National Highways And Railway Projects in Punjab: ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਵੀਰਵਾਰ ਨੂੰ ਸੂਬੇ ਵਿੱਚ ਬਣਨ ਵਾਲੇ ਕੌਮੀ ਮਾਰਗਾਂ ਅਤੇ ਰੇਲਵੇ ਪ੍ਰਾਜੈਕਟਾਂ ਦੇ ਕੰਮ ਦੀ ਸਮੀਖਿਆ ਕਰਦੇ ਰਹਿੰਦੇ ਕੰਮ ਜਲਦ ਪੂਰਾ ਕਰਨ ਦੇ ਆਦੇਸ਼ ਦਿੱਤੇ। ਕੌਮੀ ਹਾਈਵੇਜ਼ ਅਥਾਰਟੀ (ਐਨਐਚਏਆਈ) ਦੇ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਕਰਦਿਆਂ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਜ਼ਮੀਨ ਐਕਵਾਇਰ ਦੀ ਪ੍ਰਕਿਰਿਆ ਤੁਰੰਤ ਮੁਕੰਮਲ ਕਰਨ ਅਤੇ ਸਬੰਧਤ ਵਿਅਕਤੀਆਂ ਨੂੰ ਮੁਆਵਜ਼ਾ ਅਦਾ ਕਰਨ ਤਾਂ ਜੋ ਮਾਰਗਾਂ ਦੀ ਉਸਾਰੀ ਸਮੇਂ ਸਿਰ ਹੋ ਸਕੇ।
ਸਬੰਧਿਤ ਵਿਭਾਗਾਂ ਦੇ ਉਚ ਅਧਿਕਾਰੀਆਂ, ਐਨ.ਐਚ.ਏ.ਆਈ. ਦੇ ਅਧਿਕਾਰੀਆਂ ਅਤੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਦੌਰਾਨ ਜੰਜੂਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਚੱਲ ਰਹੇ ਕੌਮੀ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ਾਂ ਦੇ ਚੱਲਦਿਆਂ ਇਨ੍ਹਾਂ ਨੂੰ ਮੁਕੰਮਲ ਕੀਤਾ ਜਾਵੇ ਅਤੇ ਇਸ ਮਾਮਲੇ ਵਿੱਚ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਮੁਆਵਜ਼ੇ ਦੇ ਰੂਪ ਵਿੱਚ 15 ਹਜ਼ਾਰ ਕਰੋੜ ਰੁਪਏ ਦੀ ਰਾਸ਼ੀ ਮਿਲਣੀ ਹੈ ਅਤੇ 40 ਹਜ਼ਾਰ ਕਰੋੜ ਰੁਪਏ ਦੀ ਲਾਗਤ ਦੀਆਂ ਸੜਕਾਂ ਦੀ ਉਸਾਰੀ ਹੋਣੀ ਹੈ। ਨਵੇਂ ਐਕਸਪ੍ਰੈਸ ਵੇਅ ਬਣਨ ਨਾਲ ਸੂਬੇ ਵਿੱਚ ਵਿਕਾਸ ਦੀ ਰਫਤਾਰ ਹੋਰ ਤੇਜ਼ ਹੋਵੇਗੀ ਅਤੇ ਨਿਵੇਸ਼ਕਾਂ ਨੂੰ ਵੱਡਾ ਹੁਲਾਰਾ ਮਿਲੇਗਾ।
ਮੁੱਖ ਸਕੱਤਰ ਨੇ ਜ਼ਿਲਾ ਵਾਰ ਸਮੀਖਿਆ ਕਰਦਿਆਂ ਹਰ ਪ੍ਰਾਜੈਕਟ ਦੇ ਅਸਲ ਕੰਮ ਦਾ ਜਾਇਜ਼ਾ ਲਿਆ ਅਤੇ ਇਨ੍ਹਾਂ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੌਰਾਨ ਜਿਹੜੇ ਵਿਭਾਗ ਨਾਲ ਸਬੰਧਤ ਕੋਈ ਦਿੱਕਤ ਆਉਂਦੀ ਸੀ ਤਾਂ ਉਸ ਨੂੰ ਇਹ ਦੂਰ ਕਰਨ ਲਈ ਆਖਿਆ। ਉਨ੍ਹਾਂ ਮਾਲ ਵਿਭਾਗ ਤੇ ਡਿਪਟੀ ਕਮਿਸ਼ਨਰਜ਼ ਨੂੰ ਲੋੜ ਮੁਤਾਬਕ ਅਧਿਕਾਰੀਆਂ ਦੀ ਤਾਇਨਾਤੀ ਕਰਨ ਅਤੇ ਐਨਐਚਏਆਈ ਨੂੰ ਉਨ੍ਹਾਂ ਨਾਲ ਸਬੰਧਤ ਬਚੇ ਕੰਮਾਂ ਨੂੰ ਪੂਰਾ ਕਰਨ ਲਈ ਵੀ ਆਖਿਆ।
