ਪੰਜਾਬੀ ਸੰਗੀਤ ਜਗਤ ਦੇ ਪ੍ਰਸਿੱਧ ਗਾਇਕ ਗੁਰਮੀਤ ਬਾਵਾ 77 ਸਾਲ ਦੀ ਉਮਰ ਵਿੱਚ ਇਸ ਦੁਨੀਆਂ ਨੂੰ ਸਦਾ ਲਈ ਅਲਵਿਦਾ ਕਹਿ ਗਏ ਹਨ। ਇਸੇ ਦੌਰਾਨ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਗੁਰਮੀਤ ਬਾਵਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਰੰਧਾਵਾ ਨੇ ਕਿਹਾ ਕਿ ਗੁਰਮੀਤ ਬਾਵਾ ਇੱਕ ਸੁਰੀਲੀ ਗਾਇਕਾ ਸੀ, ਜਿਸ ਨੇ ਅੱਧੀ ਸਦੀ ਤੋਂ ਵੱਧ ਸਮੇਂ ਤੱਕ ਆਪਣੀ ਸਾਫ਼-ਸੁਥਰੀ ਗਾਇਕੀ ਨਾਲ ਪੰਜਾਬੀ ਲੋਕ ਸੰਗੀਤ ਦੀ ਸੇਵਾ ਕੀਤੀ।
ਲੋਕ ਗਾਇਕਾ ਗੁਰਮੀਤ ਬਾਵਾ ਜੀ ਦੇ ਦੇਹਾਂਤ ਦੀ ਖਬਰ ਪਤਾ ਲੱਗਣ ਉੱਤੇ ਬਹੁਤ ਦੁੱਖ ਹੋਇਆ। ਗੁਰਮੀਤ ਜੀ ਦੇ ਤੁਰ ਜਾਣ ਨਾਲ ਪੰਜਾਬੀ ਲੋਕ ਗਾਇਕੀ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਮੈਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕਰਦਾ ਹਾਂ। #waheguru pic.twitter.com/tgXQOpVX43
— Sukhjinder Singh Randhawa (@Sukhjinder_INC) November 21, 2021
ਇਸ ਦੇ ਨਾਲ ਹੀ ਪਰਗਟ ਸਿੰਘ ਨੇ ਕਿਹਾ ਕਿ ਗੁਰਮੀਤ ਬਾਵਾ ਨੇ ਲੰਮਾ ਸਮਾਂ ਪੰਜਾਬੀ ਮਾਂ ਬੋਲੀ, ਸੱਭਿਆਚਾਰ ਅਤੇ ਲੋਕ ਸੰਗੀਤ ਦੀ ਸੇਵਾ ਕੀਤੀ ਹੈ। ਇਸ ਲੋਕ ਗਾਇਕ ਦੇ ਦੇਹਾਂਤ ਨਾਲ ਪੰਜਾਬੀ ਲੋਕ ਗਾਇਕੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਰੰਧਾਵਾ ਅਤੇ ਪਰਗਟ ਸਿੰਘ ਨੇ ਗੁਰਮੀਤ ਬਾਵਾ ਦੇ ਪਰਿਵਾਰ, ਸਨੇਹੀਆਂ ਅਤੇ ਪ੍ਰਸ਼ੰਸਕਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਨੂੰ ਬਲ ਬਖਸ਼ਣ ਦੀ ਅਰਦਾਸ ਵੀ ਕੀਤੀ।