ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਦੇ ਫੈਸਲੇ ਦਾ ਸਵਾਗਤ ਕਰਦੇ ਹੋਏ ਤਿੰਨ ਖੇਤੀ ਕਾਨੂੰਨ ਰੱਦ ਹੋਣ ‘ਤੇ ਖੁਸ਼ੀ ਜਾਹਿਰ ਕੀਤੀ ਹੈ।ਸੀਐਮ ਚੰਨੀ ਨੇ ਕਿਸਾਨਾਂ ਨੂੰ ਸਲਾਮ ਕਰਦੇ ਹੋਏ ਕਿਹਾ ਕਿ 3 ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਫੈਸਲਾ ਪੰਜਾਬ ‘ਚ ਕਿਸਾਨਾਂ ਵਲੋਂ ਸ਼ੁਰੂ ਕੀਤੇ ਗਏ ਸਭ ਤੋਂ ਲੰਬੇ ਸ਼ਾਂਤੀਪੂਰਨ ਲੋਕਾਂ ਦੇ ਸੰਘਰਸ਼ ਦੀ ਜਿੱਤ ਹੈ।ਅੰਨਦਾਤਾ ਨੂੰ ਮੇਰਾ ਸਲਾਮ ਹੈ।
Decision to repeal 3 black farm laws is victory of longest peaceful people’s struggle that was started by farmers in Punjab. My salute to the Annadata.
— Charanjit S Channi (@CHARANJITCHANNI) November 19, 2021
ਦੂਜੇ ਪਾਸੇ ਸੀਐਮ ਚੰਨੀ ਨੇ ਅੱਜ ਚਮਕੌਰ ਸਾਹਿਬ ਥੀਮ ਪਾਰਕ ਦਾ ਉਦਘਾਟਨ ਕਰਨ ਪਹੁੰਚੇ।ਇਸ ਦੌਰਾਨ ਸੀਐਮ ਚੰਨੀ ਨੇ ਪੰਜਾਬ ਵਾਸੀਆਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ ਤੇ ਕਿਹਾ ਕਿ ਅੱਜ ਪੰਜਾਬੀਆਂ ਲਈ ਵੱਡਾ ਦਿਨ ਹੈ।ਅੱਜ ਮੇਰਾ ਵੱਡਾ ਸੁਪਨਾ ਪੂਰਾ ਹੋਇਆ ਹੈ।
ਥੀਮ ਪਾਰਕ ਦਾ ਉਦਘਾਟਨ ਕਰਨ ਪਹੁੰਚੇ ਸੀਐਮ ਚੰਨੀ ਨੇ ਕਿਹਾ ਕਿ ਅੱਜ ਚਮਕੌਰ ਸਾਹਿਬ ਦੇ ਲਈ ਬਹੁਤ ਵੱਡਾ ਦਿਨ ਹੈ।ਇਸਦੇ ਨਾਲ ਹੀ ਸੀਐਮ ਚੰਨੀ ਨੇ ਮਿਊਜ਼ੀਅਮ ਦੀ ਸ਼ੁਰੂਆਤ ਕਰਨ ਲਈ ਸਾਬਕਾ ਸੀਐਮ ਕੈਪਟਨ ਦਾ ਧੰਨਵਾਦ ਕੀਤਾ।