During review meeting with senior officers of concerned dept. & @NHAI_Official & DCs, CS Vijay Kumar Janjua gave orders to complete National Highways & Railway Projects in timely manner & asked DCs to complete land acquisition process & pay compensation to concerned persons. pic.twitter.com/DbQpi5oSxn
— Government of Punjab (@PunjabGovtIndia) May 25, 2023
ਜੰਜੂਆ ਨੇ ਅੱਗੇ ਦੱਸਿਆ ਕਿ ਸੂਬੇ ਵਿੱਚ 15 ਗਰੀਨਫੀਲਡ ਐਕਸਪ੍ਰੈਸ ਵੇਅ ਬਣ ਰਹੇ ਹਨ ਜਿਨਾਂ ਦੀ ਲੰਬਾਈ 1173 ਕਿਲੋਮੀਟਰ ਹੈ ਅਤੇ 9 ਬਰਾਊਨਫੀਲਡ ਐਕਸਪ੍ਰੈਸ 436 ਕਿਲੋਮੀਟਰ ਦੀ ਲੰਬਾਈ ਦੇ ਬਣ ਰਹੇ ਹਨ। ਇਨ੍ਹਾਂ ਵਿੱਚ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸ ਵੇਅ, ਅੰਮ੍ਰਿਤਸਰ-ਬਠਿੰਡਾ, ਲੁਧਿਆਣਾ-ਬਠਿੰਡਾ, ਮੁਹਾਲੀ-ਬਠਿੰਡਾ ਅਤੇ ਲੁਧਿਆਣਾ-ਰੋਪੜ, ਜਲੰਧਰ ਬਾਈਪਾਸ, ਅੰਮ੍ਰਿਤਸਰ ਬਾਈਪਾਸ, ਮੁਹਾਲੀ ਬਾਈਪਾਸ ਤੇ ਲੁਧਿਆਣਾ ਬਾਈਪਾਸ ਪ੍ਰਮੁੱਖ ਹਨ।
ਮੀਟਿੰਗ ਵਿੱਚ ਟ੍ਰੈਫਿਕ ਪੁਲਿਸ ਵੱਲੋਂ ਉਠਾਏ ਮੁੱਦੇ ਉਤੇ ਮੁੱਖ ਸਕੱਤਰ ਨੇ ਅਥਾਰਟੀ ਅਧਿਕਾਰੀਆਂ ਨੂੰ ਆਖਿਆ ਕਿ ਨਵੇਂ ਮਾਰਗਾਂ ਵਿੱਚ ਟ੍ਰੈਫਿਕ ਦੀ ਵਿਵਸਥਾ ਸਥਾਨਕ ਲੋੜਾਂ ਨੂੰ ਦੇਖਦਿਆਂ ਕੀਤੀ ਜਾਵੇ ਤਾਂ ਜੋ ਬਾਅਦ ਵਿੱਚ ਲੋਕਾਂ ਨੂੰ ਮੁਸ਼ਕਲ ਨਾ ਆਵੇ।
ਮੀਟਿੰਗ ਵਿੱਚ ਵਿੱਤ ਕਮਿਸ਼ਨਰ ਮਾਲ ਕੇ.ਏ.ਪੀ.ਸਿਨਹਾ, ਵਧੀਕ ਮੁੱਖ ਸਕੱਤਰ ਜੰਗਲਾਤ ਵਿਕਾਸ ਗਰਗ, ਸਕੱਤਰ ਲੋਕ ਨਿਰਮਾਣ ਨੀਲ ਕੰਠ ਅਵਧ, ਐਨ.ਐਚ.ਏ.ਆਈ. ਦੇ ਸਲਾਹਕਾਰ ਹੁਸਨ ਲਾਲ, ਏ.ਡੀ.ਜੀ.ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਏ.ਡੀ.ਜੀ.ਪੀ. ਟ੍ਰੈਫਿਕ ਏ.ਐਸ.ਰਾਏ, ਡਿਵੀਜ਼ਨਲ ਕਮਿਸ਼ਨਰ ਜਲੰਧਰ ਗੁਰਪ੍ਰੀਤ ਕੌਰ ਸਪਰਾ, ਡਿਵੀਜ਼ਨਲ ਕਮਿਸ਼ਨਰ ਰੋਪੜ ਇੰਦੂ ਮਲਹੋਤਰਾ ਤੇ ਐਨ.ਐਚ.ਆਰ.ਆਈ. ਦੇ ਪ੍ਰਾਜੈਕਟ ਡਾਇਰੈਕਟਰ ਵੀ ਹਾਜ਼ਰ ਰਹੇ। ਇਸ ਤੋਂ ਇਲਾਵਾ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਵੀਡਿਓ ਕਾਨਫਰੰਸਿੰਗ ਰਾਹੀਂ ਹਾਜ਼ਰ ਹੋਏ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h