ਵੀਰਵਾਰ, ਜਨਵਰੀ 22, 2026 10:57 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

CM ਚੰਨੀ ਨੇ ਕਿਸਾਨੀ ਨਾਲ ਜੁੜੇ ਅਹਿਮ ਮਸਲਿਆਂ ’ਤੇ ਰਾਜਪਾਲ ਨੂੰ ਪ੍ਰਧਾਨ ਮੰਤਰੀ ਦੇ ਨਾਂ ਯਾਦ ਪੱਤਰ ਸੌਂਪਿਆ

by propunjabtv
ਅਕਤੂਬਰ 4, 2021
in ਦੇਸ਼, ਪੰਜਾਬ, ਰਾਜਨੀਤੀ
0

ਚੰਡੀਗੜ੍ਹ, 04 ਅਕਤੂਬਰ 2021:          ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਆਪਣੇ ਕੈਬਨਿਟ ਸਾਥੀਆਂ ਨਾਲ ਇੱਥੇ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਕਿਸਾਨੀ ਨਾਲ ਜੁੜੇ ਅਹਿਮ ਮਸਲਿਆਂ ਉਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ਯਾਦ ਪੱਤਰ ਸੌਂਪਿਆ। ਇਸ ਯਾਦ ਪੱਤਰ ਰਾਹੀਂ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਲਖੀਮਪੁਰ ਖੀਰੀ ਵਿਚ ਹਾਲ ਹੀ ‘ਚ ਵਾਪਰੀ ਹਿੰਸਾ ਦੇ ਪੀੜਤ ਪਰਿਵਾਰਾਂ ਲਈ ਇਨਸਾਫ ਨੂੰ ਯਕੀਨੀ ਬਣਾਉਣ ਵਾਸਤੇ ਠੋਸ ਕਦਮ ਚੁੱਕਣ ਲਈ ਉੱਤਰ ਪ੍ਰਦੇਸ਼ ਸਰਕਾਰ ਉਤੇ ਜ਼ੋਰ ਪਾਉਣ ਦੀ ਅਪੀਲ ਕੀਤੀ ਹੈ।

ਮੁੱਖ ਮੰਤਰੀ ਨੇ ਇਸ ਯਾਦ ਪੱਤਰ ਵਿਚ ਤਿੰਨ ਖੇਤੀ ਕਾਨੂੰਨਾਂ ਦੀ ਤੁਰੰਤ ਘੋਖ ਕਰਕੇ ਰੱਦ ਕਰਨ ਦੀ ਲੋੜ ਨੂੰ ਵੀ ਦੁਹਰਾਇਆ ਕਿਉਂ ਜੋ ਇਹ ਕਾਨੂੰਨ ਹੀ ਕਿਸਾਨਾਂ ਦਰਮਿਆਨ ਰੋਸ ਦੀ ਵਜ੍ਹਾ ਬਣੇ ਹੋਏ ਹਨ।

ਸ. ਚੰਨੀ ਨੇ ਦੱਸਿਆ ਕਿ ਉਹ ਉੱਤਰ ਪ੍ਰਦੇਸ਼ ਵਿਚ ਲਖੀਮਪੁਰ ਖੀਰੀ ਵਿਖੇ ਹਾਲ ਵਿਚ ਵਾਪਰੀ ਹਿੰਸਕ ਘਟਨਾ ਬਾਰੇ ਪ੍ਰਧਾਨ ਮੰਤਰੀ ਦਾ ਧਿਆਨ ਦਿਵਾਉਣਾ ਚਾਹੁੰਦੇ ਹਨ ਜਿਸ ਨੇ ਹਰੇਕ ਮਨੁੱਖ ਦੀ ਰੂਹ ਨੂੰ ਝੰਜੋੜ ਕੇ ਰੱਖ ਦਿੱਤਾ। ਇਸ ਤੋਂ ਵੀ ਪੀੜਾਦਾਇਕ ਗੱਲ ਇਹ ਹੈ ਕਿ ਇਸ ਮੰਦਭਾਗੀ ਘਟਨਾ ਵਿਚ ਸਾਡੇ ਅੰਨਦਾਤਿਆਂ ਦੀ ਜਾਨ ਚਲੀ ਗਈ ਜੋ ਖੇਤੀ ਕਾਨੂੰਨਾਂ ਵਿਰੁੱਧ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਨ।

