India China Border Clash Reaction: ਅਰੁਣਾਚਲ ਪ੍ਰਦੇਸ਼ ਦੇ ਤਵਾਂਗ ‘ਚ ਭਾਰਤੀ ਅਤੇ ਚੀਨੀ ਸੈਨਿਕਾਂ ਵਿਚਾਲੇ ਹੋਈ ਝੜਪ ‘ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੰਸਦ ‘ਚ ਬਿਆਨ ਦਿੱਤਾ। ਉਥੇ ਹੀ ਹੁਣ ਇਸ ਮੁੱਦੇ ‘ਤੇ ਚੀਨ ਵੱਲੋਂ ਵੀ ਪਹਿਲਾ ਬਿਆਨ ਆਇਆ ਹੈ। ਚੀਨ ਨੇ ਕਿਹਾ ਹੈ ਕਿ ਫਿਲਹਾਲ ਭਾਰਤੀ ਸਰਹੱਦ ‘ਤੇ ਸਥਿਤੀ ਸਥਿਰ ਹੈ।
ਇਸ ਦੇ ਨਾਲ ਹੀ, ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਚੀਨ ‘ਤੇ ਪਿਛਲੇ ਹਫ਼ਤੇ ਵਿਵਾਦਿਤ ਹਿਮਾਲੀਅਨ ਸਰਹੱਦ ‘ਤੇ “ਇੱਕਤਰਫ਼ਾ ਸਥਿਤੀ ਨੂੰ ਬਦਲਣ” ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕ ਸਭਾ ਅਤੇ ਰਾਜ ਸਭਾ ‘ਚ ਕਿਹਾ ਕਿ ਇਸ ਝੜਪ ‘ਚ ਭਾਰਤੀ ਫੌਜ ਦੇ ਜਵਾਨਾਂ ਨੂੰ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਭਾਰਤ ਦਾ ਕੋਈ ਵੀ ਫੌਜੀ ਸ਼ਹੀਦ ਨਹੀਂ ਹੋਇਆ।
ਭਾਰਤ-ਚੀਨ ਸਰਹੱਦ ‘ਤੇ ਹੋਈ ਝੜਪ ਤੋਂ ਬਾਅਦ ਭਾਰਤ ‘ਚ ਮਾਹੌਲ ਗਰਮਾ ਗਿਆ ਹੈ। ਇਸ ਸਬੰਧੀ ਕੁਝ ਘੰਟੇ ਪਹਿਲਾਂ ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਘਰ ਮੀਟਿੰਗ ਹੋਈ ਸੀ। ਇਸ ਦੌਰਾਨ ਭਾਰਤ-ਚੀਨ ਸਰਹੱਦੀ ਵਿਵਾਦ ਸਬੰਧੀ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਸੈਨਾ ਮੁਖੀ ਨੇ ਰਾਜਨਾਥ ਸਿੰਘ ਨੂੰ ਚੀਨ ਦੇ ਨਾਲ ਅਸਲ ਕੰਟਰੋਲ ਰੇਖਾ ‘ਤੇ ਸੁਰੱਖਿਆ ਸਥਿਤੀ ਬਾਰੇ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ: ਦਿੱਲੀ ਵਾਸੀਆਂ ਨੂੰ ਨਵੇਂ ਸਾਲ ‘ਤੇ ਕੇਜਰੀਵਾਲ ਸਰਕਾਰ ਦਾ ਤੋਹਫ਼ਾ, ਦਿੱਲੀ ਦੇ ਸਰਕਾਰੀ ਹਸਪਤਾਲਾਂ ‘ਚ 450 ਤਰ੍ਹਾਂ ਦੇ ਟੈਸਟ ਹੋਣਗੇ ਮੁਫ਼ਤ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h