼ਿੰਦਾ ਸੜੇ ਦੋ ਲੋਕ

ਜੂਨ 9, 2026

ਈਰਾਨ ਤੇ ਕਿਊਬਾ ‘ਚ ਕੁਝ ਘੰਟਿਆਂ ਦੇ ਅੰਦਰ ਆਏ 5.0 ਅਤੇ 6.1 ਤੀਬਰਤਾ ਵਾਲੇ ਦੋ ਜ਼ੋਰਦਾਰ ਭੂਚਾਲ

ਜੂਨ 9, 2026

ਬਿਹਾਰ ਦੇ ਮਸ਼ਹੂਰ ਕੋਚਿੰਗ ਟੀਚਰ ਫੈਸਲ ਖਾਨ ਸਰ ਨੂੰ ਪਟਨਾ ਸਿਵਲ ਕੋਰਟ ਦਿੱਤੀ ਵੱਡੀ ਰਾਹਤ, ਗੋਲੀਬਾਰੀ ਮਾਮਲੇ ਵਿੱਚ ਗ੍ਰਿਫ਼ਤਾਰੀ ‘ਤੇ ਲਗਾਈ ਰੋਕ

ਜੂਨ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.