ਅਜਨਾਲਾ ਵਿਖੇ ਪੁਲਿਸ ਤੇ ਅੰਮ੍ਰਿਤਪਾਲ ਦੇ ਸਮਰਥਕਾਂ ਵਿਚਕਾਰ ਝੜਪ ਦੇਖਣ ਨੂੰ ਮਿਲੀ ਹੈ। ਇਥੇ ਸਮਰਥਕਾਂ ਵੱਲੋਂ ਸੋਟੀਆਂ ਤੇ ਤਲਵਾਰਾਂ ਨਾਲ ਪੁਲਿਸ ਪਾਰਟੀ ‘ਤੇ ਹਮਲਾ ਕੀਤਾ ਗਿਆ ਹੈ। ਜਿਸ ਭਾਰੀ ਨੁਕਸਾਨ ਦਾ ਖਦਸਾ ਜਤਾਇਆ ਜਾ ਰਿਹਾ ਹੈ।
ਦੱਸ ਦੇਈਏ ਕਿ ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਥਾਣਾ ਅਜਨਾਲਾ ਦੇ ਘਿਰਾਓ ਨੂੰ ਦਿੱਤੇ ਬਿਆਨ ਤੋਂ ਬਾਅਦ ਪੁਲਿਸ ਲਗਾਤਾਰ ਚੌਕਸ ਸੀ। ਅੱਜ ਸਵੇਰ ਤੋਂ ਹੀ 600 ਤੋਂ ਵੱਧ ਪੁਲੀਸ ਮੁਲਾਜ਼ਮ ਤਾਇਨਾਤ ਕਰ ਅਜਨਾਲਾ ਸ਼ਹਿਰ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਸੀਨੀਅਰ ਪੁਲਿਸ ਅਧਿਕਾਰੀ ਖੁਦ ਇੱਥੇ ਹਾਜ਼ਰ ਸਨ ਫਿਰ ਵੀ ਸਮਰਥਕਾਂ ਵੱਲੋਂ ਪੁਲਿਸ ‘ਤੇ ਹਮਲੇ ਦੀਆਂ ਤਸਵੀਰਾਂ ਦੇਖਣ ਨੂੰ ਮਿਲੀਆਂ ਹਨ।
ਕੀ ਹੈ ਮਾਮਲਾ
ਕੁਝ ਦਿਨ ਪਹਿਲਾਂ 15 ਫਰਵਰੀ ਦੀ ਰਾਤ ਨੂੰ ਅਜਨਾਲਾ ਪਹੁੰਚੇ ਚਮਕੌਰ ਸਾਹਿਬ ਦੇ ਵਰਿੰਦਰ ਸਿੰਘ ਨੂੰ ਕੁਝ ਵਿਅਕਤੀਆਂ ਨੇ ਅਗਵਾ ਕਰ ਲਿਆ ਸੀ। ਵਰਿੰਦਰ ਸਿੰਘ ਮੁਤਾਬਰ, ਉਸ ਦੀ ਜੰਡਿਆਲਾ ਗੁਰੂ ਨੇੜੇ ਮੋਟਰ ’ਤੇ ਕੁੱਟਮਾਰ ਕੀਤੀ ਗਈ, ਜਿੱਥੇ ਅੰਮ੍ਰਿਤਪਾਲ ਸਿੰਘ ਵੀ ਮੌਜੂਦ ਸੀ। ਜਿਸ ਦੀ ਸ਼ਿਕਾਇਤ ‘ਤੇ ਅੰਮ੍ਰਿਤਪਾਲ ਅਤੇ ਉਸਦੇ ਸਮਰਥਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ।
ਇਸ ਪੂਰੇ ਮਾਮਲੇ ਬਾਰੇ ਉਧਰ, ਵਾਰਿਸ ਪੰਜਾਬ ਦੇ ਜਥੇਬੰਦੀ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਨੇ ਪ੍ਰੈੱਸ ਵਾਰਤਾ ਵਿੱਚ ਕਿਹਾ ਸੀ ਕਿ ਵਰਿੰਦਰ ਸਿੰਘ ਮੈਂਟਲ ਹੈ। ਇਸ ਬਿਆਨ ਤੋਂ ਬਾਅਦ ਵਰਿੰਦਰ ਸਿੰਘ ਵਾਸੀ ਚਮਕੌਰ ਸਹਿਬ ਨੇ ਫੇਰ ਸੋਸ਼ਲ ਮੀਡਿਆ ਤੇ ਅੰਮ੍ਰਿਤਪਾਲ ਸਿੰਘ ਖਿਲਾਫ ਤੰਜ ਕੱਸੇ ਹਨ। ਵਰਿੰਦਰ ਦਾ ਕਹਿਣਾ ਹੈ ਜੇ ਮੈਂ ਮੈਂਟਲ ਹਾਂ ਤੇ ਕਿਉਂ ਮੇਰੀਆਂ ਗੱਲਾਂ ਦਾ ਗੁੱਸਾ ਲੱਗਾ ਤੇ ਮਾਰ ਕੁਟਾਈ ਕੀਤੀ ਗਈ।ਉਸ ਨੇ ਕਿਹਾ ਹੈ ਕਿ ਜੇ ਅੰਮ੍ਰਿਤਪਾਲ ਸਿੰਘ ਕਹਿ ਰਿਹਾ ਹੈ ਕਿ ਮੈਂ ਮਾਰ ਕੁਟਾਈ ਨਹੀਂ ਕੀਤੀ ਤਾਂ ਹਰਿਮੰਦਰ ਸਾਹਿਬ ਆ ਕੇ ਆਪਣੇ ਬਿਆਨ ਦੇ ਦੇਵੇ। ਉਸ ਨੇ ਕਿਹਾ ਹੈ ਕਿ ਸੰਗਤਾਂ ਨੂੰ ਗੁੰਮਰਾਹ ਕਰ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h