ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਮ ਆਦਮੀ ਪਾਰਟੀ ਵੱਲੋਂ ਚੋਣਾਂ ‘ਚ ਕੀਤੇ ਵਾਅਦਿਆਂ ‘ਚੋਂ ਇਕ ਹੋਰ ਵਾਅਦਾ ਪੂਰਾ ਕਰਨ ਜਾ ਰਹੇ ਹਨ। ਪੰਜਾਬ ਦੇ ਲੋਕਾਂ ਨੂੰ ਚੰਗੀ ਸਿਹਤ ਦੇਣ ਦੇ ਲਈ ਜੋ ਵਾਅਦਾ ਕੀਤਾ ਗਿਆ ਸੀ ਉਸ ਲਈ ਉਹ 15 ਅਗਸਤ ਤੋਂ ਦਿੱਲੀ ਦੇ ਮੁਹੱਲਾ ਕਲੀਨਿਕ ਦੀ ਤਰਜ਼ ‘ਤੇ ਮੁਹੱਲਾ ਕਲੀਨਿਕ ਖੋਲ੍ਹਣ ਜਾ ਰਹੇ ਹਨ। ਉਨ੍ਹਾਂ ਵੱਲੋਂ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਹੈਂਡਲ ਟਵੀਟਰ ‘ਤੇ ਵੀ ਸ਼ੇਅਰ ਕੀਤੀ ਗਈ ਹੈ।
ਪੰਜਾਬੀਆਂ ਲਈ ਇੱਕ ਹੋਰ ਚੰਗੀ ਖ਼ਬਰ..
ਚੰਗੀ ਸਿਹਤ ਲਈ ਜੋ ਵਾਅਦਾ ਕੀਤਾ ਸੀ ਉਸ ਵੱਲ ਅਸੀਂ ਅੱਗੇ ਵਧ ਰਹੇ ਹਾਂ..ਜਿਸਦੀ ਤਸਵੀਰ ਤੁਹਾਡੇ ਨਾਲ ਸਾਂਝੀ ਕਰ ਰਿਹਾ..
ਦਿੱਲੀ ਦੇ ਮੁਹੱਲਾ ਕਲੀਨਿਕ ਦੀ ਤਰਜ਼ ‘ਤੇ ਪੰਜਾਬ ‘ਚ 15 ਅਗਸਤ ਤੋਂ ਸ਼ੁਰੂ ਹੋਣ ਜਾ ਰਹੇ ਕਲੀਨਿਕਾਂ ‘ਤੇ ਚਰਚਾ ਕੀਤੀ..ਇਹ ਸਿਹਤਮੰਦ ਪੰਜਾਬ ਬਨਾਉਣ ‘ਚ ਕ੍ਰਾਂਤੀਕਾਰੀ ਕਦਮ ਸਾਬਿਤ ਹੋਣਗੇ pic.twitter.com/z1z1oZNneO— Bhagwant Mann (@BhagwantMann) June 24, 2022
ਜਾਣਕਾਰੀ ਟਵੀਟਰ ‘ਤੇ ਸ਼ੇਅਰ ਕਰਦਿਆਂ ਉਨ੍ਹਾਂ ਲਿਖਿਆ ਕਿ ਪੰਜਾਬੀਆਂ ਲਈ ਇੱਕ ਹੋਰ ਚੰਗੀ ਖ਼ਬਰ ਹੈ। ਚੰਗੀ ਸਿਹਤ ਲਈ ਜੋ ਵਾਅਦਾ ਕੀਤਾ ਸੀ ਉਸ ਵੱਲ ਅਸੀਂ ਅੱਗੇ ਵਧ ਰਹੇ ਹਾਂ। ਜਿਸਦੀ ਤਸਵੀਰ ਤੁਹਾਡੇ ਨਾਲ ਸਾਂਝੀ ਕਰ ਰਿਹਾ ਹਾਂ। ਦਿੱਲੀ ਦੇ ਮੁਹੱਲਾ ਕਲੀਨਿਕ ਦੀ ਤਰਜ਼ ‘ਤੇ ਪੰਜਾਬ ‘ਚ 15 ਅਗਸਤ ਤੋਂ ਸ਼ੁਰੂ ਹੋਣ ਜਾ ਰਹੇ ਕਲੀਨਿਕਾਂ ‘ਤੇ ਚਰਚਾ ਕੀਤੀ ਹੈ। ਇਹ ਸਿਹਤਮੰਦ ਪੰਜਾਬ ਬਨਾਉਣ ‘ਚ ਕ੍ਰਾਂਤੀਕਾਰੀ ਕਦਮ ਸਾਬਿਤ ਹੋਣਗੇ।