ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸਿੱਖਿਆ ਮੰਤਰੀ ਪਰਗਟ ਸਿੰਘ ਵਿਚਾਲੇ ਸਿੱਖਿਆ ਪ੍ਰਣਾਲੀ ਨੂੰ ਲੈ ਕੇ ਸ਼ੁਰੂ ਹੋਇਆ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਮਨੀਸ਼ ਸਿਸੋਦੀਆ ਲਗਾਤਾਰ ਪਰਗਟ ਸਿੰਘ ਨੂੰ ਚੁਣੌਤੀ ਦੇ ਰਹੇ ਹਨ।
ਕੱਲ੍ਹ ਇੱਕ ਪ੍ਰੈੱਸ ਕਾਨਫਰੰਸ ਰਾਹੀਂ ਉਨ੍ਹਾਂ ਦਿੱਲੀ ਦੇ 250 ਸਕੂਲਾਂ ਦੀ ਸੂਚੀ ਜਾਰੀ ਕੀਤੀ। ਜਿਸ ਤੋਂ ਬਾਅਦ ਮਨੀਸ਼ ਸਿਸੋਦੀਆ ਨੇ ਅੱਜ ਫਿਰ ਪ੍ਰਗਟ ਸਿੰਘ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਹ ਮੈਦਾਨ ਛੱਡ ਕੇ ਭੱਜ ਰਹੇ ਹਨ, ਉਥੇ ਹੀ ਮਨੀਸ਼ ਸਿਸੋਦੀਆ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਸਕੂਲਾਂ ਦੀ ਸੂਚੀ ਜਾਰੀ ਕਰਨ ਦੀ ਅਪੀਲ ਵੀ ਕੀਤੀ ਹੈ।
मैंने पंजाब के शिक्षा मंत्री @PargatSOfficial के आग्रह पर कल दिल्ली के 250 सरकारी स्कूलों की लिस्ट जारी की थी और उनसे भी 250 स्कूलों की लिस्ट जारी करने का आग्रह किया था लेकिन 24 घंटे बीत जाने के बाद भी उनका जवाब नहीं आया है।ऐसा लग रहा है कि वो मैदान छोड़ कर भाग रहे हैं। (1/2)
— Manish Sisodia (@msisodia) November 29, 2021
ਮਨੀਸ਼ ਸਿਸੋਦੀਆ ਨੇ ਟਵੀਟ ਕਰਕੇ ਲਿਖਿਆ, ਮੈਂ ਪੰਜਾਬ ਦੇ ਸਿੱਖਿਆ ਮੰਤਰੀ ਪ੍ਰਗਟ ਸਿੰਘ ਦੇ ਕਹਿਣ ‘ਤੇ ਕੱਲ੍ਹ ਦਿੱਲੀ ਦੇ 250 ਸਰਕਾਰੀ ਸਕੂਲਾਂ ਦੀ ਸੂਚੀ ਜਾਰੀ ਕੀਤੀ ਸੀ ਅਤੇ ਉਨ੍ਹਾਂ ਨੂੰ 250 ਸਕੂਲਾਂ ਦੀ ਸੂਚੀ ਜਾਰੀ ਕਰਨ ਦੀ ਬੇਨਤੀ ਕੀਤੀ ਸੀ ਪਰ 24 ਘੰਟੇ ਬੀਤ ਜਾਣ ਤੋਂ ਬਾਅਦ ਵੀ ਉਨ੍ਹਾਂ ਦਾ ਜਵਾਬ ਨਹੀਂ ਆਇਆ।ਇੰਝ ਲੱਗ ਰਿਹਾ ਜਿਵੇਂ ਉਹ ਮੈਦਾਨ ਤੋਂ ਭੱਜ ਰਹੇ ਹੋਣ।
अब मैं पंजाब के मुख्यमंत्री @CHARANJITCHANNI से आग्रह करूंगा कि आप शाम तक 250 स्कूलों की लिस्ट जारी करें। ताकि पंजाब के लोगों को पता चले कि आखिर कांग्रेस सरकार ने पिछले 5 सालों में पंजाब के शिक्षा के लिए क्या किया है। मुझे उम्मीद है कि चन्नी साब मैदान छोड़कर नहीं भागेंगे।(2/2)
— Manish Sisodia (@msisodia) November 29, 2021
ਮਨੀਸ਼ ਸਿਸੋਦੀਆ ਨੇ ਅੱਗੇ ਕਿਹਾ ਕਿ ਹੁਣ ਮੈਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸ਼ਾਮ ਤੱਕ 250 ਸਕੂਲਾਂ ਦੀ ਸੂਚੀ ਜਾਰੀ ਕਰਨ ਦੀ ਬੇਨਤੀ ਕਰਾਂਗਾ। ਤਾਂ ਜੋ ਪੰਜਾਬ ਦੇ ਲੋਕਾਂ ਨੂੰ ਪਤਾ ਲੱਗ ਸਕੇ ਕਿ ਕਾਂਗਰਸ ਸਰਕਾਰ ਨੇ ਪਿਛਲੇ 5 ਸਾਲਾਂ ਵਿੱਚ ਪੰਜਾਬ ਦੀ ਸਿੱਖਿਆ ਲਈ ਕੀ ਕੀਤਾ ਹੈ। ਉਮੀਦ ਹੈ ਚੰਨੀ ਸਾਬ ਮੈਦਾਨ ਛੱਡ ਕੇ ਨਹੀਂ ਭੱਜਣਗੇ।