25 ਦਿਨ ਪਹਿਲਾਂ ਸੀਆਈਏ-1 ਵੱਲੋਂ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਜਤਿੰਦਰ ਸਿੰਘ ਉਰਫ਼ ਜਿੰਦੀ ਖ਼ਿਲਾਫ਼ 307 ਤਹਿਤ ਕੇਸ ਦਰਜ ਕੀਤਾ ਗਿਆ ਸੀ। ਮੁਲਜ਼ਮ ਜਿੰਦੀ ਪੁਲਿਸ ਦੀ ਪਕੜ ਤੋਂ ਦੂਰ ਹੈ। ਸੀਆਈਏ-1 ਦੀ ਟੀਮ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਫਿਲਹਾਲ ਪੁਲਿਸ ਦੀਆਂ ਟੀਮਾਂ ਦੋਸ਼ੀਆਂ ਨੂੰ ਫੜਨ ਲਈ ਗੜ੍ਹਸ਼ੰਕਰ, ਨਵਾਂ ਸ਼ਹਿਰ ਅਤੇ ਹੋਰ ਇਲਾਕਿਆਂ ‘ਚ ਛਾਪੇਮਾਰੀ ਕਰ ਰਹੀਆਂ ਹਨ।
ਪੁਲਿਸ ਨੇ ਦੱਸਿਆ ਕਿ ਜਿੰਦੀ ਤੇ ਉਸ ਦੇ ਸਾਥੀਆਂ ਨੇ ਪੁਲਿਸ ਟੀਮ ‘ਤੇ ਕਾਰ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਸੀ। ਪੁਲਿਸ ਮੁਤਾਬਕ ਜਿੰਦੀ ਨੂੰ ਫੜਨ ਲਈ ਜਾਲ ਵਿਛਾਇਆ ਗਿਆ ਸੀ ਪਰ ਉਹ ਗੱਡੀ ਲੈ ਕੇ ਮੌਕੇ ਤੋਂ ਫਰਾਰ ਹੋ ਗਿਆ। ਮੁਲਜ਼ਮਾਂ ਨੂੰ ਫੜਨ ਲਈ ਪੁਲਿਸ ਨੇ ਮੁਲਜ਼ਮ ਦੀ ਗੱਡੀ ਦੇ ਟਾਇਰਾਂ ’ਤੇ ਦੋ ਰਾਉਂਡ ਫਾਇਰ ਵੀ ਕੀਤੇ ਪਰ ਮੁਲਜ਼ਮ ਫ਼ਰਾਰ ਹੋ ਗਏ।
ਜਿੰਦੀ ‘ਤੇ 14 ਕੇਸ ਦਰਜ
36 ਦਿਨ ਬੀਤ ਜਾਣ ਤੋਂ ਬਾਅਦ ਵੀ ਪੁਲਿਸ ਦੇ ਹੱਥ ਖਾਲੀ ਹਨ। ਪੁਲਿਸ ਦਾ ਕਹਿਣਾ ਹੈ ਕਿ ਜਿੰਦੀ ਖ਼ਿਲਾਫ਼ ਵੱਖ-ਵੱਖ ਮਾਮਲਿਆਂ ਵਿੱਚ ਕਰੀਬ 14 ਕੇਸ ਦਰਜ ਹਨ। ਜਦੋਂਕਿ ਦੂਜੇ ਪਾਸੇ ਜਿੰਦੀ ਦਾ ਕਹਿਣਾ ਹੈ ਕਿ ਉਹ ਕਈ ਕੇਸਾਂ ਵਿੱਚ ਬਰੀ ਹੋ ਚੁੱਕਿਆ ਹੈ। ਹੁਣ ਕੁਝ ਹੀ ਕੇਸ ਬਾਕੀ ਹਨ।
4 ਦਿਨ ਪਹਿਲਾਂ ਹੋਮਗਾਰਡ ਦੇ ਘਰ ‘ਤੇ ਹਮਲਾ
ਗੈਂਗਸਟਰ ਜਿੰਦੀ ਦੇ ਸਾਥੀਆਂ ਨੇ ਕਰੀਬ 4 ਦਿਨ ਪਹਿਲਾਂ ਸੀਆਈਏ-2 ‘ਚ ਤਾਇਨਾਤ ਹੋਮਗਾਰਡ ਜਵਾਨ ਦੇ ਘਰ ‘ਤੇ ਹਮਲਾ ਕੀਤਾ ਸੀ। ਹਮਲਾਵਰਾਂ ਨੇ ਗਾਲੀ-ਗਲੋਚ ਕਰਦੇ ਹੋਏ ਹੋਮਗਾਰਡ ਤੇ ਉਸ ਦੇ ਬੇਟੇ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਜਦੋਂ ਪਿਓ-ਪੁੱਤ ਨੇ ਰੌਲਾ ਪਾਇਆ ਤਾਂ ਉਹ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਫਰਾਰ ਹੋ ਗਏ।
ਹੁਣ ਇਸ ਘਟਨਾ ਦੇ 36 ਦਿਨਾਂ ਬਾਅਦ ਥਾਣਾ ਮੇਹਰਬਾਨ ਦੀ ਪੁਲਿਸ ਨੇ ਪਿੰਡ ਕਨੀਜਾ ਦੇ ਵਸਨੀਕ ਹੈਪੀ, ਗੋਪੀ, ਅਨਮੋਲ, ਰਾਜਵੀਰ ਸਿੰਘ ਡੀ.ਸੀ., ਅਵਤਾਰ, ਗਗਨ ਅਤੇ ਉਨ੍ਹਾਂ ਦੇ 15 ਅਣਪਛਾਤੇ ਸਾਥੀਆਂ ਖਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।