ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੂਬੇ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਅੱਜ ਮੀਟਿੰਗ ਕਰਨ ਸਿਸਵਾਂ ਫਾਰਮ ਹਾਊਸ ਪਹੁੰਚੇ।ਦੱਸਣਯੋਗ ਹੈ ਕਿ ਸੀਐਮ ਬਣਨ ਤੋਂ ਬਾਅਦ ਚੰਨੀ ਪਹਿਲੀ ਵਾਰ ਕੈਪਟਨ ਨਾਲ ਮੁਲਾਕਾਤ ਕਰਨ ਗਏ।ਇਸ ਦੌਰਾਨ ਸੀਐਮ ਚੰਨੀ ਨੇ ਕੈਪਟਨ ਨਾਲ ਮਿਲਣ ਦੌਰਾਨ ਸਿਸਵਾਂ ਟੀ-ਪੁਆਇੰਟ ‘ਤੇ ਲੱਗੇ ਲੰਗਰ ‘ਚ ਰੁਕੇ ਅਤੇ ਕਈ ਪ੍ਰਕਾਰ ਦੇ ਪਕਵਾਨਾਂ ਦਾ ਸਵਾਦ ਲਿਆ।