ਸ਼ਨੀਵਾਰ, ਮਾਰਚ 28, 2026 07:46 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

CM ਕੈਪਟਨ ਵੱਲੋਂ ਮਿਲਖਾ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

by propunjabtv
ਜੂਨ 19, 2021
in ਖੇਡ, ਦੇਸ਼, ਪੰਜਾਬ
0

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਦੇ ਮਹਾਨ ਅਥਲੀਟ ਉਡਣਾ ਸਿੱਖ ਮਿਲਖਾ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਮਿਲਖਾ ਸਿੰਘ ਜੋ 91 ਵਰ੍ਹਿਆਂ ਦੇ ਸਨ, ਬੀਤੀ ਅੱਧੀ ਰਾਤ ਪੀ.ਜੀ.ਆਈ., ਚੰਡੀਗੜ੍ਹ ਵਿਖੇ ਕੋਵਿਡ ਨਾਲ ਜੂਝਦਿਆਂ ਚੱਲ ਵਸੇ। ਉਹ ਆਪਣੇ ਪਿੱਛੇ ਇਕ ਪੁੱਤਰ ਤੇ ਤਿੰਨ ਬੇਟੀਆਂ ਛੱਡ ਗਏ।ਉਨ੍ਹਾਂ ਦਾ ਪੁੱਤਰ ਜੀਵ ਮਿਲਖਾ ਸਿੰਘ ਉੱਘਾ ਗੌਲਫਰ ਹੈ।

ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ, “ਦੇਸ਼ ਦੇ ਸਰਵੋਤਮ ਅਥਲੀਟ ਜਿਨ੍ਹਾਂ ਭਾਰਤ ਲਈ ਏਸ਼ਿਆਈ ਤੇ ਰਾਸ਼ਟਰਮੰਡਲ ਖੇਡਾਂ ਵਿੱਚ ਕਈ ਸੋਨ ਤਮਗੇ ਜਿੱਤ ਕੇ ਦੇਸ਼ ਤੇ ਪੰਜਾਬ ਦਾ ਨਾਂ ਰੌਸ਼ਨ ਕੀਤਾ, ਦੇ ਤੁਰ ਜਾਣ ਨਾਲ ਮੈਨੂੰ ਨਿੱਜੀ ਤੌਰ ਉਤੇ ਬਹੁਤ ਦੁੱਖ ਹੋਇਆ। ਪੰਜਾਬ ਨੂੰ ਆਪਣੇ ਇਸ ਮਹਾਨ ਅਥਲੀਟ ਉਤੇ ਹਮੇਸ਼ਾ ਮਾਣ ਰਹੇਗਾ।”

ਉਡਣਾ ਸਿੱਖ ਨਾਲ ਜਾਣੇ ਜਾਂਦੇ ਮਿਲਖਾ ਸਿੰਘ ਓਲੰਪਿਕ ਫਾਈਨਲ ਵਿੱਚ ਪੁੱਜਣ ਅਤੇ ਰਾਸ਼ਟਰਮੰਡਲ ਖੇਡਾਂ ਵਿੱਚ ਸੋਨ ਤਮਗਾ ਜਿੱਤਣ ਵਾਲੇ ਦੇਸ਼ ਦੇ ਪਹਿਲੇ ਅਥਲੀਟ ਸਨ। ਉਹ 100 ਕਰੋੜ ਤੋਂ ਵੱਧ ਆਬਾਦੀ ਵਾਲੇ ਦੇਸ਼, ਭਾਰਤ ਦੇ ਆਈਕੌਨ ਖਿਡਾਰੀ ਸਨ।ਉਨ੍ਹਾਂ 1960 ਦੀਆਂ ਰੋਮ ਓਲੰਪਿਕ ਖੇਡਾਂ ਦੀ 400 ਮੀਟਰ ਦੌੜ ਵਿੱਚ ਚੌਥਾ ਸਥਾਨ ਹਾਸਲ ਕੀਤਾ।ਉਨ੍ਹਾਂ 1958 ਦੀਆਂ ਕਾਰਡਿਫ ਰਾਸ਼ਟਰਮੰਡਲ ਖੇਡਾਂ ਵਿੱਚ ਸੋਨ ਤਮਗਾ ਜਿੱਤਣ ਤੋਂ ਇਲਾਵਾ 1958 ਦੀਆਂ ਟੋਕੀਓ ਏਸ਼ਿਆਈ ਖੇਡਾਂ ਤੇ 1962 ਦੀਆਂ ਜਕਾਰਤਾ ਏਸ਼ਿਆਈ ਖੇਡਾਂ ਵਿੱਚ ਦੋ-ਦੋ ਸੋਨ ਤਮਗੇ ਜਿੱਤੇ।ਮਿਲਖਾ ਸਿੰਘ ਨੇ ਭਾਰਤ ਵੱਲੋਂ ਤਿੰਨ ਓਲੰਪਿਕਸ (1956 ਮੈਲਬਰਨ, 1960 ਰੋਮ ਤੇ 1964 ਟੋਕੀਓ) ਵਿੱਚ ਹਿੱਸਾ ਲਿਆ।

