ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜੰਮੂ-ਕਸ਼ਮੀਰ ‘ਚ ਅੱਤਵਾਦ ਵਿਰੋਧੀਆਂ ਨਾਲ ਲੋਹੇ ਲੈਂਦਿਆਂ ਹੋਏ ਸ਼ਹਾਦਤ ਦਾ ਜਾਮ ਪੀ ਲਿਆ ਸੀ।20 ਅਕਤੂਬਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਭੋਗ ਪਾਏ ਗਏ।ਸ਼ਹੀਦ ਮਨਦੀਪ ਸਿੰਘ ਦੀ ਅੰਤਿਮ ਅਰਦਾਸ ‘ਚ ਮੁੱਖ ਮੰਤਰੀ ਚੰਨੀ ਵੀ ਸ਼ਾਮਿਲ ਹੋਏ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ ਅਤੇ ਪੇਂਡੂ ਵਿਕਾਸ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਵੀ ਸ਼ਹੀਦ ਦੀ ਅੰਤਿਮ ਅਰਦਾਸ ‘ਚ ਸ਼ਾਮਿਲ ਹੋਏ ਸਨ।
ਸੀਐਮ ਨੇ ਸ਼ਹੀਦ ਸ਼ੈਨਿਕ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਉਨ੍ਹਾਂ ਦੀ ਬਹਾਦਰੀ ਨੂੰ ਯਾਦ ਕੀਤਾ ਤੇ ਕਿਹਾ ਕਿ ਸ਼ਹੀਦ ਵਲੋਂ ਦਿੱਤੀ ਮਹਾਨ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੇਸ਼ ਦੀ ਏਕਤਾ, ਅਖੰਡਤਾ ਤੇ ਪ੍ਰਭੂਸੱਤਾ ਦੀ ਰਾਖੀ ਕਰਨ ਲਈ ਸਦਾ ਪ੍ਰੇਰਿਤ ਕਰਦੀ ਰਹੇਗੀ।
ਇਸ ਦੌਰਾਨ ਉਨ੍ਹਾਂ ਨੇ ਸ਼ਹੀਦ ਦੀ ਮਿਸਾਲੀ ਕੁਰਬਾਨੀ ਨੂੰ ਕਾਇਮ ਰੱਖਣ ਲਈ ਸ਼ਹੀਦ ਦੇ ਨਾਂ ਪੰਜਾਬ ਸਰਕਾਰ ਵਲੋਂ ਇੱਕ ਯਾਦਗਾਰੀ ਗੇਟ ਅਤੇ ਸਟੇਡੀਅਮ ਬਣਾਉਣ ਦਾ ਐਲਾਨ ਕੀਤਾ।