ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਰਿਸ਼ਤੇਦਾਰ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਸੀਐਮ ਚੰਨੀ ਦੇ ਰਿਸ਼ਤੇਦਾਰ ਦੇ ਠਿਕਾਣਿਆਂ ਤੋਂ ਇਲਾਵਾ ਈਡੀ ਨੇ 9 ਹੋਰ ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ।
ਈਡੀ ਦੀ ਇਹ ਛਾਪੇਮਾਰੀ ਮੰਗਲਵਾਰ ਸਵੇਰ ਤੋਂ ਜਾਰੀ ਹੈ। ਮੋਹਾਲੀ ਸਮੇਤ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਈਡੀ ਦੇ ਸੂਤਰਾਂ ਮੁਤਾਬਕ ਮੋਹਾਲੀ ਸਥਿਤ ਹੋਮਲੈਂਡ ਸੁਸਾਇਟੀ ਦੇ ਜਿਸ ਘਰ ‘ਤੇ ਛਾਪਾ ਮਾਰਿਆ ਜਾ ਰਿਹਾ ਹੈ, ਉਹ ਸੀਐਮ ਚੰਨੀ ਦਾ ਕਰੀਬੀ ਦੱਸਿਆ ਜਾਂਦਾ ਹੈ।