ਗੁਰੂਆਂ-ਪੀਰਾਂ ਦੀ ਧਰਤੀ ਕਹਾਉਣ ਵਾਲਾ ਪੰਜਾਬ ਹੁਣ ਧਰਨਿਆਂ ਪ੍ਰਦਰਸ਼ਨਾਂ ਦੀ ਧਰਤੀ ਬਣਦਾ ਜਾ ਰਿਹਾ ਹੈ।ਅਸੀਂ ਰੋਜ਼ ਖਬਰਾਂ ਪੜ੍ਹਦੇ ਸੁਣਦੇ ਹਾਂ ਪੰਜਾਬ ਦੇ ਕੋਨੇ-ਕੋਨੇ ‘ਚ ਧਰਨੇ-ਪ੍ਰਦਰਸ਼ਨ ਹੋ ਰਹੇ ਹਨ।ਕਿਤੇ ਅਧਿਆਪਕਾਂ ਵਲੋਂ, ਡਾਕਟਰ, ਹਰ ਮਹਿਕਮੇ ਦੀ ਮੁਲਾਜ਼ਮ ਧਰਨਿਆਂ ‘ਤੇ ਬੈਠੇ ਹੋਏ ਹਨ।ਇਹ ਧਰਨੇ ਸਾਡੀਆਂ ਸਰਕਾਰਾਂ ਦੀਆਂ ਨਾਕਾਮੀਆਂ ਦਿਖਾ ਰਹੇ ਹਨ।
ਦੱਸਣਯੋਗ ਹੈ ਕਿ ਪੰਜਾਬ ਯੂ.ਟੀ. ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ ਅੱਜ ਭਾਵ 16 ਅਕਤੂਬਰ ਤੋਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਮੋਰਿੰਡਾ ਵਿਖੇ ਰਿਹਾਇਸ਼ ‘ਤੇ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਹੈ।ਦੱਸ ਦੇਈਏ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਕਹਿਣਾ ਹੈ ਕਿ ਪਹਿਲਾਂ ਵੀ ਸਰਕਾਰ ਨੇ ਸਾਡੇ ਨਾਲ ਝੂਠੇ ਵਾਅਦੇ ਕਰਕੇ ਬਹੁਤ ਸਮਾਂ ਲੰਘਾ ਦਿੱਤਾ ਹੈ
ਇਸੇ ਕਰਕੇ ਸਾਨੂੰ ਹੁਣ ਇੱਥੇ ਪੱਕਾ ਮੋਰਚਾ ਲਾਉਣਾ ਪਿਆ।ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇੱਕ ਵੱਡਾ ਇਕੱਠ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ‘ਚ ਕੀਤਾ ਗਿਆ ਸੀ।ਮੁਲਾਜ਼ਮਾਂ ਦੀ ਮੁੱਖ ਮੰਗ ਹੈ ਕਿ ਉਨ੍ਹਾਂ ਨੂੰ 6ਵਾਂ ਪੇ-ਕਮਿਸ਼ਨ ਦਿੱਤਾ ਜਾਵੇ ਜੋ ਕਿ ਸਰਕਾਰ ਲੰਬੇ ਸਮੇਂ ਤੋਂ ਟਾਲ ਰਹੀ ਹੈ।