ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਨੇ ਦਿੱਲੀ ਤਲਬ ਕੀਤਾ ਹੈ।ਜਾਣਕਾਰੀ ਮੁਤਾਬਕ ਦਿੱਲੀ ‘ਚ ਰਾਹੁਲ ਗਾਂਧੀ ਦੇ ਨਾਲ ਚੰਨੀ ਦੀ ਮੀਟਿੰਗ ਹੋਣ ਜਾ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਸਿੱਧੂ ਅਤੇ ਸੁਨੀਲ ਜਾਖੜ ਨੂੰ ਵੀ ਹਾਈਕਮਾਨ ਵਲੋਂ ਦਿੱਲੀ ਬੁਲਾਇਆ ਗਿਆ ਹੈ।ਰਾਹੁਲ ਚੰਨੀ ਦੀ ਮੀਟਿੰਗ ‘ਚ ਸੂਬੇ ਦੇ ਰਾਜਨੀਤਿਕ ਹਾਲਾਤਾਂ ਬਾਰੇ ਅਤੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਣਨੀਤੀ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ।
ਦੱਸਣਯੋਗ ਹੈ ਕਿ ਸੀ.ਐਮ. ਚੰਨੀ ਅੱਜ ਸਵੇਰੇ ਮੋਗਾ ਵਿਖੇ ਲੋਕਾਂ ਦੀ ਰੈਲੀ ਨੂੰ ਸੰਬੋਧਨ ਕਰਨ ਪਹੁੰਚੇ ਸਨ। ਉਥੇ ਰੈਲੀ ਨੂੰ ਸੰਬੋਧਨ ਕਰਨ ਤੋਂ ਬਾਅਦ ਕਾਂਗਰਸ ਹਾਈ ਕਮਾਂਡ ਵੱਲੋਂ ਉਨ੍ਹਾਂ ਨੂੰ ਦਿੱਲੀ ਤਲਬ ਕੀਤਾ ਗਿਆ ਹੈ। ਸੀ.ਐਮ ਜਦੋਂ ਤੋਂ ਚੰਨੀ ਨੇ ਸੂਬੇ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਿਆ ਹੈ, ਉਨ੍ਹਾਂ ਨੂੰ ਲਗਾਤਾਰ ਦਿੱਲੀ ਬੁਲਾਇਆ ਜਾ ਰਿਹਾ ਹੈ।