ਲੁਧਿਆਣਾ ਦੀ ਅਦਾਲਤ ‘ਚ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਮੁਤਾਬਕ ਵੀਰਵਾਰ ਨੂੰ ਲੁਧਿਆਣਾ ਜ਼ਿਲਾ ਅਦਾਲਤ ਦੇ ਕੰਪਲੈਕਸ ‘ਚ ਦੂਜੀ ਮੰਜ਼ਿਲ ਦੇ ਬਾਥਰੂਮ ‘ਚ ਧਮਾਕਾ ਹੋਇਆ ਹੈ, ਇਸ ਧਮਾਕੇ ਕਾਰਨ ਪਹਿਲੀ ਅਤੇ ਤੀਜੀ ਮੰਜ਼ਿਲ ਨੂੰ ਕਾਫੀ ਨੁਕਸਾਨ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਧਮਾਕੇ ‘ਚ 2 ਮੌਤਾਂ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।
ਦੱਸਿਆ ਜਾ ਰਿਹਾ ਹੈ ਕਿ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਪੂਰੀ ਇਮਾਰਤ ਹਿੱਲ ਗਈ। ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਹੈ। ਲੋਕ ਆਪਣੀ ਜਾਨ ਬਚਾਉਣ ਲਈ ਇਧਰ-ਉਧਰ ਭੱਜ ਰਹੇ ਹਨ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਹੇਠਾਂ ਪਾਰਕਿੰਗ ਵਿੱਚ ਖੜ੍ਹੀਆਂ ਕਾਰਾਂ ਵੀ ਨੁਕਸਾਨੀਆਂ ਗਈਆਂ।
ਦੱਸਣਯੋਗ ਹੈ ਕਿ ਥੋੜ੍ਹੀ ਦੇਰ ‘ਚ ਸੀਐਮ ਚੰਨੀ ਵੀ ਲੁਧਿਆਣਾ ਲਈ ਰਵਾਨਾ ਹੋਣਗੇ ਤੇ ਸਥਿਤੀ ਦਾ ਜਾਇਜ਼ਾ ਲੈਣਗੇ।ਦੇਖਣਾ ਇਹ ਹੋਵੇਗਾ ਕਿ ਪੰਜਾਬ ਸਰਕਾਰ ਕਿੰਨੀ ਜਲਦੀ ਇਸ ਮਾਮਲੇ ਦੀ ਤਹਿ ਤੱਕ ਪਹੁੰਚਦੀ ਹੈ।
NIA ਦੀ ਦੋ ਮੈਂਬਰੀ ਟੀਮ ਲੁਧਿਆਣਾ ਲਈ ਰਵਾਨਾ ਹੋਵੇਗੀ। ਉਹ ਚੰਡੀਗੜ੍ਹ ਸਥਿਤ ਐਨਆਈਏ ਸ਼ਾਖਾ ਦਫ਼ਤਰ ਤੋਂ ਲੁਧਿਆਣਾ ਲਈ ਰਵਾਨਾ ਹੋਣਗੇ। ਐਨਐਸਜੀ ਦੇ ਨੈਸ਼ਨਲ ਬੰਬ ਡੇਟਾਬ ਸੈਂਟਰ ਦੀ ਇੱਕ ਟੀਮ ਨੂੰ ਵੀ ਲੁਧਿਆਣਾ ਧਮਾਕੇ ਵਾਲੀ ਥਾਂ ‘ਤੇ ਭੇਜਿਆ ਜਾ ਰਿਹਾ ਹੈ।