ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ‘ਤੇ ਲੋਕਾਂ ਨੂੰ ਵਧਾਈ ਦਿੱਤੀ ਹੈ ਅਤੇ ਦੇਸ਼ ਦੇ ਕਿਸਾਨਾਂ ਨੂੰ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ‘ਤੇ ਵੀ ਵਧਾਈ ਦਿੱਤੀ ਹੈ। ਪਰਕਾਸ਼ ਸਿੰਘ ਬਾਦਲ ਨੇ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਕਿਸਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵੱਡੇ ਸੰਘਰਸ਼ ਤੋਂ ਬਾਅਦ ਸਰਕਾਰ ਨੂੰ ਝੁਕਣ ਦਾ ਮੌਕਾ ਮਿਲਿਆ ਹੈ।
ਮੋਦੀ ਸਰਕਾਰ ਨੂੰ ਕਾਲੇ ਕਾਨੂੰਨ ਵਾਪਸ ਲੈਣੇ ਪਏ। ਕਿਸਾਨ ਨਹੀਂ ਚਾਹੁੰਦੇ ਸਨ ਪਰ ਫਿਰ ਵੀ ਉਨ੍ਹਾਂ ਵਿਰੁੱਧ ਇਹ ਕਾਨੂੰਨ ਬਣਾਏ ਗਏ। ਸਰਕਾਰ ਨੂੰ ਗਲਤੀ ਦਾ ਅਹਿਸਾਸ ਹੋਇਆ ਅਤੇ ਖੇਤੀ ਕਾਨੂੰਨ ਵਾਪਸ ਲੈਣਾ ਪਿਆ।
ਉਨ੍ਹਾਂ ਅੱਗੇ ਕਿਹਾ ਕਿ ਮੈਂ ਉਨ੍ਹਾਂ ਸਾਰੇ ਵੀਰਾਂ-ਭੈਣਾਂ ਨੂੰ ਪ੍ਰਣਾਮ ਕਰਦਾ ਹਾਂ, ਜਿਨ੍ਹਾਂ ਨੇ ਇਸ ਲਹਿਰ ਵਿੱਚ ਸ਼ਹੀਦੀਆਂ ਪ੍ਰਾਪਤ ਕੀਤੀਆਂ, ਉਨ੍ਹਾਂ ਦੀ ਕੁਰਬਾਨੀ ਦੀ ਯਾਦ ਪੰਜਾਬੀਆਂ ਅਤੇ ਹੋਰਨਾਂ ਸੂਬਿਆਂ ਦੇ ਦਿਲਾਂ ਵਿੱਚ ਹਮੇਸ਼ਾ ਬਣੀ ਰਹੇਗੀ।