ਪ੍ਰਧਾਨ ਮੰਤਰੀ ਦੇ ਨਿੱਜੀ ਦਖ਼ਲ ਦੀ ਮੰਗ ਕਰਦਿਆਂ ਸ. ਚੰਨੀ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਇਸ ਘਿਨਾਉਣੇ ਕਾਰੇ ਦੇ ਪਰਦੇ ਪਿਛਲੇ ਚਿਹਰੇ ਬੇਨਕਾਬ ਹੋਣੇ ਚਾਹੀਦੇ ਹਨ, ਭਾਵੇਂ ਉਹ ਕਿੰਨਾ ਵੀ ਅਰਸ-ਰਸੂਖ ਜਾਂ ਪਹੁੰਚ ਰੱਖਂਣ ਵਾਲਾ ਕਿਉਂ ਨਾ ਹੋਵੇ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਇਸ ਦੁਖਦਾਇਕ ਘਟਨਾ ਵਿਚ ਜਾਨਾਂ ਗੁਆ ਚੁੱਕੇ ਭੋਲੇ-ਭਾਲੇ ਕਿਸਾਨਾਂ ਲਈ ਇਨਸਾਫ ਛੇਤੀ ਦਿਵਾਉਣਾ ਯਕੀਨੀ ਬਣਾਇਆ ਜਾਵੇ।

ਯਾਦ ਪੱਤਰ ਵਿਚ ਕਿਹਾ, “ਇਸ ਤੋਂ ਇਲਾਵਾ ਆਮ ਲੋਕ ਅਤੇ ਕਿਸਾਨ ਮੌਜੂਦਾ ਵਿਵਸਥਾ ਤੋਂ ਬੇਗਾਨਗੀ ਮਹਿਸੂਸ ਕਰ ਰਹੇ ਹਨ ਜਿਸ ਨਾਲ ਜਮਹੂਰੀ ਕਦਰਾਂ-ਕੀਮਤਾਂ ਹੌਲੀ-ਹੌਲੀ ਖੇਰੂੰ-ਖੇਰੂੰ ਹੋਈਆਂ ਹਨ। ਇਹ ਸਹੀ ਮੌਕਾ ਹੈ ਕਿ ਲੋਕਤੰਤਰਿਕ ਵਿਵਸਥਾ ਵਿਚ ਲੋਕਾਂ ਦਾ ਭਰੋਸਾ ਤੇ ਵਿਸ਼ਵਾਸ ਬਹਾਲ ਕੀਤਾ ਜਾਵੇ ਜਿਸ ਲਈ ਲੋਕਾਂ ਨੂੰ ਵਿਚਾਰ ਪ੍ਰਗਟਾਉਣ ਦੇ ਮੌਲਿਕ ਹੱਕ ਦੀ ਵਰਤੋਂ ਕਰਨ ਦੀ ਇਜਾਜ਼ਤ ਦਿੱਤੀ ਜਾਵੇ ਤਾਂ ਕਿ ਲੋਕ ਆਜ਼ਾਦਾਨਾ ਢੰਗ ਨਾਲ ਆਪਣੀਆਂ ਭਾਵਨਾਵਾਂ ਜ਼ਾਹਰ ਕਰ ਸਕਣ। ਇਸ ਵੇਲੇ ਲੋਕ ਨਿਰਭੈ ਹੋ ਕੇ ਆਪਣੀਆਂ ਦੁੱਖ-ਮੁਸੀਬਤਾਂ ਜ਼ਾਹਰ ਕਰਨ ਲਈ ਘੁਟਨ ਮਹਿਸੂਸ ਕਰ ਰਹੇ ਹਨ।”

