ਪੰਜਾਬ ਵਿਧਾਨ ਸਬਾ ਚੋਣਾਂ ਤੋਂ ਪਹਿਲਾ ਨੇਤਾਵਾਂ ਦਾ ਦਲ ਬਦਲਣ ਦਾ ਸਿਲਸਿਲਾ ਜਾਰੀ ਹੈ।ਦਰਅਸਲ, ਅੱਜ ਰਾਏਕੋਟ ਦੇ ਵਿਧਾਇਕ ਜਗਤਾਰ ਸਿੰਘ ਜੱਗਾ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸ ‘ਚ ਸ਼ਾਮਿਲ ਹੋ ਗਏ ਹਨ।
ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਉਨ੍ਹਾਂ ਦਾ ਪਾਰਟੀ ‘ਚ ਸਵਾਗਤ ਕੀਤਾ।ਦੱਸਣਯੋਗ ਹੈ ਕਿ ਬਠਿੰਡਾ ਤੋਂ ਰੁਪਿੰਦਰ ਕੌਰ ਰੂਬੀ ਦੇ ਅਸਤੀਫੇ ਦੇ ਬਾਅਦ ਲਗਾਤਾਰ ਪਾਰਟੀ ਵਿਧਾਇਕ ਅਸਤੀਫਾ ਦੇ ਰਹੇ ਹਨ।