ਮਿਲਖਾ ਸਿੰਘ ਨੂੰ ਭਾਰਤ ਸਰਕਾਰ ਨੇ ਖੇਡਾਂ ਵਿੱਚ ਪਾਏ ਯੋਗਦਾਨ ਸਦਕਾ ਦੇਸ਼ ਦੇ ਚੌਥੇ ਸਰਵਉੱਚ ਨਾਗਰਿਕ ਸਨਮਾਨ ਪਦਮ ਸ੍ਰੀ ਨਾਲ ਸਨਮਾਨਿਆ। ਮਿਲਖਾ ਸਿੰਘ ਦੇ ਪਰਿਵਾਰ, ਸਾਕ-ਸਨੇਹੀਆਂ, ਦੋਸਤਾਂ ਅਤੇ ਖੇਡ ਪ੍ਰਸ਼ੰਸਕਾਂ ਨਾਲ ਦੁੱਖ ਸਾਂਝਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।
Tags: athletecoronadeathmilkha singh
Share203Tweet127Share51

Related Posts

ਰਿਕਾਰਡ ਸਮੇਂ ਵਿੱਚ 292 ਕਰੋੜ ਰੁਪਏ ਦੇ ਮੁਫ਼ਤ ਇਲਾਜ ਨੂੰ ਮਨਜ਼ੂਰੀ, ਲੱਖਾਂ ਪਰਿਵਾਰਾਂ ਨੂੰ ਅਸਲ ਵਿੱਤੀ ਰਾਹਤ ਪ੍ਰਦਾਨ ਕੀਤੀ: ਡਾ. ਬਲਬੀਰ ਸਿੰਘ

ਮਾਰਚ 28, 2026

ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ

ਮਾਰਚ 28, 2026

ਲੁਧਿਆਣਾ Verka Milk ਦੇ ਸੈਂਪਲ ਫੇਲ੍ਹ ਮਾਮਲੇ ‘ਚ ਪੰਜਾਬ ਸਰਕਾਰ ਦਾ ਐਕਸ਼ਨ

ਮਾਰਚ 27, 2026

ਭਾਰਤ ‘ਚ Lockdown ਨੂੰ ਲੈ ਕੇ ਕੇਂਦਰ ਦਾ ਵੱਡਾ ਬਿਆਨ

ਮਾਰਚ 27, 2026

ਸਿੱਖਿਆ, ਸੜਕ ਸੁਰੱਖਿਆ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਲਈ ਪੰਜਾਬ ਨੇ ਪਹਿਲਾ ਪੁਰਸਕਾਰ ਹਾਸਲ ਕੀਤਾ: ਸੰਜੀਵ ਅਰੋੜਾ

ਮਾਰਚ 27, 2026

ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’, ਆਪ ਨੇ ਭਗਵੰਤ ਮਾਨ ਸਰਕਾਰ ਦੀਆਂ ਉਪਲਬਧੀਆਂ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਇਆ

ਮਾਰਚ 27, 2026
Load More

Recent News

ਰਿਕਾਰਡ ਸਮੇਂ ਵਿੱਚ 292 ਕਰੋੜ ਰੁਪਏ ਦੇ ਮੁਫ਼ਤ ਇਲਾਜ ਨੂੰ ਮਨਜ਼ੂਰੀ, ਲੱਖਾਂ ਪਰਿਵਾਰਾਂ ਨੂੰ ਅਸਲ ਵਿੱਤੀ ਰਾਹਤ ਪ੍ਰਦਾਨ ਕੀਤੀ: ਡਾ. ਬਲਬੀਰ ਸਿੰਘ

ਮਾਰਚ 28, 2026

ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ

ਮਾਰਚ 28, 2026

Tower Rush – An Overview

ਮਾਰਚ 27, 2026

The Insider Secrets of Tower Rush Discovered

ਮਾਰਚ 27, 2026

ਲੁਧਿਆਣਾ Verka Milk ਦੇ ਸੈਂਪਲ ਫੇਲ੍ਹ ਮਾਮਲੇ ‘ਚ ਪੰਜਾਬ ਸਰਕਾਰ ਦਾ ਐਕਸ਼ਨ

ਮਾਰਚ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.