ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਕੱਲ੍ਹ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਦਾ ਦੌਰਾ ਕਰਨਗੇ ਅਤੇ ਉੱਥੋਂ ਦੀ ਸਥਿਤੀ ਦਾ ਜਾਇਜ਼ਾ ਲੈਣਗੇ। ਰੰਧਾਵਾ ਨੇ ਕਿਹਾ, ਉਹ ਨਿੱਜੀ ਤੌਰ ‘ਤੇ ਪੀੜਤਾਂ ਦੇ ਪਰਿਵਾਰਾਂ ਨੂੰ ਮਿਲਣਾ ਚਾਹੁੰਦੇ ਹਨ ਅਤੇ ਉੱਥੋਂ ਦੇ ਹਾਲਾਤ ਬਾਰੇ ਪਹਿਲਾਂ ਤੋਂ ਜਾਣਕਾਰੀ ਪ੍ਰਾਪਤ ਕਰਨਾ ਚਾਹੁੰਦੇ ਹਨ। ਉਪ ਮੁੱਖ ਮੰਤਰੀ ਦੇ ਨਾਲ ਅਧਿਕਾਰੀਆਂ ਦੀ ਟੀਮ ਵੀ ਹੋਵੇਗੀ। ਪੀੜਤਾਂ ਨੂੰ ਨਿਆਂ ਦਾ ਵਾਅਦਾ ਕਰਦਿਆਂ ਰੰਧਾਵਾ ਨੇ ਕਿਸਾਨਾਂ ਨੂੰ ਹਰ ਕੀਮਤ ‘ਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ।