ਆਪ ਸਰਕਾਰ ਨੂੰ ਪੰਜਾਬ ‘ਚ ਸੱਤਾ ‘ਚ ਆਏ 5 ਮਹੀਨੇ ਹੋ ਚੁੱਕੇ ਹਨ।ਪੰਜਾਬ ਦੀ ਜਨਤਾ ਨਾਲ ਕੀਤੇ ਵਾਅਦੇ ਪੂਰੇ ਕਰਨ ਦਾ ਜੋਰਦਾਰ ਹੰਬਲਾ ਮਾਰ ਰਹੇ ਹਨ।ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਸੂਬੇ ਦੇ ਪੇਂਡੂ ਖੇਤਰਾਂ ਤੇ ਮੁੱਖ ਮਾਰਗਾਂ ਲਈ ਸਰਕਾਰੀ ਬੱਸਾਂ ਦੇ ਬੰਦ ਪਏ ਪਰਮਿਟ ਜਲਦ ਹੀ ਬਹਾਲ ਕਰਕੇ ਲੋਕਾਂ ਨੂੰ ਸਰਕਾਰੀ ਬੱਸਾਂ ਦੀ ਸਹੂਲਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸਰਕਾਰੀ ਬੱਸਾਂ ਦੀ ਥਾਂ ਸੂਬੇ ਅੰਦਰ ਨਿੱਜੀ ਬੱਸਾਂ ਚਲਾਉਣ ਨੂੰ ਹੀ ਅਹਿਮੀਅਤ ਦਿੱਤੀ ਗਈ।
ਇਹ ਵੀ ਪੜ੍ਹੋ : ਪੰਜਾਬ ਦੇ ਕਿਸਾਨ ਰੇਲਾਂ -ਬੱਸਾਂ ਰਾਹੀਂ ਦਿੱਲੀ ਲਈ ਰਵਾਨਾ: ਜੰਤਰ-ਮੰਤਰ ‘ਤੇ ਧਰਨਾ ਦੇਣਗੇ
ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਦਾ ਕੋਈ ਵੀ ਰੂਟ ਸਰਕਾਰੀ ਬੱਸਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ ਕਿਉਂਕਿ ਪਿਛਲੇ ਸਮੇਂ ਦੌਰਾਨ ਸਰਕਾਰੀ ਬੱਸਾਂ ਦੀ ਘਾਟ ਕਾਰਨ ਆਮ ਲੋਕਾਂ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਵੀ ਸਰਕਾਰੀ ਸੇਵਾ ਤੋਂ ਵਾਂਝੇ ਰਹਿਣਾ ਪਿਆ ਸੀ। ਉਸ ਵੇਲੇ ਪ੍ਰਾਈਵੇਟ ਬੱਸਾਂ ਵਾਲੇ ਮਨਮਰਜ਼ੀਆਂ ਕਰਦੇ ਰਹੇ ਜਿਸ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਵੀ ਪ੍ਰਭਾਵਿਤ ਹੋਈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਉਹ ਕਾਮੇ ਹੀ ਪੱਕੇ ਕੀਤੇ ਜਾਣਗੇ ਜਿਨ੍ਹਾਂ ਦੀ ਚੋਣ ਵਿਭਾਗੀ ਨਿਯਮਾਂ ਤੇ ਮਾਪਦੰਡਾਂ ਅਨੁਦਾਰ ਪੂਰੇ ਪਾਰਦਰਸ਼ੀ ਤਰੀਕੇ ਨਾਲ ਹੋਈ ਹੋਵੇਗੀ। ਟਰਾਂਸਪੋਰਟ ਮੰਤਰੀ ਨੇ ਦਾਅਵਾ ਕਰਦਿਆਂ ਕਿਹਾ ਕਿ ਸੂਬੇ ਦੇ ਲੋਕ ‘ਆਪ’ ਸਰਕਾਰ ਤੋਂ ਖੁਸ਼ ਹਨ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ ਜਾਣਗੀਆਂ।
ਇਹ ਵੀ ਪੜ੍ਹੋ : Agniveer Bharti 2022 : ਅਗਨੀਵੀਰ ਬਣਨ ਲਈ ਹੋ ਜਾਓ ਤਿਆਰ, ਭਰਤੀਆਂ ਸ਼ੁਰੂ, ਜਾਣੋ ਤਾਰੀਕ