ਮੁੱਖ ਮੰਤਰੀ ਨੇ ਸ੍ਰੀ ਮੋਦੀ ਨੂੰ ਇਹ ਵੀ ਜਾਣਕਾਰੀ ਦਿੱਤੀ ਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਕਾਰਨ ਕਿਸਾਨਾਂ ਵਿੱਚ ਭਾਰੀ ਰੋਹ ਪਾਇਆ ਜਾ ਰਿਹਾ ਹੈ। ਇਸ ਦੇ ਨਤੀਜੇ ਵਜੋਂ ਦੇਸ਼ ਭਰ ਤੋਂ ਕਿਸਾਨ ਸੰਗਠਨ ਬੜੇ ਔਖੇ ਹਾਲਾਤਾਂ ਜਿਵੇਂ ਕਿ ਕੋਵਿਡ-19 ਮਹਾਂਮਾਰੀ ਅਤੇ ਮੌਸਮ ਦੀ ਮਾਰ ਝੱਲਦੇ ਹੋਏ ਬੀਤੇ ਇੱਕ ਸਾਲ ਤੋਂ ਦਿੱਲੀ ਦੀ ਸਰਹੱਦਾਂ ‘ਤੇ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤੀ ਕਾਨੂੰਨਾਂ ਖਿਲਾਫ ਜੰਗ ਵਿੱਚ ਹਿੱਸਾ ਲੈਂਦੇ ਹੋਏ ਕਈ ਕਿਸਾਨ ਆਪਣੀ ਜਾਨ ਤੋਂ ਹੱਥ ਧੋ ਬੈਠੇ ਹਨ, ਜਿਨ੍ਹਾਂ ਕਾਨੂੰਨਾਂ ਕਰਕੇ ਉਨ੍ਹਾਂ ਦੀ ਰੋਜ਼ੀ-ਰੋਟੀ ਖਤਰੇ ਵਿੱਚ ਪੈ ਗਈ ਹੈ ਅਤੇ ਉਨ੍ਹਾਂ ਦੀਆਂ ਆਉਣ ਵਾਲੀਆਂ ਨਸਲਾਂ ਦੇ ਭਵਿੱਖ ‘ਤੇ ਪ੍ਰਸ਼ਨ ਚਿੰਨ੍ਹ ਲੱਗ ਗਿਆ ਹੈ।

ਹੋਰ ਦੱਸਦੇ ਹੋਏ ਸ੍ਰੀ ਚੰਨੀ ਨੇ ਕਿਹਾ ਕਿ ਇਹ ਬੜੀ ਹੈਰਾਨੀ ਦੀ ਗੱਲ ਹੇ ਕਿ ਜਿਨ੍ਹਾਂ ਕਿਸਾਨਾਂ ਨੇ ਸਾਡੇ ਦੇਸ਼ ਨੂੰ ਅੰਨ ਉਤਪਾਦਨ ਵਿੱਚ ਆਤਮ-ਨਿਰਭਰ ਬਣਾਇਆ, ਉਹੀ ਕਿਸਾਨ ਹੁਣ ਆਪਣੇ ਹੱਕਾਂ ਦੀ ਰਾਖੀ ਲਈ ਲੜਨ ਨੂੰ ਮਜਬੂਰ ਹਨ। ਜ਼ਿਕਰਯੋਗ ਹੈ ਕਿ ਇਸ ਅੰਦੋਲਨ ਕਰਕੇ ਸਾਡੇ ਅਰਥਚਾਰੇ ‘ਤੇ ਕਾਫੀ ਬੁਰਾ ਪ੍ਰਭਾਵ ਪਿਆ ਹੈ ਇਸ ਲਈ ਸਮੂਹ ਸਬੰਧਤ ਧਿਰਾਂ ਨੂੰ ਭਰੋਸੇ ਵਿੱਚ ਲੈਂਦੇ ਹੋਏ ਇਸ ਮਸਲੇ ਦਾ ਢੁਕਵਾਂ ਹੱਲ ਲਭਿਆ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮੌਜੂਦਾ ਸਮੇਂ ਚੱਲ ਰਹੇ ਇਸ ਅੰਦੋਲਨ ਕਾਰਨ ਆਮ ਲੋਕਾਂ ਨੂੰ ਵੀ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਸ ਮੌਕੇ ਮੁੱਖ ਮੰਤਰੀ ਦੇ ਨਾਲ ਉਪ ਮੁੱਖ ਮੰਤਰੀ ਓ.ਪੀ.ਸੋਨੀ., ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਮਨਪ੍ਰੀਤ ਸਿੰਘ ਬਾਦਲ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਬਿੰਦਰ ਸਿੰਘ ਸਰਕਾਰੀਆ, ਵਿਜੈ ਇੰਦਰ ਸਿੰਗਲਾ, ਰਣਦੀਪ ਸਿੰਘ ਨਾਭਾ, ਡਾ. ਰਾਜਕੁਮਾਰ ਵੇਰਕਾ, ਸੰਗਤ ਸਿੰਘ ਗਿਲਜੀਆਂ, ਪਰਗਟ ਸਿੰਘ, ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਗੁਰਕੀਰਤ ਸਿੰਘ ਕੋਟਲੀ ਵੀ ਸ਼ਾਮਿਲ ਸਨ।

Tags: CM ChannIfarmingmemorandumpm
Share200Tweet125Share50

Related Posts

ਸੱਭਿਆਚਾਰ ਮੰਤਰਾਲਾ 2026 ਦੇ ਗਣਤੰਤਰ ਦਿਵਸ ‘ਤੇ ‘ਵੰਦੇ ਮਾਤਰਮ ਦੇ 150 ਸਾਲ’ ਦੇ ਥੀਮ ‘ਤੇ ਇੱਕ ਝਾਕੀ ਕਰੇਗਾ ਪੇਸ਼

