ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਕੈਬਿਨੇਟ ਮੰਤਰੀਆਂ ਦੇ ਨਾਲ ਸ੍ਰੀ
ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਏ।ਦਰਸ਼ਨ ਕਰਨ ਤੋਂ ਬਾਅਦ ਵਾਪਸ ਪਰਤੇ ਸੀਐਮ ਚੰਨੀ ਨੇ ਵੱਡਾ ਐਲਾਨ ਕੀਤਾ।ਉਨਾਂ੍ਹ ਕਿਹਾ ਕਿ ਪੰਜਾਬ ਸਰਕਾਰ ਕਰਤਾਰਪੁਰ ਸਾਹਿਬ ਦੀ ਯਾਤਰਾ ਲਈ ਮੁਫਤ ਬੱਸਾਂ ਚਲਾਏਗੀ।
ਉਨ੍ਹਾਂ ਨੇ ਕਿਹਾ ਕਿ ਯਾਤਰਾ ਦੌਰਾਨ ਪਾਕਿਸਤਾਨ ਦੀ ਅਵਾਮ ਤੋਂ ਬਹੁਤ ਪਿਆਰ ਮਿਲਿਆ।ਉਨ੍ਹਾਂ ਨੇ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਤੋਂ ਵੀਜ਼ਾ ਪ੍ਰਣਾਲੀ ਨੂੰ ਹੋਰ ਸਰਲ ਕਰਨ ਦੀ ਅਪੀਲ ਕੀਤੀ।ਇਸ ਦੇ ਨਾਲ ਹੀ ਚੰਨੀ ਨੇ ਸਰਕਾਰਾਂ ਨੂੰ ਇਹ ਵੀ ਬੇਨਤੀ ਕੀਤੀ ਕਿ ਦੋਵਾਂ ਦੇਸ਼ਾਂ ਦੇ ਵਿਚਾਲੇ ਵਪਾਰ ਵੀ ਦੁਬਾਰਾ ਤੋਂ ਸ਼ੁਰੂ ਕੀਤਾ ਜਾਵੇ।
 
			 
		    








