ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਹੋਵੇਗੀ। ਦੁਪਹਿਰ 2:30 ਵਜੇ ਬੈਠਕ ਹੋਵੇਗੀ, ਜਿਸ ‘ਚ ਕਈ ਵੱਡੇ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ। ਮੁੱਖ ਮੰਤਰੀ ਸ਼ਾਮ 4 ਵਜੇ ਪ੍ਰੈਸ ਕਾਨਫਰੰਸ ਕਰਕੇ ਆਪਣੇ ਫੈਸਲਿਆਂ ਦਾ ਐਲਾਨ ਕਰਨਗੇ। ਤੁਹਾਨੂੰ ਦੱਸ ਦੇਈਏ ਕਿ ਸੀਐਮ ਚੰਨੀ ਨੇ ਐਤਵਾਰ ਨੂੰ ਟਵਿੱਟਰ ‘ਤੇ ਇਕ ਪੋਸਟਰ ਜਾਰੀ ਕੀਤਾ ਸੀ, ਜਿਸ ‘ਚ ਲਿਖਿਆ ਸੀ ‘ਸ਼ਾਮ 4 ਵਜੇ ਇਤਿਹਾਸਕ ਫੈਸਲਾ’। ਇਸ ਗੱਲ ਦੀ ਸੰਭਾਵਨਾ ਹੈ ਕਿ ਦੀਵਾਲੀ ‘ਤੇ ਚੰਨੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਵੱਡਾ ਤੋਹਫਾ ਦੇ ਸਕਦੀ ਹੈ।
November 1 at 4 p.m. pic.twitter.com/wjiRGmS5gR
— Charanjit S Channi (@CHARANJITCHANNI) October 31, 2021