ਕਪੂਰਥਲਾ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਕਪੂਰਥਲਾ ਪੁਲਿਸ ਨੇ ਭੰਡਾਲ ਦੋਨਾਂ ਸਟੇਡੀਅਮ ਨੇੜਿਓਂ ਇੱਕ ਨਸ਼ਾ ਤਸਕਰ ਦੇ ਖਿਲਾਫ ਵੱਡੀ ਅਕਰਵੇ ਕੀਤੀ ਹੈ ਜਿਸ ਵਿੱਚ ਪੁਲਿਸ ਵੱਲੋਂ ਇੱਕ ਨਸ਼ਾ ਤਸਕਰ ਨੂੰ ਗਿਰਫ਼ਤਾਰ ਕੀਤਾ ਹੈ।
ਦੱਸ ਦੇਈਏ ਕਿ ਜੋਰਾਵਰ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਪਿੰਡ ਲਾਟੀਆਂਵਾਲ ਦਾ ਰਹਿਣ ਵਾਲਾ ਹੈ। ਵਿਅਕਤੀ ਤੋਂ ਤਲਾਸ਼ੀ ਕਰਕੇ 250 ਗ੍ਰਾਮ ਹੈਰੋਇਨ ਅਤੇ 2240 ਰੁਪਏ ਭਾਰਤੀ ਕਰੰਸੀ ਬ੍ਰਾਮਦ ਕੀਤੀ ਗਈ ਹੈ।
ਜਿਸ ਸਬੰਧੀ NDPS ACT ਥਾਣਾ ਸਦਰ ਕਪੂਰਥਲਾ ਵਿਖੇ ਦਰਜ ਕੀਤਾ ਗਿਆ। ਗ੍ਰਿਫਤਾਰ ਕੀਤੇ ਗਏ ਵਿਅਕਤੀ ਦੀ ਪੁੱਛਗਿੱਛ ਤੇ ਪਾਇਆ ਗਿਆ ਕਿ ਇਸਦਾ ਭਰਾ ਹਰਜਿੰਦਰ ਸਿੰਘ ਉਰਫ ਜਿੰਦੂ ਕੇਂਦਰੀ ਜੇਲ ਕਪੂਰਥਲਾ ਵਿਖੇ NDPS ACT ਦੇ ਕੇਸ ਵਿੱਚ 10 ਸਾਲ ਦੀ ਸਜਾ ਕੱਟ ਰਿਹਾ ਹੈ ਜੋ ਜੇਲ ਅੰਦਰੋਂ ਬੈਠ ਕੇ ਜੋਰਾਵਰ ਸਿੰਘ ਰਾਹੀਂ ਹੈਰੋਇਨ ਵੇਚਣ ਦਾ ਧੰਦਾ ਕਰਵਾ ਰਿਹਾ ਹੈ। ਗ੍ਰਿਫਤਾਰ ਕੀਤੇ ਵਿਅਕਤੀ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਜਿਸ ਨਾਲ ਹੋਰ ਵੀ ਅਹਿਮ ਖੁਲਾਸੇ ਅਤੇ ਬ੍ਰਾਮਦਗੀ ਹੋਣ ਦੀ ਸੰਭਾਵਨਾ ਹੈ।