ਅੱਜ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਮਹਾਰਾਜ ਜੀ ਦਾ ਸ਼ਹੀਦੀ ਦਿਹਾੜਾ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਆਨੰਦਪੁਰ ਸਾਹਿਬ ਪੁੱਜੇ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ।
ਦੱਸ ਦੇਈਏ ਕਿ ਇਸ ਦੌਰਾਨ ਸੀਐਮ ਚੰਨੀ ਨੇ ਵਿਰਾਸਤ-ਏ-ਖਾਲਸਾ ਵਿੱਚ ਲੋਕਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਕਈ ਵੱਡੇ ਐਲਾਨ ਕੀਤੇ। ਉਨ੍ਹਾਂ ਨੇ ਸੋਲਰ ਪਲਾਂਟ ਅਤੇ ਨੇਚਰ ਪਾਰਕ ਦਾ ਨੀਂਹ ਪੱਥਰ ਰੱਖਿਆ।
ਉਨ੍ਹਾਂ ਨੇ ਕਿਹਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਜਿਨ੍ਹਾਂ ਵੀ ਰੁੱਖਾਂ ਦਾ ਵਰਨਣ ਹੈ, ਉਨ੍ਹਾਂ ਸਾਰਿਆਂ ਨੂੰ ਇੱਥੇ ਪਾਰਕ ‘ਚ ਲਗਾਇਆ ਜਾਵੇਗਾ।ਦੱਸਣਯੋਗ ਹੈ ਕਿ ਉਨਾਂ੍ਹ ਨੇ ਭਾਈ ਜੈਤਾ ਜੀ ਦੀ ਯਾਦਗਾਰ ਦੇ ਨਵੀਨੀਕਰਨ ਲਈ ਉਨ੍ਹਾਂ ਨੇ 2 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ।