ਸ਼ਨੀਵਾਰ, ਸਤੰਬਰ 20, 2025 05:06 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

CM ਚੰਨੀ ਵਲੋਂ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਲਈ ਵੱਡੇ ਪੱਧਰ ’ਤੇ ਉਦਯੋਗਿਕ ਨਿਵੇਸ਼ ਦਾ ਐਲਾਨ

by propunjabtv
ਅਕਤੂਬਰ 23, 2021
in ਦੇਸ਼, ਪੰਜਾਬ, ਰਾਜਨੀਤੀ
0

ਮੁੱਖ ਮੰਤਰੀ ਨੇ ਚਮਕੌਰ ਸਾਹਿਬ ਵਿਖੇ ਸਬ ਡਵੀਜਨ ਹਸਪਤਾਲ ਦੀ 10 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਇਮਾਰਤ ਦਾ ਰੱਖਿਆ ਨੀਂਹ ਪੱਥਰਚਮਕੌਰ ਸਾਹਿਬ ਹਲਕੇ ਵਿਚ 16 ਨਵੇਂ ਖੇਡ ਸਟੇਡੀਅਮ ਬਣਾਏ ਜਾਣਗੇਮੁੱਖ ਮੰਤਰੀ ਨੇ ਲਗਾਤਾਰ ਤੀਜੇ ਦੌਰੇ ਦੌਰਾਨ ਚਮਕੌਰ ਸਾਹਿਬ ਹਲਕੇ ਦੇ 56 ਪਿੰਡਾਂ ਨੂੰ 21 ਕਰੋੜ ਦੇ ਚੈਕ ਵੰਡੇ9.57 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਚਮਕੌਰ ਸਾਹਿਬ ਵਿਖੇ ਰੱਖਿਆ ਨੀਂਹ ਪੱਥਰ

