Weather Update: ਦੇਸ਼ ਦੇ ਸਭ ਤੋਂ ਖ਼ੂਬਸੂਰਤ ਸ਼ਹਿਰਾਂ ਵਿੱਚ ਸ਼ੁਮਾਰ ਚੰਡੀਗੜ੍ਹ ਦਾ ਏਅਰ ਕੁਆਲਿਟੀ ਇੰਡੈਕਸ ਸਭ ਤੋਂ ਖ਼ਰਾਬ ਹੈ। ਸਿਟੀ ਬਿਊਟੀਫੁੱਲ ਦੀ ਹਵਾ ਦਿੱਲੀ ਨਾਲੋਂ ਵੀ ਮਾੜੀ ਹੋ ਗਈ ਹੈ। ਚੰਡੀਗੜ੍ਹ ਸ਼ਹਿਰ ਬੁੱਧਵਾਰ ਨੂੰ ਸਭ ਤੋਂ ਖ਼ਰਾਬ ਏਅਰ ਕੁਆਲਿਟੀ ਇੰਡੈਕਸ ਵਿੱਚ ਸਭ ਤੋਂ ਉੱਪਰ ਰਿਹਾ। ਇਸ ਤੋਂ ਬਾਅਦ ਦਿੱਲੀ ਦਾ ਨੰਬਰ ਆਇਆ। ਇਸ ਦੇ ਨਾਲ ਹੀ ਚੰਡੀਗੜ੍ਹ ‘ਚ ਵੀ ਮੌਸਮ ਦੀ ਪਹਿਲੀ ਧੁੰਦ ਦੇਖਣ ਨੂੰ ਮਿਲੀ ਅਤੇ ਪਹਿਲੀ ਵਾਰ ਠੰਡ ਮਹਿਸੂਸ ਕੀਤੀ ਗਈ ਹੈ। ਦਰਅਸਲ ਚੰਡੀਗੜ੍ਹ ‘ਚ ਧੂੰਏਂ ਕਾਰਨ ਹਾਲਾਤ ਬਹੁਤ ਖਰਾਬ ਹੋ ਗਏ ਹਨ।
ਚੰਡੀਗੜ੍ਹ ‘ਚ ਮੰਗਲਵਾਰ ਸਵੇਰੇ ਇਕ ਵੱਖਰਾ ਹੀ ਨਜ਼ਾਰਾ ਦੇਖਣ ਨੂੰ ਮਿਲਿਆ ਅਤੇ ਇੱਥੇ ਸਵੇਰ ਤੋਂ ਹੀ ਧੁੰਦ ਛਾਈ ਹੋਈ ਹੈ। ਸੂਰਜ ਦੀ ਰੌਸ਼ਨੀ ਪੂਰੀ ਤਰ੍ਹਾਂ ਗਾਇਬ ਅਤੇ ਠੰਢ ਵੀ ਵਧ ਗਈ ਹੈ। ਸਭ ਤੋਂ ਚਿੰਤਾਜਨਕ ਗੱਲ ਇਹ ਹੈ ਕਿ ਸ਼ਹਿਰ ਵਿੱਚ ਪ੍ਰਦੂਸ਼ਣ ਦਾ ਪੱਧਰ ਬਹੁਤ ਖ਼ਰਾਬ ਪੱਧਰ ਉੱਤੇ ਪਹੁੰਚ ਗਿਆ ਹੈ। ਪਿਛਲੇ ਮੰਗਲਵਾਰ ਨੂੰ ਸ਼ਹਿਰ ਦਾ AQI 349 ਸੀ ਅਤੇ ਬੁੱਧਵਾਰ ਨੂੰ ਇਹ 362 ਦਰਜ ਕੀਤਾ ਗਿਆ ਸੀ। ਹਾਲਾਂਕਿ ਇਹ ਡਾਟਾ ਸਵੇਰੇ 7 ਵਜੇ ਦਾ ਹੈ।
ਦੂਜੇ ਪਾਸੇ ਸਰਦੀ ਦੀ ਪਹਿਲੀ ਧੁੰਦ ਨੇ ਪੂਰੇ ਚੰਡੀਗੜ੍ਹ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਵਿਜ਼ੀਬਿਲਟੀ ਵੀ ਕਾਫੀ ਘੱਟ ਗਈ ਹੈ। ਚੰਡੀਗੜ੍ਹ ਏਅਰਪੋਰਟ ‘ਤੇ 200 ਮੀਟਰ ਵਿਜ਼ੀਬਿਲਟੀ ਹੈ, ਦੂਜੇ ਪਾਸੇ ਧੂੰਏਂ ਅਤੇ ਪ੍ਰਦੂਸ਼ਣ ਕਾਰਨ ਚੰਡੀਗੜ੍ਹ ‘ਚ ਲਗਾਤਾਰ 6 ਦਿਨਾਂ ਤੋਂ ਸੂਰਜ ਦੀ ਰੌਸ਼ਨੀ ਦੇਖਣ ਨੂੰ ਨਹੀਂ ਮਿਲੀ ਹੈ। ਚੰਡੀਗੜ੍ਹ ਵਿੱਚ ਲੋਕ ਮਾਸਕ ਪਾ ਕੇ ਸਵੇਰ ਦੀ ਸੈਰ ਲਈ ਨਿਕਲ ਰਹੇ ਹਨ। ਸੈਕਟਰ-16 ਦੇ ਹਸਪਤਾਲ ਦੇ ਰਿਟਾਇਰ ਡਾਕਟਰ ਕੇ.ਕੇ.ਸ਼ਰਮਾ ਨੇ ਕਿਹਾ ਕਿ ਧੂੰਏਂ ਦੀ ਚਾਦਰ ਛਾਈ ਹੋਈ ਹੈ ਅਤੇ ਇੰਝ ਲੱਗਦਾ ਹੈ ਜਿਵੇਂ ਪੂਰੇ ਚੰਡੀਗੜ੍ਹ ਨੂੰ ਧੂੰਏਂ ਦੀ ਚਾਦਰ ਨੇ ਢੱਕ ਲਿਆ ਹੋਵੇ। ਇੱਕ ਡਾਕਟਰ ਹੋਣ ਦੇ ਨਾਤੇ, ਉਨ੍ਹਾਂ ਨੇ ਸਲਾਹ ਦਿੱਤੀ ਕਿ ਜਦੋਂ ਵੀ ਤੁਸੀਂ ਸਵੇਰੇ ਜਾਂ ਸ਼ਾਮ ਨੂੰ ਘਰੋਂ ਸ਼ਹਿਰ ਲਈ ਨਿਕਲਦੇ ਹੋ, ਤੁਹਾਨੂੰ ਮਾਸਕ ਜ਼ਰੂਰ ਪਹਿਨਣਾ ਚਾਹੀਦਾ ਹੈ।
ਸ਼ਹਿਰ ਵਿੱਚ ਐਂਟੀ ਸਮੋਗ ਵੈਨਾਂ ਤੋਂ ਪਾਣੀ ਦੇ ਛਿੜਕਾਅ ਕੀਤੇ ਜਾ ਰਹੇ: ਚੰਡੀਗੜ੍ਹ ‘ਚ ਮੰਗਲਵਾਰ ਨੂੰ ਪ੍ਰਦੂਸ਼ਣ ਨਾਲ ਨਜਿੱਠਣ ਲਈ ਸ਼ਹਿਰ ਦੀਆਂ ਸੜਕਾਂ ਅਤੇ ਦਰੱਖਤਾਂ ‘ਤੇ ਪਾਣੀ ਦਾ ਛਿੜਕਾਅ ਵੀ ਕੀਤਾ ਗਿਆ। ਇਸ ਦੌਰਾਨ ਸੈਕਟਰ 37 ਵੱਲ ਜਾਣ ਵਾਲੀਆਂ ਸੜਕਾਂ ’ਤੇ ਐਂਟੀ ਸਮੋਗ ਗੰਨ ਦਿਖਾਈ ਦਿੱਤੇ ਅਤੇ ਪਾਣੀ ਦਾ ਛਿੜਕਾਅ ਕੀਤਾ ਗਿਆ। ਦੂਜੇ ਪਾਸੇ ਚੰਡੀਗੜ੍ਹ ਵਿੱਚ ਪ੍ਰਦੂਸ਼ਣ ਦਾ ਸਭ ਤੋਂ ਵੱਡਾ ਕਾਰਨ ਮੀਂਹ ਦੀ ਘਾਟ ਹੈ। ਇਸ ਤੋਂ ਇਲਾਵਾ ਪੰਜਾਬ ‘ਚ ਵੀ ਵੱਡੀ ਪੱਧਰ ‘ਤੇ ਪਰਾਲੀ ਨੂੰ ਸਾੜਿਆ ਜਾ ਰਿਹਾ ਹੈ। ਇਸ ਕਾਰਨ ਧੂੰਆਂ ਵੀ ਵਧ ਗਿਆ ਹੈ। ਇਸ ਤੋਂ ਇਲਾਵਾ ਸਰਦੀ ਸ਼ੁਰੂ ਹੋਣ ਕਾਰਨ ਵਾਹਨਾਂ ਦੀ ਆਵਾਜਾਈ ਵੀ ਵਧ ਗਈ ਹੈ। ਇਹੀ ਕਾਰਨ ਹੈ ਕਿ ਸ਼ਹਿਰ ਵਿੱਚ ਪ੍ਰਦੂਸ਼ਣ ਦਾ ਪੱਧਰ ਬਹੁਤ ਖਤਰਨਾਕ ਪੱਧਰ ਤੱਕ ਪਹੁੰਚ ਗਿਆ ਹੈ।