ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਦਿਆਂ ਹੀ ਮਾਨ ਸਰਕਾਰ ਵੱਲੋਂ ਸੂਬੇ ਦੀ ਸਥਿਤੀ ਸੁਧਾਰਨ ਲਈ ਵੱਡੇ-ਵੱਡੇ ਫੈਸਲੇ ਲਏ ਜਾ ਰਹੇ ਹਨ। ਮੰਗਲਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਸਤੌਜ ਵਿਖੇ ਇੱਕ ਪ੍ਰੋਗਰਾਮ ਵਿੱਚ ਪਹੁੰਚੇ , ਜਿੱਥੇ ਉਨ੍ਹਾਂ ਵੱਲੋਂ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਗਿਆ।
ਉਨ੍ਹਾਂ ਨੇ ਐਲਾਨ ਕਰਦਿਆਂ ਕਿਹਾ ਕਿ ਇਸ ਸਾਲ ਪੰਜਾਬ ਸਰਕਾਰ ਵੱਲੋਂ ਮੂੰਗੀ, ਮੱਕੀ, ਸੂਰਜਮੁਖੀ, ਬਾਜਰੇ ‘ਤੇ ਘੱਟੋ-ਘੱਟ ਸਮਰਥਨ ਮੁੱਲ (MSP) ਦਿੱਤੀ ਜਾਵੇਗੀ । ਉਨ੍ਹਾਂ ਕਿਹਾ ਕਿ ਇਨ੍ਹਾਂ ਫਸਲਾਂ ਨੂੰ ਪੰਜਾਬ ਸਰਕਾਰ ਖਰੀਦੇਗੀ ।
ਇਸ ਤੋਂ ਇਲਾਵਾ CM ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੁਝ ਫੈਸਲੇ ਲਏ ਗਏ ਹਨ, ਜਿਸ ਲਈ ਸਭ ਦੇ ਸਹਿਯੋਗ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਪਾਣੀ ਬਹੁਤ ਹੇਠਾਂ ਚਲਾ ਗਿਆ ਹੈ, ਅੱਜ ਪੰਜਾਬ ਵਿੱਚ ਨਹੀਂ ਕਹਿ ਸਕਦੇ ਕਿ ਝੋਨਾ ਨਾ ਲਗਾਓ, ਜਦ ਤੱਕ ਕੋਈ ਹੋਰ ਹੱਲ ਨਹੀਂ ਦਿਸਦਾ। ਜੇਕਰ ਤੁਹਾਡੇ ਕੋਲ 10 ਏਕੜ ਹੈ ਤਾਂ ਤੁਸੀਂ 5 ਵਿੱਚ ਲਗਾਓ । ਉਨ੍ਹਾਂ ਨੇ ਕਿਹਾ ਕਿ ਪਿੰਡ ਦੇ ਲੋਕ ਮੇਰੀ ਗੱਲ ਮੰਨਦੇ, ਜੇ ਤੁਸੀਂ ਨਹੀਂ ਮੰਨਦੇ ਤਾਂ ਪੰਜਾਬ ਕਿਵੇਂ ਮੰਨੇਗਾ?