ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੰਮ੍ਰਿਤਸਰ ਏਅਰਪੋਰਟ ਪਹੁੰਚ ਗਏ ਹਨ। ਇੱਥੋਂ ਉਹ ਕਰਤਾਰਪੁਰ ਲਈ ਰਵਾਨਾ ਹੋਣਗੇ। ਏਅਰਪੋਰਟ ਤੋਂ ਬਾਹਰ ਨਿਕਲਦੇ ਹੀ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆੜੇ ਹੱਥੀਂ ਲਿਆ।
ਉਨ੍ਹਾਂ ਕਿਹਾ ਕਿ ਚਮਕੌਰ ਸਾਹਿਬ ਵਿੱਚ ਰੇਤ ਦੀ ਨਾਜਾਇਜ਼ ਮਾਈਨਿੰਗ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਸੋਚਣਾ ਵੀ ਮੁਸ਼ਕਲ ਹੈ ਕਿ ਮੁੱਖ ਮੰਤਰੀ ਨੂੰ ਪਤਾ ਨਹੀਂ ਹੋਵੇਗਾ। ਉਸ ‘ਤੇ ਰੇਤ ਚੋਰੀ ਦੇ ਗੰਭੀਰ ਦੋਸ਼ ਲੱਗੇ ਹਨ। ਪੰਜਾਬ ਦੇ ਲੋਕ ਇਹ ਜਾਣਨਾ ਚਾਹੁੰਦੇ ਹਨ ਕਿ ਜੋ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਚੱਲ ਰਹੀ ਹੈ, ਕੀ ਉਹ ਉਨ੍ਹਾਂ ਦੇ ਮਾਲਕ ਹਨ ਜਾਂ ਉਨ੍ਹਾਂ ਦੀ ਇਸ ਵਿੱਚ ਭਾਈਵਾਲੀ ਹੈ।