ਐਤਵਾਰ, ਜੂਨ 14, 2026 04:53 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

CM ਚੰਨੀ ਵੱਲੋਂ ਝੋਨੇ ਦੀ ਆਮ ਖਰੀਦ ਨੂੰ ਜਲਦ ਸ਼ੁਰੂ ਕਰਨ ਦੇ ਆਦੇਸ਼

by propunjabtv
ਅਕਤੂਬਰ 25, 2021
in ਦੇਸ਼, ਪੰਜਾਬ, ਰਾਜਨੀਤੀ
0

ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਉਹ ਪਿਛਲੇ ਦੋ ਦਿਨਾਂ ਤੋਂ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਪਏ ਭਾਰੀ ਮੀਂਹ ਤੋਂ ਬਾਅਦ ਝੋਨੇ ਦੀ ਖਰੀਦ ਪ੍ਰਕਿਰਿਆ ਨੂੰ ਮੁੜ ਲੀਹ ‘ਤੇ ਲਿਆਉਣ ਲਈ ਸਾਰੇ ਲੋੜੀਂਦੇ ਕਦਮ ਚੁੱਕਣ।

ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਕਾਰਵਾਈ ਕਰਦਿਆਂ ਅੱਜ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਦੇ ਸਕੱਤਰ ਗੁਰਕਿਰਤ ਕਿਰਪਾਲ ਸਿੰਘ ਵੱਲੋਂ ਸਾਰੀਆਂ ਖਰੀਦ ਏਜੰਸੀਆਂ, ਐਫਸੀਆਈ ਅਤੇ ਮੰਡੀ ਬੋਰਡ ਦੇ ਮੁਖੀਆਂ ਦੀ ਮੀਟਿੰਗ ਬੁਲਾਈ ਗਈ। ਅਧਿਕਾਰੀਆਂ ਨੇ ਭਾਰੀ ਮੀਂਹ ਕਾਰਨ ਪੈਦਾ ਹੋਈ ਸਥਿਤੀ ਅਤੇ ਮੰਡੀਆਂ ਵਿੱਚ ਪਈ ਝੋਨੇ ਦੀ ਫ਼ਸਲ ’ਤੇ ਪੈਣ ਵਾਲੇ ਪ੍ਰਭਾਵ ਦਾ ਜਾਇਜ਼ਾ ਲਿਆ।

ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਨੇ ਦੱਸਿਆ ਕਿ ਸਾਰੀਆਂ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ ਅਤੇ ਝੋਨੇ ਦੇ ਭੰਡਾਰ ਨੂੰ ਤਰਪਾਲਾਂ ਨਾਲ ਢੱਕ ਦਿੱਤਾ ਗਿਆ ਹੈ। ਉਹਨਾਂ ਅੱਗੇ ਦੱਸਿਆ ਕਿ ਸੰਗਰੂਰ ਅਤੇ ਪਟਿਆਲਾ ਦੀਆਂ ਕੁਝ ਨੀਵੀਆਂ ਮੰਡੀਆਂ ਵਿੱਚ ਪਾਣੀ ਭਰਨ ਦੀ ਸੂਚਨਾ ਮਿਲੀ ਸੀ, ਜਿੱਥੇ ਪਾਣੀ ਦੇ ਨਿਕਾਸ ਲਈ ਮੋਟਰਾਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਲਿਆ ਗਿਆ ਹੈ ਕਿ ਝੋਨੇ ਨੂੰ ਸੁਕਾਉਣ ਅਤੇ ਟਰਾਲੀਆਂ ਤੇ ਟਰੱਕਾਂ ਦੇ ਨਿਰਵਿਘਨ ਦਾਖਲੇ ਅਤੇ ਨਿਕਾਸ ਦੀ ਸਹੂਲਤ ਲਈ ਸੂਬੇ ਭਰ ਦੀਆਂ ਮੰਡੀਆਂ ਵਿੱਚ ਪੋਚਾ ਲਗਾਉਣ ਅਤੇ ਸੁਕਾਉਣ ਲਈ ਮੰਡੀ ਬੋਰਡ ਵੱਲੋਂ ਅੱਜ ਰੋਜ਼ਾਨਾ ਦਿਹਾੜੀ ਦੇ ਆਧਾਰ ‘ਤੇ ਵਿਸ਼ੇਸ਼ ਲੇਬਰ ਲਗਾਈ ਜਾਵੇਗੀ।

ਇਸ ਦੌਰਾਨ ਮੰਡੀ ਬੋਰਡ ਨੂੰ ਇਹ ਵੀ ਹਦਾਇਤ ਕੀਤੀ ਗਈ ਕਿ ਜਦੋਂ ਵੀ ਝੋਨੇ ਵਿੱਚ ਨਮੀ ਮਿਲੇ, ਆੜ੍ਹਤੀਏ ਝੋਨੇ ਨੂੰ ਸੁਕਾਉਣ ਲਈ ਤੁਰੰਤ ਕਦਮ ਚੁੱਕਣ ਤਾਂ ਜੋ ਇਸ ਦੀ ਜਲਦ ਖਰੀਦ ਕੀਤੀ ਜਾ ਸਕੇ। ਸਕੱਤਰ ਮੰਡੀ ਬੋਰਡ ਨੂੰ ਅੱਜ ਸ਼ਾਮ 5 ਵਜੇ ਤੱਕ ਇਸ ਸਬੰਧੀ ਕੀਤੀ ਗਈ ਕਾਰਵਾਈ ਦੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਮਾਰਕਫੈੱਡ, ਪਨਗ੍ਰੇਨ, ਪਨਸਪ ਅਤੇ ਪੀ.ਐੱਸ.ਡਬਲਿਊ.ਸੀ ਦੇ ਮੈਨੇਜਿੰਗ ਡਾਇਰੈਕਟਰਾਂ ਤੋਂ ਇਲਾਵਾ ਜੀ.ਐੱਮ., ਐੱਫ.ਸੀ.ਆਈ. ਨੂੰ ਆਮ ਖਰੀਦ ਕਾਰਜਾਂ ਦੀ ਬਹਾਲੀ ਕਰਨ ਲਈ ਕੀਤੇ ਜਾ ਰਹੇ ਯਤਨਾਂ ਦਾ ਜਾਇਜ਼ਾ ਲੈਣ ਲਈ ਸੂਬੇ ਭਰ ਦਾ ਦੌਰਾ ਕਰਨ ਲਈ ਵੀ ਕਿਹਾ ਗਿਆ।

