ਮੋਦੀ ਸਰਕਾਰ ਵਲੋਂ ਲਿਆਂਦੇ ਗਏ ਤਿੰਨ ਖੇਤੀ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਨੇ ਵੱਡੀ ਗਿਣਤੀ ‘ਚ ਆਪਣੀਆਂ ਕੁਰਬਾਨੀਆਂ ਦਿੱਤੀਆਂ ਹਨ।ਇਸ ਕਿਸਾਨੀ ਸੰਘਰਸ਼ ‘ਚ 700 ਕਿਸਾਨ ਸ਼ਹੀਦ ਹੋਏ ਹਨ।ਦੱਸ ਦੇਈਏ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸੋਮਵਾਰ ਨੂੰ ਇੱਥੇ ਕਿਸਾਨੀ ਸੰਘਰਸ਼ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।
ਇਸ ਤੋਂ ਪਹਿਲਾਂ ਮਾਨਸਾ ਵਿਖੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਇਹ ਨਿਯੁਕਤੀ ਪੱਤਰ ਮੁੱਖ ਮੰਤਰੀ ਵੱਲੋਂ ਸੌਂਪੇ ਗਏ ਸਨ। ਇਸ ਦੌਰਾਨ ਸੀਐਮ ਚੰਨੀ ਦੇ ਨਾਲ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ, ਵਿੱਤ ਮੰਤਰੀ ਮਨਪ੍ਰੀਤ ਬਾਦਲ ਵੀ ਮੌਜੂਦ ਰਹੇ।ਇਸ ਮੌਕੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਵਿਧਾਇਕ ਸੁਰਿੰਦਰ ਡਾਬਰ, ਸੰਜੇ ਤਲਵਾੜ, ਕੁਲਦੀਪ ਵੈਦ ਅਤੇ ਸੰਦੀਪ ਸੰਧੂ ਵੀ ਮੌਜੂਦ ਰਹੇ।