ਬੀਤੇ ਦਿਨ ਇਕ ਵੀਡੀਓ ਬਹੁਤ ਵਾਇਰਲ ਹੋ ਰਿਹਾ ਸੀ ਜਿਸ ਦੇ ਵਿੱਟ ਇਕ ਕਾਂਗਰਸੀ ਵਿਧਾਇਕ ਦੇ ਵੱਲੋਂ ਦਲਿਤ ਭਾਈਚਾਰੇ ਦੇ ਇੱਕ ਨੌਜਵਾਨ ਵੱਲੋਂ ਸਵਾਲ ਪੁੱਛਣ ਤੇ ਥੱਪੜ ਮਾਰਿਆ ਗਿਆ | ਜਿਸ ਦੀ ਸੁਖਬੀਰ ਬਾਦਲ ਦੇ ਵੱਲੋਂ ਨਿੰਦਾ ਕੀਤੀ ਗਈ ਹੈ | ਉਨਾਂ ਕਿਹਾ ਵਿਧਾਇਕ ਜੋਗਿੰਦਰਪਾਲ ਨੂੰ ਕਾਰਗੁਜ਼ਾਰੀ ਬਾਰੇ ਸਵਾਲ ਪੁੱਛਣ ਵਾਲੇ ਐਸਸੀ ਭਾਈਚਾਰੇ ਦੇ ਨੌਜਵਾਨ ਨਾਲ ਕੀਤੀ ਕੁੱਟਮਾਰ ਤੋਂ ਬਾਅਦ ਲੋਕਾਂ ਵਿਚ ਉਭਰੇ ਨਾਲ ਉਨ੍ਹਾਂ ਦੀ ਸਰਕਾਰ ਕੀ ਸੰਦੇਸ਼ ਦੇਣਾ ਚਾਹੁੰਦੀ ਹੈ।ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਹੁਣ ਕਾਂਗਰਸੀ ਵਿਧਾਇਕ ਉਸ ਨੌਜਵਾਨ ਦੇ ਖਿਲਾਫ ਹੋ ਗਏ ਹਨ ਜੋ ਉਹਨਾਂ ਦੀ ਕਾਰਗੁਜ਼ਾਰੀ ਬਾਰੇ ਸਵਾਲ ਕਰ ਰਿਹਾ ਸੀ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਤੋਂ ਧੋਖਾ ਖਾਣ ਤੋਂ ਬਾਅਦ ਲੋਕ ਮਾਯੂਸੀ ਵਿਚ ਹਨ।ਉਹਨਾਂ ਕਿਹਾ ਕਿ ਬਜਾਏ ਲੋਕਾਂ ਦੀ ਗੱਲ ਸੁਣਨ ਦੇ ਕਾਂਗਰਸੀ ਆਗੂ ਹਿੰਸਾ ਨਾਲ ਲੋਕਾਂ ਦੀ ਆਵਾਜ਼ ਦਬਾਉਣ ਦਾ ਯਤਨ ਕਰ ਰਹੇ ਹਨ। ਉਹਨਾਂ ਕਿਹਾ ਕਿ ਅਕਾਲੀ ਦਲ ਇਸ ਹਮਲੇ ਦੀ ਜ਼ੋਰਦਾਰ ਨਿਖੇਧੀ ਕਰਦਾ ਹੈ ਤੇ ਨੌਜਵਾਨ ਨੂੰ ਭਰੋਸਾ ਦਿਵਾਉਂਦਾ ਹੈ ਕਿ ਅਕਾਲੀ ਦਲ ਉਸ ਨਾਲ ਡੱਟ ਕੇ ਖੜ੍ਹੇਗਾ ਤੇ ਕਿਸੇ ਵੀ ਤਰੀਕੇ ਦਾ ਅਨਿਆਂ ਉਸ ਨਾਲ ਨਹੀਂ ਹੋਣ ਦੇਵੇਗਾ।
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਨੂੰ ਇਹ ਵੀ ਪੁੱਛਿਆ ਕਿ ਉਹਨਾਂ ਨੇ ਹੁਣ ਤੱਕ ਵਿਧਾਇਕ ਦੇ ਖਿਲਾਫ ਫੌਜਦਾਰੀ ਕਾਰਵਾਈ ਦੇ ਹੁਕਮ ਜਾਰੀ ਕਿਉਂ ਨਹੀਂ ਕੀਤੇ? ਉਹਨਾਂ ਕਿਹਾ ਕਿ ਉਸਦੇ ਖਿਲਾਫ ਫੌਜਦਾਰੀ ਕੇਸ ਦਰਜ ਹੋਣਾ ਚਾਹੀਦਾ ਹੈ ਤੇ ਉਸ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਸਪੱਸ਼ਟ ਸੰਦੇਸ਼ ਜਾਵੇ ਕਿ ਸਾਡੇ ਨੌਜਵਾਨਾਂ ਨੂੰ ਪੀੜਤ ਕਰਨਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।