ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੀ ਜਨਤਾ ਨਾਲ ਕੀਤੇ ਵਾਅਦਿਆਂ ਮੁਤਾਬਕ ਬਕਾਇਆ ਬਿਲ ਮਾਫ ਕਰਨਾ ਸ਼ੁਰੂ ਕਰ ਦਿੱਤਾ।ਮੁੱਖ ਮੰਤਰੀ ਨੇ ਸੰਕੇਤਕ ਰੂਪ ਨਾਲ ਬਕਾਇਆ ਬਿੱਲਾਂ ਦੀਆਂ ਕਾਪੀਆਂ ਸਾੜੀਆਂ ਅਤੇ ਲੋਕਾਂ ਤੋਂ ਪੁਰਾਣੇ ਬਿੱਲਾਂ ਦੀਆਂ ਦੇਣਦਾਰੀਆਂ ਨੂੰ ਭੁੱਲਣ ਨੂੰ ਕਿਹਾ।ਪੰਜਾਬ ਸਰਕਾਰ ਨੇ 2 ਕਿਲੋਵਾਟ ਤੱਕ ਬਿਜਲੀ ਲੋਡ ਵਾਲੇ ਸਾਰੇ ਉਪਭੋਗਤਾਵਾਂ ਦਾ ਬਕਾਇਆ ਮਾਫ ਕਰਨ ਦੇ ਫੈਸਲੇ ਨੂੰ ਲਾਗੂ ਕਰ ਦਿੱਤਾ।