ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ‘ਆਪ’ ਵਿਧਾਇਕਾਂ ਦੀ ਵਫ਼ਾਦਾਰੀ ਬਦਲਣ ਲਈ ਭਾਜਪਾ ’ਤੇ ਰਿਸ਼ਵਤ ਦੇਣ ਦੀ ਕੀਤੀ ਗਈ ਪੇਸ਼ਕਸ਼ ਦੇ ਦੋਸ਼ਾਂ ਦੀ ਸੀ.ਬੀ.ਆਈ. ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ‘ਆਪ’ ਦੀ ਸੂਬਾ ਸਰਕਾਰ ‘ਤੇ ਪੰਜਾਬ ‘ਚ ਸ਼ਰਾਬ ਨੀਤੀ ‘ਚ ਭ੍ਰਿਸ਼ਟਾਚਾਰ ਦੇ ਦੋਸ਼ ਲੱਗ ਰਹੇ ਹਨ। ਤਰੁਣ ਚੁੱਘ ਨੇ ਕਿਹਾ ਕਿ ‘ਆਪ’ ਸਰਕਾਰ ਦੇ ਮੰਤਰੀ ਭਾਜਪਾ ‘ਤੇ ਝੂਠੇ ਦੋਸ਼ ਲਗਾ ਕੇ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰਨਾ ਚਾਹੁੰਦੇ ਹਨ, ਜਿਸ ’ਚ ਉਹ ਕਾਮਯਾਬ ਨਹੀਂ ਹੋਣਗੇ।
ਇਹ ਵੀ ਪੜ੍ਹੋ : ਵਿਦੇਸ਼ੀ ਵਿਦਿਆਰਥੀਆਂ ਲਈ ਖੁਸ਼ਖਬਰੀ! ਆਸਟ੍ਰੇਲੀਆ ਨੇ ਕੰਮ ਦੇ ਅਧਿਕਾਰਾਂ ‘ਚ ਕੀਤਾ ਵਾਧਾ
ਤਰੁਣ ਚੁੱਘ ਨੇ ਕਿਹਾ ਕਿ ਫਰਜ਼ੀ ਕਾਲਾਂ ਦੇ ਆਧਾਰ ‘ਤੇ ਸ਼ਿਕਾਇਤ ਲੈ ਕੇ ਡੀ.ਜੀ.ਪੀ. ਕੋਲ ਜਾ ਕੇ ‘ਆਪ’ ਸਰਕਾਰ ਧੋਖੇ ਦੀ ਰਾਜਨੀਤੀ ਕਰ ਰਹੇ ਹਨ। ਤਰੁਣ ਚੁੱਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਇਹ ਸਾਜਿਸ਼ ਆਉਣ ਵਾਲੇ ਸਮੇਂ ਵਿੱਚ ਪੰਜਾਬ ਲਈ ਤਬਾਹੀ ਸਾਬਤ ਹੋਵੇਗੀ। ਅਜਿਹੀ ਸਾਜ਼ਿਸ਼ ਦਿੱਲੀ ’ਚ ‘ਆਪ’ ਨੇ ਰਚੀ ਸੀ, ਜੋ ਝੂਠ ਸਾਬਤ ਹੋਈ। ‘ਆਪ’ ਦਾ ਉਹ ਦਾਅਵਾ ਵੀ ਝੂਠਾ ਸਾਬਤ ਹੋਇਆ, ਜਿਸ ਵਿੱਚ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਸੀ ਕਿ ਭਾਜਪਾ ਦਿੱਲੀ ਵਿੱਚ ‘ਆਪ’ ਸਰਕਾਰ ਨੂੰ ਸੁੱਟਣ ਦੀ ਕੋਸ਼ਿਸ਼ ਕਰ ਰਹੀ ਹੈ।
ਚੁੱਘ ਨੇ ਕਿਹਾ ਕਿ ‘ਆਪ’ ਸਰਕਾਰ ਪੰਜਾਬ ਦੇ ਗੰਭੀਰ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਅਜਿਹਾ ਕੰਮ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਗੈਰ-ਕਾਨੂੰਨੀ ਮਾਈਨਿੰਗ, ਜੋ ਦੇਸ਼ ਵਿਰੋਧੀ ਗਤੀਵਿਧੀਆਂ ਅਤੇ ਸ਼ਰਾਬ ਮਾਫੀਆ ਦਾ ਕੇਂਦਰ ਬਣ ਚੁੱਕੀ ਹੈ, ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਥਾਂ ‘ਆਪ’ ਸਰਕਾਰ ਬੇਬੁਨਿਆਦ ਕਹਾਣੀਆਂ ਨਾਲ ਬਣਾ ਕੇ ਸੂਬੇ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡ ਰਹੀ ਹੈ।