ਪੰਜਾਬ ਸਰਕਾਰ ਵਲੋਂ ਝੋਨੇ ਦੀ ਸਰਕਾਰੀ ਖ੍ਰੀਦ ਤਿੰਨ ਅਕਤੂਬਰ ਭਾਵ ਅੱਜ ਤੋਂ ਸ਼ੁਰੂ ਕਰ ਦਿੱਤੀ ਗਈ ਹੈ।ਇਸਦੇ ਚਲਦਿਆਂ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਰਕਾਰ ਵਲੋਂ ਫਸਲਾਂ ਦੀ ਪੇਮੈਂਟ ਨਾਲ-ਨਾਲ ਕਰ ਦਿੱਤੀ ਜਾਵੇਗੀ।ਉਨਾਂ੍ਹ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ‘ਚ ਪ੍ਰੇਸ਼ਾਨ ਨਹੀਂ ਹੋਵੇਗਾ ਪਵੇਗਾ।
ਉਨਾਂ੍ਹ ਨੇ ਕਿਹਾ ਕਿ ਉਨ੍ਹਾਂ ਨੇ ਝੋਨੇ ਦੀ ਖ੍ਰੀਦ ‘ਚ ਦੇਰੀ ਦਾ ਮੁੱਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਾਹਮਣੇ ਉਠਾਇਆ ਸੀ ਜਿਸ ਤੋਂ ਬਾਅਦ ਕੇਂਦਰ ਨੇ ਆਪਣਾ ਫੈਸਲਾ ਬਦਲਿਆ ਅਤੇ ਝੋਨੇ ਦੀ ਖਰੀਦ ਸ਼ੁਰੂ ਕਰ ਦਿੱਤੀ।ਉਨਾਂ੍ਹ ਨੇ ਇਸ ਲਈ ਪੀਐਮ ਦਾ ਧੰਨਵਾਦ ਕੀਤਾ।
ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਦੇ ਕਰਜ਼ਾ ਰਾਹਤ ਸਰਟੀਫਿਕੇਟ ਸੌਂਪੇ ਹਨ।ਜ਼ਿਕਰਯੋਗ ਹੈ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ‘ਚ ਪੈਂਦੇ ਪਿੰਡਾਂ ਲਈ ਮਿਸ਼ਨ ਲਾਲ ਲਕੀਰ ਤਹਿਤ ਡਿਜ਼ੀਟਲ ਮੈਪਿੰਗ ਦੀ ਸ਼ੁਰੂਆਤ ਕੀਤੀ ਗਈ ਹੈ।