ਸ੍ਰੀ ਚਮਕੌਰ ਸਾਹਿਬ, 23 ਅਕਤੂਬਰ 2021:  ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਵਲੋਂ ਆਪਣੇ ਵਿਧਾਨ ਸਭਾ ਹਲਕੇ ਚਮਕੌਰ ਸਾਹਿਬ ਦੇ ਦੌਰੇ ਦੌਰਾਨ ਹਲਕੇ ਦੇ ਸਰਬਪੱਖੀ ਵਿਕਾਸ ਲਈ ਵੱਡੇ ਪੱਧਰ ‘ਤੇ ਉਦਯੋਗਿਕ ਨਿਵੇਸ਼ ਦਾ ਐਲਾਨ ਕੀਤਾ ਹੈ। ਸ. ਚੰਨੀ ਨੇ ਕਿਹਾ ਕਿ ਉਦਯੋਗਾਂ ਦੀ ਸਥਾਪਨਾ ਨਾਲ ਇਲਾਕੇ ਦੇ ਸਮੁੱਚੇ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ ਅਤੇ ਸਥਾਨਕ ਨੌਜਵਾਨਾਂ ਨੂੰ ਵੱਡੇ ਪੱਧਰ ’ਤੇ ਰੁਜ਼ਗਾਰ ਦੇ ਮੌਕੇ ਮਿਲਣਗੇ। ਉਦਯੋਗਾਂ ਦੀ ਸਥਾਪਨਾ ਨਾਲ ਇਲਾਕੇ ਦੇ ਲੋਕਾਂ ਦੇ ਆਰਥਿਕ ਪੱਧਰ ਵਿਚ ਸੁਧਾਰ ਹੋਵੇਗਾ।
ਅੱਜ ਮੁੱਖ ਮੰਤਰੀ ਵਲੋਂ 56 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ 20 ਕਰੋੜ ਰੁਪਏ ਦੀ ਰਾਸ਼ੀ ਦੇ ਚੈੱਕ ਵੰਡਣ ਸਬੰਧੀ ਚਾਰ ਵੱਖ ਵੱਖ ਥਾਵਾਂ ਮੰਦਵਾੜਾ, ਸਿੰਘ, ਸਾਲਾਪੁਰ ਅਤੇ ਖੇੜੀ ਸਲਾਬਤਪੁਰ ਵਿਖੇ ਰੱਖੇ ਸਾਦੇ ਪ੍ਰਭਾਵਸ਼ਾਲੀ ਸਮਾਗਮਾਂ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਸ੍ਰੀ ਚਮਕੌਰ ਸਾਹਿਬ ਹਲਕੇ ਵਿਚ 16 ਅਤਿ ਆਧੁਨਿਕ ਖੇਡ ਸਟੇਡੀਅਮਾਂ ਦਾ ਨਿਰਮਾਣ ਕਰਨ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਉਨਾਂ ਹਲਕੇ ਦੇ ਪਿੰਡ ਹਰੀਪੁਰ ਉਰਫ ਰੋਡਮਾਜਰਾ ਵਿਖੇ ਖੇਤੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਯਾਦ ਵਿਚ ਉਸਾਰੇ ਜਾ ਰਹੇ ਖੇਡ ਸਟੇਡੀਅਮ ਲਈ 1 ਕਰੋੜ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕਰਦਿਆਂ 25 ਲੱਖ ਰੁਪਏ ਦੀ ਰਾਸ਼ੀ ਜਾਰੀ ਵੀ ਕੀਤੀ। ਇਸ ਤੋਂ ਇਲਾਵਾ ਮੁੱਖ ਮੰਤਰੀ ਵਲੋਂ ਹਲਕੇ ਦੇ ਵੱਖ ਵੱਖ 6 ਪਿੰਡਾਂ ਦੇ ਸਟੇਡੀਅਮਾਂ ਦੇ ਨਿਰਮਾਣ ਦੀ ਸ਼ੁਰੁਆਤ ਕਰਦਿਆਂ 2.50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ।
ਇਸ ਤੋਂ ਬਾਅਦ ਮੁੱਖ ਮੰਤਰੀ ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਸੀ.ਐਚ.ਸੀ ਨੂੰ 50 ਬਿਸਤਰਿਆਂ ਦਾ ਸਬ ਡਵੀਜਨਲ ਹਸਪਤਾਲ ਬਨਾਉਣ ਲਈ 10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਨਵੀਂ ਇਮਾਰਤ ਦਾ ਨੀਂਹ ਪੱਥਰ ਵੀ ਰੱਖਿਆ।ਇਸ ਮੌਕੇ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਹਸਪਤਾਲ ਵਿਚ 2 ਕਰੋੜ ਰੁਪਏ ਦੀ ਲਾਗਤ ਨਾਲ ਅਤਿ ਅਧੁਨਿਕ ਮਸ਼ੀਨਰੀ ਵੀ ਲਾਈ ਜਾਵੇਗੀ।ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਹਲਕੇ ਦੀਆਂ ਪੇਂਡੂ ਸਿਹਤ ਅਤੇ ਪਸ਼ੂ ਡਿਸਪੈਂਸਰੀਆਂ ਦੀਆਂ ਇਮਾਰਤਾਂ ਦੀ ਮੁੜ ਉਸਾਰੀ ਦਾ ਵੀ ਐਲਾਨ ਕੀਤਾ।
ਇਸ ਉਪਰੰਤ ਮੁੱਖ ਮੰਤਰੀ ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ 9.57 ਕਰੋੜ ਰੁਪਏ ਦੇ 100 ਫੀਸਦੀ ਵਾਟਰ ਸਪਲਾਈ ਅਤੇ ਸੀਵਰੇਜ ਦੀ ਸਹੂਲਤ ਅਤੇ ਵਿਕਾਸ ਦੇ ਹੋਰ ਕੰਮਾਂ ਦਾ ਨੀਂਹ ਪੱਥਰ ਵੀ ਰੱਖਿਆ।
ਮੁੱਖ ਮੰਤਰੀ ਨੇ ਹਲਕੇ ਸਰਪੰਚਾਂ ਅਤੇ ਪੰਚਾਇਤ ਮੈਂਬਰਾਂ ਨੂੰ ਸੰਬੋਧਤ ਹੁੰਦਿਆਂ ਕਿਹਾ ਕਿ ਸਾਰੇ ਵਿਕਾਸ ਕਾਰਜ ਬਿਨਾਂ ਕਿਸੇ ਰਾਜਨੀਤਕ ਭੇਦਭਾਵ ਅਤੇ ਬਿਨਾਂ ਕਿਸੇ ਵਿਤਕਰੇ ਤੋਂ ਨੇਪਰੇ ਚਾੜੇ ਜਾਣ। ਉਨਾਂ ਨਾਲ ਹੀ ਅਧਿਕਾਰੀਆਂ ਨੂੰ ਸਖਤ ਚਿਤਾਵਨੀ ਦਿੰਦਿਆਂ ਕਿਹਾ ਕਿ ਸਾਰੇ ਵਿਕਾਸ ਕਾਰਜ ਪੂਰੀ ਪਾਰਦਰਸ਼ਤਾ, ਇਮਾਨਦਾਰੀ ਅਤੇ ਮਿਆਰੀ ਨਿਰਮਾਣ ਸਮੱਗਰੀ ਦੀ ਵਰਤੋਂ ਕਰਕੇ ਪੂਰੇ ਕੀਤੇ ਜਾਣ।

