ਪੰਜਾਬ ਦੇ ਉਪ-ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅੱਜ ਕੈਬਿਨੇਟ ਮੰਤਰੀ ਸੰਗਤ ਸਿੰਘ ਗਿਲਜ਼ੀਆਂ ਅਤੇ ਹੋਰ ਲੋਕਾਂ ਦੇ ਨਾਲ ਗੁਰਦੁਆਰਾ ਰਾਮਪੁਰ ਖੇਵਾ ਸਾਹਿਬ ‘ਚ ਨਤਮਸਤਕ ਹੋਏ।ਗੁਰਦੁਆਰਾ ਸਾਹਿਬ ‘ਚ ਸੰਤ ਬਾਬਾ ਸੇਵਾ ਸਿੰਘ ਨੇ ਰੰਧਾਵਾ ਅਤੇ ਗਿਲਜ਼ੀਆਂ ਨੂੰ ਸਿਰੋਪਾਓ ਭੇਂਟ ਕੀਤਾ।
ਇਸ ਦੌਰਾਨ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਕੋਲੇ ਦੀ ਅਣਉਪਲੱਬਧਤਾ ਕਾਰਨ ਪੈਦਾ ਹੋਏ ਬਿਜਲੀ ਸੰਕਟ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਨਾਲ ਪ੍ਰਤੀਬੱਧ ਹੈ ਅਤੇ ਅਗਲੇ ਦੋ ਤੋਂ ਤਿੰਨ ਦਿਨਾਂ ਦੇ ਅੰਦਰ ਵਿਵਸਥਾ ਕੀਤੀ ਜਾਵੇਗੀ।ਉਪ ਮੁੱਖ ਮੰਤਰੀ ਨੇ ਲਖੀਮਪੁਰ ਘਟਨਾ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਇੱਕ ਦੁਖਦ ਘਟਨਾ ਹੈ, ਜਿਸ ‘ਚ ਕੇਂਦਰੀ ਗ੍ਰਹਿ ਰਾਜ ਮੰਤਰੀ ਦਾ ਬੇਟਾ ਸ਼ਾਮਿਲ ਹੈ।ਉਨਾਂ੍ਹ ਨੇ ਕਿਹਾ ਕਿ ਇਸ ਘਟਨਾ ਦੀ ਨਿਰਪੱਖ ਜਾਂਚ ਲਈ ਮੋਦੀ ਸਰਕਾਰ ਰਾਜ ਮੰਤਰੀ ਨੂੰ ਤੁਰੰਤ ਬਰਖਾਸਤ ਕਰੇ।