ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਰਹਿਰਾਸ ਦੇ ਪਾਠ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਇਸ ਦੌਰਾਨ ਉਨ੍ਹਾਂ ਅੰਮ੍ਰਿਤਸਰ ਵਿਖੇ ਪੁਲਿਸ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ, ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਇਹ ਘਟਨਾ ਕਿਸੇ ਵੱਡੀ ਸਾਜ਼ਿਸ਼ ਹੈ। ਮੁਲਜ਼ਮ ਕੋਲੋਂ ਕੋਈ ਫੋਨ ਜਾਂ ਪਛਾਣ ਪੱਤਰ ਨਹੀਂ ਮਿਲਿਆ। ਉਹ ਸਵੇਰੇ 11 ਵਜੇ ਹੀ ਦਰਬਾਰ ਸਾਹਿਬ ਆਏ ਸਨ ਅਤੇ ਕਾਫੀ ਦੇਰ ਅੰਦਰ ਰਹੇ। ਇਸ ਦੇ ਨਾਲ ਹੀ ਹੁਣ ਪੋਸਟਮਾਰਟਮ ਤੋਂ ਬਾਅਦ ਪੂਰੀ ਜਾਂਚ ਕੀਤੀ ਜਾਵੇਗੀ।
ਸਾਰੀਆਂ ਥਾਵਾਂ ‘ਤੇ ਸੀਸੀਟੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਡਿਪਟੀ ਸੀਐਮ ਨੇ ਕਿਹਾ ਕਿ ਮੈਂ ਇਸ ਮਾਮਲੇ ਸਬੰਧੀ 295ਏ ਵਿੱਚ ਸਜ਼ਾ ਵਧਾਉਣ ਲਈ ਪੱਤਰ ਲਿਖਾਂਗਾ। ਇਸ ਅਪਰਾਧ ਲਈ ਦੋਸ਼ੀ ਨੂੰ ਘੱਟੋ-ਘੱਟ 10 ਸਾਲ ਦੀ ਸਜ਼ਾ ਹੋਣੀ ਚਾਹੀਦੀ ਹੈ।