ਇਸੇ ਤਰ੍ਹਾਂ ਮੌਸਮ ਦੇ ਸਾਫ਼ ਹੋਣ ਦੇ ਮੱਦੇਨਜ਼ਰ ਸਾਰੀਆਂ ਖਰੀਦ ਏਜੰਸੀਆਂ ਨੂੰ ਚੁਕਾਈ ਦਾ ਕੰਮ ਤੁਰੰਤ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਐਮਡੀਜ਼ ਨੂੰ ਆਪਣੇ ਜ਼ਿਲ੍ਹੇ ਦੇ ਸਟਾਫ ਨੂੰ ਅੱਜ ਸਾਰੀਆਂ ਮੰਡੀਆਂ ਦਾ ਦੌਰਾ ਕਰਨ ਅਤੇ ਮਾਰਕੀਟ ਕਮੇਟੀਆਂ ਦੇ ਅਧਿਕਾਰੀਆਂ, ਆੜ੍ਹਤੀਆਂ ਅਤੇ ਕਿਸਾਨਾਂ ਨਾਲ ਤਾਲਮੇਲ ਕਰਨ ਅਤੇ ਨਿਰਵਿਘਨ ਖਰੀਦ ਪ੍ਰਕਿਰਿਆ ਨੂੰ ਜਲਦੀ ਸ਼ੁਰੂ ਕਰਨ ਦਾ ਭਰੋਸਾ ਦੇਣ ਲਈ ਆਦੇਸ਼ ਦਿੱਤੇ ਗਏ।

ਮਾਰਕਫੈੱਡ ਦੇ ਐਮਡੀ ਨੇ ਦੱਸਿਆ ਕਿ ਧੁੱਪ ਦੇ ਮੱਦੇਨਜ਼ਰ ਅੱਜ ਦੁਪਹਿਰ ਬਾਅਦ ਮੰਡੀਆਂ ਵਿੱਚ ਖਰੀਦ ਸ਼ੁਰੂ ਹੋਣ ਦੀ ਉਮੀਦ ਹੈ।

ਇਹ ਮਹਿਸੂਸ ਕੀਤਾ ਗਿਆ ਹੈ ਕਿ ਸਾਂਝੇ ਯਤਨਾਂ ਨਾਲ 24 ਘੰਟਿਆਂ ਅੰਦਰ ਆਮ ਖਰੀਦ ਕਾਰਜਾਂ ਨੂੰ ਪੂਰੀ ਤਰ੍ਹਾਂ ਬਹਾਲ ਕੀਤਾ ਜਾ ਸਕਦਾ ਹੈ ਅਤੇ ਸਾਰੇ ਅਧਿਕਾਰੀਆਂ ਨੂੰ ਇਸ ਸਬੰਧੀ ਸਖ਼ਤ ਮਿਹਨਤ ਕਰਨ ਲਈ ਕਿਹਾ ਗਿਆ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਐਮਡੀ ਪਨਸਪ ਰਵਿੰਦਰ ਕੌਸ਼ਿਕ, ਐਮਡੀ ਮਾਰਕਫੈਡ ਵਰੁਣ ਰੂਜਮ, ਜੀਐਮ ਐਫਸੀਆਈ ਅਰਸ਼ਦੀਪ ਸਿੰਘ ਥਿੰਦ, ਡਾਇਰੈਕਟਰ ਖੁਰਾਕ ਅਤੇ ਸਿਵਲ ਸਪਲਾਈ ਅਭਿਨਵ ਤ੍ਰਿਖਾ, ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਅਤੇ ਐਮਡੀ ਪੀਐਸਡਬਲਯੂਸੀ ਯਸ਼ਨਜੀਤ ਸਿੰਘ ਮੌਜੂਦ ਸਨ।

Tags: CM ChannIcommencementprocurement paddy
Share199Tweet125Share50

Related Posts

ਕਾਕਰੋਚ ਜਨਤਾ ਪਾਰਟੀ ਅੱਜ ਪੰਜਾਬ ‘ਚ ਕਰੇਗੀ ਪ੍ਰਦਰਸ਼ਨ

ਜੂਨ 13, 2026

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

ਜੂਨ 13, 2026

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026

ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲੀ ਸੀ: ਬਲਤੇਜ ਪੰਨੂ

ਜੂਨ 12, 2026

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਜੂਨ 11, 2026
Load More

Recent News

ਕਾਕਰੋਚ ਜਨਤਾ ਪਾਰਟੀ ਅੱਜ ਪੰਜਾਬ ‘ਚ ਕਰੇਗੀ ਪ੍ਰਦਰਸ਼ਨ

ਜੂਨ 13, 2026

ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ ਖੁਸ਼ਖਬਰੀ : ਅੰਮ੍ਰਿਤਸਰ ਤੋਂ ਮੁੜ ਚੱਲੇਗੀ ਵੰਦੇ ਭਾਰਤ ਐਕਸਪ੍ਰੈੱਸ

ਜੂਨ 13, 2026

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

ਜੂਨ 13, 2026

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.