ਜਨਵਰੀ 22, 2026

ਵੰਦੇ ਮਾਤਰਮ ਦੇ 150 ਸਾਲ ਪੂਰੇ ਹੋਣ ਦਾ ਮਨਾਇਆ ਜਾ ਰਿਹਾ ਜਸ਼ਨ

ਜਨਵਰੀ 22, 2026

ਡੀਜੀਸੀਏ ਨੇ ਏਅਰਲਾਈਨ ਟ੍ਰਾਂਸਪੋਰਟ ਪਾਇਲਟ ਲਾਇਸੈਂਸ ਲਈ ਇਲੈਕਟ੍ਰਾਨਿਕ ਪਰਸੋਨਲ ਲਾਇਸੈਂਸ ਸੇਵਾ ਕੀਤੀ ਸ਼ੁਰੂ

ਜਨਵਰੀ 22, 2026

ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ : ਕੇਜਰੀਵਾਲ ਨੇ ਕਿਹਾ, “ਹੁਣ ਕੋਈ ਵੀ ਬਿਮਾਰੀ ਨਾਲ ਨਹੀਂ ਮਰੇਗਾ, 10 ਲੱਖ ਰੁਪਏ ਦਾ ਮੁਫ਼ਤ ਇਲਾਜ ਹੋਵੇਗਾ ਉਪਲਬਧ

ਜਨਵਰੀ 22, 2026

ਪੰਜਾਬ ਸਰਕਾਰ ਨੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸਮੇਤ 10 ਚੇਅਰਮੈਨ ਅਤੇ ਉਪ-ਚੇਅਰਮੈਨ ਕੀਤੇ ਨਿਯੁਕਤ

ਜਨਵਰੀ 22, 2026

ਪੰਜਾਬ ਸਰਕਾਰ ਵੱਲੋਂ ਪਲੇਵੇਅ ਸਕੂਲਾਂ ਲਈ ਔਨਲਾਈਨ ਰਜਿਸਟ੍ਰੇਸ਼ਨ ਪੋਰਟਲ ਕੀਤਾ ਲਾਂਚ

ਜਨਵਰੀ 22, 2026
Load More

Recent News

ਸੱਭਿਆਚਾਰ ਮੰਤਰਾਲਾ 2026 ਦੇ ਗਣਤੰਤਰ ਦਿਵਸ ‘ਤੇ ‘ਵੰਦੇ ਮਾਤਰਮ ਦੇ 150 ਸਾਲ’ ਦੇ ਥੀਮ ‘ਤੇ ਇੱਕ ਝਾਕੀ ਕਰੇਗਾ ਪੇਸ਼

ਜਨਵਰੀ 22, 2026

ਵੰਦੇ ਮਾਤਰਮ ਦੇ 150 ਸਾਲ ਪੂਰੇ ਹੋਣ ਦਾ ਮਨਾਇਆ ਜਾ ਰਿਹਾ ਜਸ਼ਨ

ਜਨਵਰੀ 22, 2026

ਡੀਜੀਸੀਏ ਨੇ ਏਅਰਲਾਈਨ ਟ੍ਰਾਂਸਪੋਰਟ ਪਾਇਲਟ ਲਾਇਸੈਂਸ ਲਈ ਇਲੈਕਟ੍ਰਾਨਿਕ ਪਰਸੋਨਲ ਲਾਇਸੈਂਸ ਸੇਵਾ ਕੀਤੀ ਸ਼ੁਰੂ

ਜਨਵਰੀ 22, 2026

ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ : ਕੇਜਰੀਵਾਲ ਨੇ ਕਿਹਾ, “ਹੁਣ ਕੋਈ ਵੀ ਬਿਮਾਰੀ ਨਾਲ ਨਹੀਂ ਮਰੇਗਾ, 10 ਲੱਖ ਰੁਪਏ ਦਾ ਮੁਫ਼ਤ ਇਲਾਜ ਹੋਵੇਗਾ ਉਪਲਬਧ

ਜਨਵਰੀ 22, 2026

ਯੂਕੇ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ’ਸਰਕਾਰ-ਏ-ਖਾਲਸਾ ਪੁਰਸਕਾਰ’ ਨਾਲ ਕੀਤਾ ਗਿਆ ਸਨਮਾਨਿਤ

ਜਨਵਰੀ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.