ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸਮੇਤ ਕਈ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਦਰਅਸਲ, ਝੂਠੇ ਕੇਸ ਦਰਜ ਕਰਨ ਦੇ ਵਿਰੋਧ ਵਿੱਚ ਅਕਾਲੀ ਆਗੂ ਮੁੱਖ ਮੰਤਰੀ ਨਿਵਾਸ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਇਸ ਦੌਰਾਨ ਪੁਲਿਸ ਨੇ ਸਾਰਿਆਂ ਨੂੰ ਉੱਥੇ ਪਹੁੰਚਣ ਤੋਂ ਪਹਿਲਾਂ ਹੀ ਰੋਕ ਲਿਆ ਅਤੇ ਬੱਸ ਵਿੱਚ ਬਿਠਾ ਕੇ ਆਪਣੇ ਨਾਲ ਲੈ ਗਈ। ਸੁਖਬੀਰ ਦੇ ਨਾਲ-ਨਾਲ ਬਿਕਰਮ ਮਜੀਠੀਆ, ਦਲਜੀਤ ਚੀਮਾ, ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਸਾਰੇ ਵੱਡੇ ਲੀਡਰਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।
For an Akali, it’s always an honour to fight repression which govts resort to to divert attention from people’s issues. Detained by police along with core committee members while exposing @CHARANJITCHANNI conspiracy to cover his failures by attempts to book Akalis in false cases. pic.twitter.com/hfv0Umospx
— Sukhbir Singh Badal (@officeofssbadal) November 27, 2021
ਸੁਖਬੀਰ ਬਾਦਲ ਨੇ ਕਿਹਾ ਕਿ ਇਸ ਸਬੰਧੀ ਚਰਨਜੀਤ ਚੰਨੀ, ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ, ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਅਤੇ ਡੀਜੀਪੀ ਇਕਬਾਲ ਪ੍ਰੀਤ ਸਹੋਤਾ ਨਾਲ ਮੀਟਿੰਗ ਕਰਕੇ ਮਜੀਠੀਆ ਖ਼ਿਲਾਫ਼ ਨਸ਼ਿਆਂ ਦਾ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ।
ਸੁਖਬੀਰ ਨੇ ਚੇਤਾਵਨੀ ਦਿੱਤੀ ਕਿ ਉਹ ਸਰਕਾਰ ਦੇ ਦਬਾਅ ਹੇਠ ਗਲਤ ਕੰਮ ਨਾ ਕਰਨ, ਨਹੀਂ ਤਾਂ ਉਨ੍ਹਾਂ ਨੂੰ ਨਤੀਜੇ ਭੁਗਤਣੇ ਪੈਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਵੋਟਾਂ ਬਟੋਰਨ ਅਤੇ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਅਜਿਹਾ ਕਰ ਰਹੀ ਹੈ ਪਰ ਅਸੀਂ ਇਨ੍ਹਾਂ ਦੀ ਗੰਦੀ ਰਾਜਨੀਤੀ ਨੂੰ ਕਾਮਯਾਬ ਨਹੀਂ ਹੋਣ ਦੇਵਾਂਗੇ।