Tags: Assembly constituencyCM ChannIindustrial investmentSri Chamkaur Sahib
Share202Tweet127Share51

Related Posts

ਹਿਮਾਚਲ ਦੇ ਸਕੂਲਾਂ ‘ਚ ਅਧਿਆਪਕ ਅਤੇ ਵਿਦਿਆਰਥੀ ਨਹੀਂ ਕਰ ਸਕਣਗੇ ਹੁਣ ਮੋਬਾਈਲ ਫੋਨ ਦੀ ਵਰਤੋਂ

ਸਤੰਬਰ 20, 2025

ਪੰਜਾਬ ਵਿੱਚ ਅੱਜ ਮਾਨਸੂਨ ਦਾ ਆਖਰੀ ਦਿਨ, ਮੀਂਹ ਦੀ ਹੁਣ ਨਹੀਂ ਕੋਈ ਉਮੀਦ

ਸਤੰਬਰ 20, 2025

ਨਹੀਂ ਰਹੇ ਮਸ਼ਹੂਰ ਗਾਇਕ ਜ਼ੁਬੀਨ ਗਰਗ: ਭਾਰਤ ਲਿਆਂਦੀ ਜਾਵੇਗੀ ਗਾਇਕ ਦੀ ਮ੍ਰਿਤਕ ਦੇਹ

ਸਤੰਬਰ 20, 2025

ਪੰਜਾਬ ਆਏ ਹੜ੍ਹਾਂ ਵਿਚਾਲੇ ਕੁਤਾਹੀ ਵਰਤਣ ਵਾਲੇ ਅਫ਼ਸਰਾਂ ‘ਤੇ ACTION, 3 ਅਫ਼ਸਰ ਕੀਤੇ ਸਸਪੈਂਡ

ਸਤੰਬਰ 20, 2025

ਮਾਨ ਸਰਕਾਰ ਦੀ ‘ਜੀਵਨਜੋਤ’ ਨਾਲ ਰੌਸ਼ਨ ਹੋਇਆ ਬਚਪਨ! ਪੰਜਾਬ ਬਣ ਰਿਹਾ ਦੇਸ਼ ਲਈ ‘ਐਂਟੀ-ਬੈਗਿੰਗ’ ਮਾਡਲ

ਸਤੰਬਰ 20, 2025

ਵਪਾਰੀ ਦੇ ਘਰ ਵੜ ਗਏ ਅਣਪਛਾਤੇ ਲੋਕ,ਦਿੱਤਾ ਵੱਡੀ ਵਾਰਦਾਤ ਨੂੰ ਅੰਜਾਮ

ਸਤੰਬਰ 20, 2025
Load More

Recent News

50MP ਕੈਮਰਾ ਅਤੇ 6,000mAh ਬੈਟਰੀ ਨਾਲ ਲਾਂਚ ਹੋਇਆ Redmi 15C 5G ਸਮਾਰਟਫੋਨ

ਸਤੰਬਰ 20, 2025

ਹੁਣ ਘਰ ਬੈਠੇ ਹੀ ਆਰਡਰ ਕਰੋ ਸਿਮ ਕਾਰਡ, ਇਸ ਕੰਪਨੀ ਨੇ ਸ਼ੁਰੂ ਕੀਤੀ ਇੱਕ ਨਵੀਂ ਸੇਵਾ

ਸਤੰਬਰ 20, 2025

ਹਿਮਾਚਲ ਦੇ ਸਕੂਲਾਂ ‘ਚ ਅਧਿਆਪਕ ਅਤੇ ਵਿਦਿਆਰਥੀ ਨਹੀਂ ਕਰ ਸਕਣਗੇ ਹੁਣ ਮੋਬਾਈਲ ਫੋਨ ਦੀ ਵਰਤੋਂ

ਸਤੰਬਰ 20, 2025

ਪੰਜਾਬ ਵਿੱਚ ਅੱਜ ਮਾਨਸੂਨ ਦਾ ਆਖਰੀ ਦਿਨ, ਮੀਂਹ ਦੀ ਹੁਣ ਨਹੀਂ ਕੋਈ ਉਮੀਦ

ਸਤੰਬਰ 20, 2025

ਨਹੀਂ ਰਹੇ ਮਸ਼ਹੂਰ ਗਾਇਕ ਜ਼ੁਬੀਨ ਗਰਗ: ਭਾਰਤ ਲਿਆਂਦੀ ਜਾਵੇਗੀ ਗਾਇਕ ਦੀ ਮ੍ਰਿਤਕ ਦੇਹ

ਸਤੰਬਰ 20, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.