ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼੍ਰੋਮਣੀ ਸਾਹਿਤਕਾਰ ਦੇ ਨਾਲ-ਨਾਲ ਉੱਘੇ ਗਾਇਕ ਸੁਖਵਿੰਦਰ ਸਿੰਘ ਤੇ ਕਵੀ ਸੁਰਜੀਤ ਪਾਤਰ ਨੂੰ ਕੈਬਨਿਟ ਰੈਂਕ ਦੇ ਕੇ ਸਨਮਾਨਿਤ ਕੀਤਾ।
ਜ਼ਿਕਰਯੋਗ ਹੈ ਕਿ ਸ੍ਰੀ ਚਮਕੌਰ ਸਾਹਿਬ ਵਿਖੇ ਦਾਸਤਾਨ-ਏ-ਸ਼ਹਾਦਤ ਨੂੰ ਸਮਰਪਿਤ ਇਕ ਸੰਗੀਤਕ ਸ਼ਾਮ ਦੌਰਾਨ ਮੁੱਖ ਮੰਤਰੀ ਚੰਨੀ ਨੇ ਸਿੱਖ ਇਤਿਹਾਸ ਦੀ ਇਸ ਅਨਮੋਲ ਯਾਦਗਾਰ ਵਿਚ ਦੋਵਾਂ ਸ਼ਖ਼ਸੀਅਤਾਂ ਦੇ ਵਡਮੁੱਲੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਪੰਜਾਬ ਦਾ ਇਹ ਅਹਿਮ ਅਤੇ ਵੱਕਾਰੀ ਸਨਮਾਨ ਪ੍ਰਦਾਨ ਕੀਤਾ |